ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਹਰੀਕੇ ਪੱਤਣ ਤੋਂ ਪੰਜਾਬ ਦੇ ਪਾਣੀਆਂ ਦੇ ਬਣਦੇ ਬਿਲਾਂ ਦੇ ਪੈਸੇ ਦੂਜੇ ਰਾਜਾਂ ਤੋਂ ਵਸੂਲਣ ਬਾਬਤ ਹਰੀਕੇ ਪੱਤਣ ਤੋਂ ਚੰਡੀਗੜ੍ਹ ਵਿਧਾਨ ਸਭਾ ਤੱਕ ਪੰਜਾਬ ਅਧਿਕਾਰ ਯਾਤਰਾ ਕੱਢੀ ਗਈ ਸਿਰ ਤੇ ਸਾਈਨ ਕੀਤੀ ਪਟੀਸ਼ਨਾਂ ਦੀਆਂ ਗੱਠੜੀਆਂ ਚੁੱਕ ਵਿਧਾਨ ਸਭਾ ਵਿਚ ਪਹੁੰਚੇ। ਸਿਮਰਜੀਤ ਸਿੰਘ ਬੈਂਸ ਨਾਲ ਈਟੀਵੀ ਭਾਰਤ ਨੇ ਖਾਸ ਗੱਲਬਾਤ ਕੀਤੀ।
ਇਸ ਦੌਰਾਨ ਬੈਂਚ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਹਰ ਹਾਲਤ ਵਿੱਚ ਪੰਜਾਬ ਦੇ ਪਾਣੀਆਂ ਦੇ ਪੈਸੇ ਦੂਜੇ ਰਾਜਾਂ ਤੋਂ ਵਸੂਲ ਕਰਨੇ ਚਾਹੀਦੇ ਹਨ। ਇਹ ਪੰਜਾਬ ਦਾ ਸੰਵਿਧਾਨਕ ਹੱਕ ਹੈ ਅਤੇ ਇਨ੍ਹਾਂ ਪੈਸਿਆਂ ਨਾਲ ਸਰਕਾਰ ਦੀ ਆਰਥਿਕ ਸਥਿਤੀ ਵੀ ਮਜ਼ਬੂਤ ਹੋਵੇਗੀ।
ਰਾਜਸਥਾਨ ਤੋਂ ਪਾਣੀਆਂ ਦੀ ਕੀਮਤ ਨਾ ਵਸੂਲੀ ਤਾਂ ਸੂਬੇ ਦੇ ਕਿਸਾਨਾਂ ਨੂੰ ਉਸੇ ਨਹਿਰ ਦਾ ਦਵਾਂਗੇ ਪਾਣੀ: ਬੈਂਸ ਬੈਂਸ ਨੇ ਹਿਮਾਚਲ ਸਰਕਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਉਹ ਹਰਿਆਣਾ ਤੇ ਦਿੱਲੀ ਨੂੰ ਪਾਣੀਆਂ ਸੰਬੰਧੀ ਐਗਰੀਮੈਂਟ ਕਰ ਸਕਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਪੈਸੇ ਕਿਉਂ ਨਹੀਂ ਵਸੂਲਦੀ ਜਦਕਿ 16 ਨਵੰਬਰ 2016 ਨੂੰ ਪੰਜਾਬ ਵਿਧਾਨਸਭਾ ਵਿਚ ਮਤੇ ਦੇ ਰੂਪ ਵਿੱਚ ਬਿਲ ਵੀ ਪਾਸ ਕਰ ਦਿੱਤਾ ਲੇਕਿਨ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਕੋਈ ਨੋਟਿਸ ਰਾਜਸਥਾਨ ਸਰਕਾਰ ਨੂੰ ਨਹੀਂ ਭੇਜਿਆ ਗਿਆ।ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਇੱਕੀ ਲੱਖ ਲੋਕਾਂ ਦੇ ਹਸਤਾਖਰ ਕਰਵਾ ਕੇ ਪਟੀਸ਼ਨਾਂ ਸਪੀਕਰ ਨੂੰ ਸੌਂਪ ਦਿੱਤੀਆਂ ਗਈਆਂ ਹਨ। ਜੇਕਰ ਤਿੰਨ ਮਹੀਨੇ ਤੱਕ ਰਾਜਸਥਾਨ ਨੂੰ ਜਾਂਦੇ ਪਾਣੀ ਦੀ ਕੀਮਤ ਨਾ ਵਸੂਲੀ ਗਈ ਤਾਂ ਲੋਕ ਇਨਸਾਫ਼ ਪਾਰਟੀ ਰਾਜਸਥਾਨ ਨੂੰ ਜਾਂਦੀ ਨਹਿਰ ਦੇ ਪਾਣੀ ਨੂੰ ਪੰਜਾਬ ਦੇ ਕਿਸਾਨਾਂ ਨੂੰ ਦੇਣਗੇ।