ETV Bharat / city

ਕੀ ਸਿੱਧੂ ਦੀ ਹੋਵੇਗੀ ਦੁਬਾਰਾ ENTRY, ਕੀ ਕੈਪਟਨ ਕਰਨਗੇ ਵੱਡਾ ਧਮਾਕਾ ? - ਭਲਕੇ ਕੈਬਨਿਟ ਮੀਟਿੰਗ

ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਤੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਸਿਆਸੀ ਭੂਚਾਲ ਆ ਚੁੱਕਿਆ ਹੈ। ਕੈਬਨਿਟ ਮੰਤਰੀ ਤੋਂ ਲੈ ਕੇ ਕਈ ਹੋਰ ਵੱਡੇ ਆਗੂ ਅਸਤੀਫੇ ਦੇ ਚੁੱਕੇ ਹਨ। ਇੰਨ੍ਹਾਂ ਅਸਤੀਫਿਆਂ ਨੇ ਚੰਨੀ ਸਰਕਾਰ ਨੂੰ ਨਵੀਂ ਬਿਪਤਾ ਵਿੱਚ ਪਾ ਦਿੱਤਾ ਹੈ। ਇਸ ਦੇ ਚੱਲਦੇ ਹੀ ਸੀਐਮ ਚੰਨੀ ਵੱਲੋਂ ਕੈਬਨਿਟ ਮੀਟਿੰਗ ਸੱਦੀ ਗਈ ਹੈ ਜਿਸ 'ਚ ਸਿੱਧੂ ਅਤੇ ਹੋਰ ਰੁੱਸੇ ਹੋਏ ਆਗੂਆਂ ਨੂੰ ਮਨਾਉਣ ਦੀ ਚਰਚਾ ਹੋ ਸਕਦੀ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਂਮੀ ਪ੍ਰਧਾਨ ਜੇ.ਪੀ ਨੱਢਾ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਪੰਜਾਬ ਦੀ ਸਿਆਸਤ ਨੂੰ ਲੈ ਕੇ ਕੋਈ ਵੱਡਾ ਧਮਾਕਾ ਕਰ ਸਕਦੇ ਹਨ।

ਕੀ ਸਿੱਧੂ ਦੀ ਹੋਵੇਗੀ ਦੁਬਾਰਾ ENTRY, ਕੱਲ੍ਹ ਕੈਪਟਨ ਕੀ ਕਰਨਗੇ ਵੱਡਾ ਧਮਾਕਾ !

author img

By

Published : Sep 28, 2021, 10:49 PM IST

Updated : Sep 29, 2021, 7:01 AM IST

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦਾ ਆਪਸੀ ਕਾਟੋ-ਕਲੇਸ਼ ਨਵੀਂ ਸਰਕਾਰ ਬਣਨ ਤੋਂ ਬਾਅਦ ਵੀ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ। ਮੰਤਰੀਆਂ ਦੇ ਵਿਭਾਗਾਂ ਦੀ ਵੰਡ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਦੇ ਅਸਤੀਫੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਮੁੜ ਵੱਡਾ ਸਿਆਸੀ ਭੂਚਾਲ ਆ ਗਿਆ ਹੈ। ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਵਿੱਚ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। ਕਾਂਗਰਸ ਦੇ ਮੰਤਰੀਆਂ ਤੋਂ ਲੈਕੇ ਇੱਕ ਤੋਂ ਬਾਅਦ ਇੱਕ ਵੱਡੇ ਆਗੂ ਅਸਤੀਫੇ ਦੇ ਰਹੇ ਹਨ।

ਪੰਜਾਬ ਕਾਂਗਰਸ 'ਚ ਆਇਆ ਸਿਆਸੀ ਭੂਚਾਲ

ਸਿੱਧੂ ਦੇ ਅਸਤੀਫੇ ਨੂੰ ਲੈ ਕੇ ਪੰਜਾਬ ਦੇ ਸਿਆਸੀ ਪੰਡਿਤ ਕਈ ਕਾਰਨ ਦੱਸ ਰਹੇ ਹਨ ਹਾਲਾਂਕਿ ਨਵਜੋਤ ਸਿੰਘ ਸਿੱਧੂ ( (Navjot Singh Sidhu) ) ਨੇ ਖੁੱਲ੍ਹ ਕੇ ਆਪਣੇ ਅਸਤੀਫੇ ਸਬੰਧੀ ਕੁਝ ਵੀ ਨਹੀਂ ਦੱਸਿਆ ਹੈ। ਸਿੱਧੂ ਦੇ ਅਸਤੀਫੇ ਤੋਂ ਬਾਅਦ PPCC ਦੇ ਖਜਾਨਚੀ ਗੁਲਜ਼ਾਰ ਇੰਦਰ ਚਹਿਲ ਨੇ ਵੀ ਅਸਤੀਫਾ ਦਿੱਤਾ।

ਅਸਤੀਫਿਆਂ ਦਾ ਦੌਰ ਹੋਇਆ ਸ਼ੁਰੂ

ਉਨ੍ਹਾਂ ਦੇ ਅਸਤੀਫੇ ਦੌਰਾਨ ਹੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ (Cabinet Minister Razia Sultana) ਨੇ ਵੀ ਅਸਤੀਫਾ ਦੇ ਦਿੱਤਾ। ਰਜ਼ੀਆ ਸੁਲਤਾਨਾ ਵੱਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਖਬਰ ਆਈ ਕਿ ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਹਾਲਾਂਕਿ ਪਰਗਟ ਸਿੰਘ ਨੇ ਅਸਤੀਫੇ ਦੀ ਉੱਡੀ ਅਫਵਾਹ ਦਾ ਖੰਡਨ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੋਈ ਅਸਤੀਫਾ ਨਹੀਂ ਦਿੱਤਾ ਗਿਆ। ਨਾਲ ਹੀ ਉਨ੍ਹਾਂ ਇਹ ਵੀ ਕਹਿ ਦਿੱਤਾ ਕਿ ਉਨ੍ਹਾਂ ਹਮੇਸ਼ਾ ਕਾਂਗਰਸ ਨੂੰ ਜੋੜਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਹੀ ਪੰਜਾਬ ਕਾਂਗਰਸ ਦੇ ਜਰਨਲ ਸਕੱਤਰ ਜੋਗਿੰਦਰ ਢੀਂਗਰਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਸਿੱਧੂ ਤੋਂ ਬਾਅਦ ਕਈ ਆਗੂਆਂ ਨੇ ਦਿੱਤੇ ਅਸਤੀਫੇ

ਇਨ੍ਹਾਂ ਆਗੂਆਂ ਵੱਲੋਂ ਦਿੱਤੇ ਅਸਤੀਫਿਆਂ ਤੋਂ ਬਾਅਦ ਪੰਜਾਬ ਕਾਂਗਰਸ ਦਾ ਕਲੇਸ਼ ਇੱਕ ਵਾਰ ਫਿਰ ਤੋਂ ਜੱਗ ਜ਼ਾਹਿਰ ਹੋ ਚੁੱਕਿਆ ਹੈ। ਇਸਦੇ ਨਾਲ ਹੀ ਇਸ ਸ਼ੁਰੂ ਹੋਏ ਸਿਆਸੀ ਬਵਾਲ ਨੇ ਚੰਨੀ ਸਰਕਾਰ ਨੂੰ ਨਵੀਂ ਬਿਪਤਾ ਵਿੱਚ ਪਾ ਦਿੱਤਾ ਹੈ। ਅਜੇ ਵੀ ਕਾਂਗਰਸ ਦੇ ਵਿੱਚ ਹੋਰ ਵੀ ਆਗੂਆਂ ਦੇ ਅਸਤੀਫਿਆਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

ਸਿੱਧੂ ਵੱਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ ਤੇ ਪਰਗਟ ਸਿੰਘ (Pargat Singh), ਰਜ਼ੀਆ ਸੁਲਤਾਨਾ ਅਤੇ ਹੋਰ ਵੀ ਕਾਂਗਰਸ ਵੱਡੇ ਆਗੂ ਉਨ੍ਹਾਂ ਨੂੰ ਮਿਲਣ ਲਈ ਪੁੱਜੇ।ਹਾਲਾਂਕਿ ਇਨ੍ਹਾਂ ਮੁਲਾਕਾਤਾਂ ਨੂੰ ਲੈਕੇ ਕੋਈ ਵੀ ਅਹਿਮ ਜਾਣਕਾਰੀ ਸਾਹਮਣੇ ਨਹੀਂ ਆਈ।

ਸਿੱਧੂ ਦੇ ਅਸਤੀਫੇ ਤੇ CM ਚੰਨੀ ਦਾ ਵੱਡਾ ਬਿਆਨ

ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦਾ ਬਿਆਨ ਸਾਹਮਣੇ ਆਇਆ ਹੈ। ਚੰਨੀ ਨੇ ਸਿੱਧੂ ਦੇ ਅਸਤੀਫੇ ਬਾਰੇ ਬੋਲਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਸਿੱਧੂ ਦੇ ਅਸਤੀਫੇ ਬਾਰੇ ਕੁਝ ਨਹੀਂ ਪਤਾ। ਉਨ੍ਹਾਂ ਨਾਲ ਹੀ ਕਿਹਾ ਪਾਰਟੀ ਦੇ ਵੱਲੋਂ ਉਨ੍ਹਾਂ ਨੂੰ ਇਸ ਸਬੰਧੀ ਕਿਸੇ ਵੀ ਤਰ੍ਹਾਂ ਦਾ ਆਦੇਸ਼ ਨਹੀਂ ਆਇਆ ਹੈ। ਇਸ ਮੌਕੇ ਚੰਨੀ ਨੇ ਕਿਹਾ ਕਿ ਉਹ ਸਿੱਧੂ ਨਾਲ ਬੈਠ ਕੇ ਗੱਲਬਾਤ ਕਰਨਗੇ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਵੱਲੋਂ ਦਿੱਤੇ ਗਏ ਅਸਤੀਫੇ ਦੀ ਵਜ੍ਹਾ ਦਾ ਉਨ੍ਹਾਂ ਨੂੰ ਨਹੀਂ ਪਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਵੱਲੋਂ ਅਸਤੀਫਾ ਦੇਣ ਤੋਂ ਪਹਿਲਾਂ ਉਨ੍ਹਾਂ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਉੱਪਰ ਉਨ੍ਹਾਂ ਨੂੰ ਪੂਰਾ ਭਰੋਸਾ ਹੈ।

ਸਿੱਧੂ ਨਾਲ ਬੈਠਕੇ ਕਰਾਂਗੇ ਗੱਲਬਾਤ-ਚੰਨੀ

ਮੀਡੀਆ ਵੱਲੋਂ ਸੀਐੱਮ ਨੂੰ ਜਦੋਂ ਪੁੱਛਿਆ ਗਿਆ ਕਿ ਕੈਪਟਨ ਅਮਰਿੰਦਰ ਸਿੰਘ ((Capt. Amarinder Singh) ) ਵੱਲੋਂ ਸਿੱਧੂ ਦੇ ਅਸਤੀਫੇ ਤੇ ਬਿਆਨ ਦਿੱਤਾ ਗਿਆ ਹੈ ਤਾਂ ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਕਿਸੇ ਵੱਲੋਂ ਦਿੱਤੇ ਗਏ ਬਿਆਨ ਵਿੱਚ ਨਹੀਂ ਪੈਣਾ ਚਾਹੁੰਦੇ। ਚੰਨੀ ਨੇ ਕਿਹਾ ਕਿ ਸਿੱਧੂ ਪਾਰਟੀ ਪ੍ਰਧਾਨ ਹਨ ।ਮੀਡੀਆ ਵੱਲੋਂ ਵਾਰ-ਵਾਰ ਪੁੱਛਣ ਤੇ ਉਨ੍ਹਾਂ ਕਿਹਾ ਕਿ ਜੇ ਸਿੱਧੂ ਨੂੰ ਕਿਸੇ ਗੱਲ ਦੀ ਨਾਰਾਜ਼ਗੀ ਹੋਈ ਤਾਂ ਸਭ ਠੀਕ ਹੋ ਜਾਵੇਗਾ।

ਇਹ ਵੀ ਪੜ੍ਹੋ:Punjab Congress clash: ਸ਼ਾਮ ਢਲੀ ਪਰ ਕਲੇਸ਼ ਨਹੀਂ, ਜਾਣੋ ਪੰਜਾਬ ਕਾਂਗਰਸ ਦਾ ਹਾਲ

ਚੰਨੀ ਨੇ ਸੱਦੀ ਕੈਬਨਿਟ ਮੀਟਿੰਗ

ਕਾਂਗਰਸ 'ਚ ਮੱਚੇ ਸਿਆਸੀ ਘਮਾਸਾਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੈਬਨਿਟ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਨੂੰ ਲੈਕੇ ਸਿਆਸੀ ਹਲਕਿਆਂ ਦੇ ਵਿੱਚ ਕਈ ਤਰ੍ਹਾਂ ਦੀ ਚਰਚਾ ਚੱਲ ਰਹੀ ਹੈ ਕਿ ਪਾਰਟੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸਦੇ ਚੱਲਦੇ ਹੀ ਅੱਜ ਦਾ ਦਿਨ ਪੰਜਾਬ ਦੀ ਸਿਆਸਤ ਨੂੰ ਲੈਕੇ ਕਾਫੀ ਅਹਿਮ ਰਹਿਣ ਵਾਲਾ ਹੈ। ਕਿਉਂਕਿ ਨਵਜੋਤ ਸਿੰਘ ਸਿੱਧੂ ਤੇ ਹੋਰ ਆਗੂਆਂ ਵੱਲੋਂ ਦਿੱਤੇ ਅਸਤੀਫਿਆਂ ਨੂੰ ਲੈਕੇ ਜਿੱਥੇ ਤਸਵੀਰ ਸਾਫ ਹੋਵੇਗੀ ਉੱਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੋਈ ਵੱਡਾ ਧਮਾਕਾ ਕਰ ਸਕਦੇ ਹਨ।

ਕੈਪਟਨ ਕਰ ਸਕਦੇ ਨੇ ਸ਼ਾਹ ਤੇ ਨੱਢਾ ਨਾਲ ਮੁਲਾਕਾਤ

ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੂੰ ਕਾਂਗਰਸ ਹਾਈਕਮਾਨ ਦੇ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਹੈ। ਕਾਂਗਰਸ ਹਾਈਕਮਾਨ ਤੇ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਸਿੱਧੂ ਨੂੰ ਮਨਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਸਿੱਧੂ ਵੱਲੋਂ ਦਿੱਤੇ ਗਏ ਅਸਤੀਫੇ ਦੌਰਾਨ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਡੇਰੇ ਲਾ ਲਏ ਹਨ। ਜਾਣਕਾਰੀ ਸਾਹਮਣੇ ਆ ਰਹੀਆਂ ਕਿ ਭਲਕੇ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਂਮੀ ਪ੍ਰਧਾਨ ਜੇ.ਪੀ ਨੱਢਾ ਨਾਲ ਮੁਲਾਕਾਤ ਕਰ ਸਕਦੇ ਹਨ। ਭਾਜਪਾ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਕੋਈ ਵੱਡਾ ਐਲਾਨ ਕਰਨ ਦੀ ਚਰਚਾ ਵੀ ਸਿਆਸੀ ਗਲਿਆਰਿਆਂ ਦੇ ਵਿੱਚ ਜ਼ੋਰਾਂ 'ਤੇ ਚੱਲ ਰਹੀ ਹੈ।

ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੂੰ ਲੈਕੇ ਪੰਜਾਬ ਦੀਆਂ ਵਿਰੋਧੀਆਂ ਪਾਰਟੀਆਂ ਦੇ ਵੱਲੋਂ ਸਿੱਧੂ ਅਤੇ ਕਾਂਗਰਸ ਨੂੰ ਜੰਮਕੇ ਨਿਸ਼ਾਨੇ ਉੱਪਰ ਲਿਆ ਜਾ ਰਿਹਾ ਹੈ। ਸਿਆਸੀ ਪਾਰਟੀਆਂ ਦਾ ਕਹਿਣੈ ਕਿ ਕਾਂਗਰਸ ਨੂੰ ਪੰਜਾਬ ਦਾ ਮੁੱਦਿਆਂ ਦੀ ਕੋਈ ਪਰਵਾਹ ਨਹੀਂ ਕਿਉਂਕਿ ਕਾਂਗਰਸ ਦੇ ਵਿੱਚ ਕੁਰਸੀ ਦੀ ਲੜਾਈ ਹੈ।

ਇਹ ਵੀ ਪੜ੍ਹੋ:ਪੜ੍ਹੋ : ਸਿੱਧੂ ਦੇ ਅਸਤੀਫ਼ੇ ਦੀ IN SIDE ਸਟੋਰੀ

Last Updated : Sep 29, 2021, 7:01 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.