ਚੰਡੀਗੜ੍ਹ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ’ਤੇ ਚੱਲ ਰਹੇ ਬਲਾਤਕਾਰ ਮਾਮਲੇ ਦੀ ਅੱਜ ਲੁਧਿਆਣਾ ਕੋਰਟ ’ਚ ਅੱਜ ਸੁਣਵਾਈ ਹੋਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਿਮਰਜੀਤ ਸਿੰਘ ਬੈਂਸ ਲੁਧਿਆਣਾ ਕੋਰਟ ’ਚ ਪੇਸ਼ ਹੋ ਕੇ ਪੁਲਿਸ ਸਾਹਮਣੇ ਆਪਣਾ ਸਰੰਡਰ ਕਰ ਸਕਦੇ ਹਨ।
ਬੈਂਸ ਦੇ ਭਰਾ ਕਰਮਜੀਤ ਸਿੰਘ ਗ੍ਰਿਫਤਾਰ: ਦੱਸ ਦਈਏ ਕਿ ਬੀਤੇ ਦੋ ਦਿਨ ਪਹਿਲਾਂ ਇਸੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਦਾ ਬੀਤੇ ਦਿਨ ਕੋਰਟ ਚ ਪੇਸ਼ ਕਰ ਪੁਲਿਸ ਨੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ।
ਬੈਂਸ ਦੇ ਲੱਗੇ ਪੋਸਟਰ: ਦੱਸ ਦਈਏ ਕਿ ਲਗਾਏ ਗਏ ਪੋਸਟਰਾਂ ’ਚ ਦੋ ਮਹਿਲਾਵਾਂ ਦੇ ਨਾਂ ਵੀ ਸ਼ਾਮਲ ਹਨ। ਇਸ ਪੋਸਟਰ ’ਚ ਸਿਮਰਜੀਤ ਸਿੰਘ ਬੈਸ, ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਦੇ ਨਾਂ ਸ਼ਾਮਲ ਹਨ। ਪੋਸਟਰ ਦੇ ਹੇਠਾਂ ਪੁਲਿਸ ਅਧਿਕਾਰੀ ਨੇ ਜਾਣਕਾਰੀ ਦੇਣ ਲਈ ਨੰਬਰ ਵੀ ਲਿਖਿਆ ਹੋਇਆ ਹੈ। ਦੱਸ ਦਈਏ ਕਿ ਅਦਲਾਤ ਨੇ 10 ਜੁਲਾਈ 2021 ਮਾਮਲੇ ’ਚ ਭਗੌੜਾ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ 376,354, 354ਏ ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਹੋਇਆ ਹੈ।
ਬੈਂਸ ’ਤੇ ਚੱਲ ਰਿਹਾ ਹੈ ਇਹ ਮਾਮਲਾ: ਕਾਬਿਲੇਗੌਰ ਹੈ ਕਿ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ’ਤੇ ਕਥਿਤ ਤੌਰ ’ਤੇ ਬਲਾਤਕਾਰ ਕਰਨ ਦੇ ਇਲਜ਼ਾਮ ਲਗਾਇਆ ਗਿਆ ਹੈ। ਇਹ ਮਾਮਲਾ ਅਜੇ ਵੀ ਕੋਰਟ ’ਚ ਚੱਲ ਰਿਹਾ ਹੈ। ਇਸ ਮਾਮਲੇ ’ਚ ਪੀੜਤ ਮਹਿਲਾ ਵੱਲੋਂ ਕਈ ਵਾਰ ਇਨਸਾਫ ਲੈਣ ਦੇ ਲਈ ਧਰਨੇ ਵੀ ਲਗਾਏ ਗਏ ਹਨ। ਪੀੜਤ ਮਹਿਲਾ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਹਾਈਕੋਰਟ ’ਚ ਡਬਲ ਬੈਂਚ ਵੱਲੋਂ ਮਜੀਠੀਆ ਦੀ ਜ਼ਮਾਨਤ ’ਤੇ ਅੱਜ ਸੁਣਵਾਈ