ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਨੂੰ ਹੱਲ ਕਰਨ ਲਈ ਹਾਈਕਮਾਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਮਸਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ‘ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਇੱਕ ਚੰਗਾ ਸੰਕੇਤ ਹੈ ਅਤੇ ਇਸ ਨਾਲ ਮਸਲੇ ਦੇ ਹੱਲ ਵਿੱਚ ਮਦਦ ਮਿਲੇਗੀ। ਉਹਨਾਂ ਨੇ ਕਿਹਾ ਕਿ ਮੇਰੇ ਖਿਆਲ ਵਿੱਚ ਜਲਦੀ ਹੀ ਇਹ ਮਸਲਾ ਹੱਲ ਹੋ ਸਕਦਾ ਹੈ।
ਇਹ ਵੀ ਪੜੋ: ਸੁਖਬੀਰ ਸਿੰਘ ਬਾਦਲ ’ਤੇ FIR ਦਰਜ
ਕੀ ਹੈ ਮਾਮਲਾ ?
ਦੱਸ ਦਈਏ ਕਿ ਬੇਅਦਬੀ ਮਾਮਲੇ ਸਬੰਧੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਖਾਰਜ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਆਪਣੀ ਹੀ ਸਰਕਾਰ ’ਤੇ ਸਵਾਲ ਖੜੇ ਕਰ ਰਹੇ ਹਨ ਜਿਸ ਤੋਂ ਮਗਰੋਂ ਬਹੁਤ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੇ ਵੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਸ਼ਬਦੀਵਾਰ ਸ਼ੁਰੂ ਕਰ ਦਿੱਤੇ ਸਨ। ਇਸੇ ਨੂੰ ਦੇਖਦੇ ਹਾਈ ਕਮਾਨ ਨੇ ਇੱਕ 3 ਮੈਂਬਰੀ ਕਮੇਟੀ ਗਠਨ ਕੀਤੀ ਸੀ ਜੋ ਪੰਜਾਬ ਕਾਂਗਰਸ ਦੇ ਮਸਲੇ ਨੂੰ ਹੱਲ ਕਰ ਸਕੇ।
ਇਹ ਵੀ ਪੜੋ: ਕਿ 2022 ਚੋਣ ਦੌਰਾਨ ਕਾਂਗਰਸ ਦੀ ਮਿਆਨ ’ਚ ਰਹਿਣ ਗਿਆ 2 ਤਲਵਾਰਾਂ ?