ETV Bharat / city

ਸਿੰਗਲਾ ਦਾ ਰਾਘਵ ਚੱਢਾ ਨੂੰ ਮੋੜਵਾਂ ਜਵਾਬ; ‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. ਦਾ ਕੰਮ, ਪੰਜਾਬ ਦੇ ਸੀ.ਐਮ. ਦਾ ਨਹੀਂ’’ - ਕੈਬਿਨੇਟ ਮੰਤਰੀ ਵਿਜੈ ਇੰਦਰ ਸਿੰਗਲਾ

ਪੰਜਾਬ ਦੇ ਕੈਬਿਨੇਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪ ਆਗੂ ਰਾਘਵ ਚੱਢਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕੀਤੀ ਦੂਸ਼ਣਬਾਜ਼ੀ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸਮੁੱਚੀ ਆਮ ਆਦਮੀ ਪਾਰਟੀ ਨੂੰ ਝੂਠ ਬੋਲਣ ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਆਦਤ ਪੈ ਗਈ ਹੈ। ਉਨ੍ਹਾਂ ਕਿਹਾ, ‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. (ਚਾਰਟਡ ਅਕਾਊਂਟੈਂਟ) ਦਾ ਕੰਮ ਹੈ, ਪੰਜਾਬ ਦੇ ਸੀ.ਐਮ. (ਮੁੱਖ ਮੰਤਰੀ ) ਦਾ ਨਹੀਂ।’’

ਫ਼ੋਟੋ
ਫ਼ੋਟੋ
author img

By

Published : Jan 10, 2021, 10:49 PM IST

ਚੰਡੀਗੜ੍ਹ: ਪੰਜਾਬ ਦੇ ਕੈਬਿਨੇਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪ ਆਗੂ ਰਾਘਵ ਚੱਢਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕੀਤੀ ਦੂਸ਼ਣਬਾਜ਼ੀ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸਮੁੱਚੀ ਆਮ ਆਦਮੀ ਪਾਰਟੀ ਨੂੰ ਝੂਠ ਬੋਲਣ ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਆਦਤ ਪੈ ਗਈ ਹੈ। ਉਨ੍ਹਾਂ ਕਿਹਾ, ‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. (ਚਾਰਟਡ ਅਕਾਊਂਟੈਂਟ) ਦਾ ਕੰਮ ਹੈ, ਪੰਜਾਬ ਦੇ ਸੀ.ਐਮ. (ਮੁੱਖ ਮੰਤਰੀ ) ਦਾ ਨਹੀਂ।’’

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰ ਆਗੂ ਦੀ ਇਹੋ ਮਾਨਸਿਕਤਾ ਹੈ ਕਿ ਵਾਰ-ਵਾਰ ਝੂਠ ਬੋਲਣ ਨਾਲ ਲੋਕਾਂ ਨੂੰ ਗੱਲ ਸੱਚ ਲੱਗਣ ਲੱਗ ਜਾਂਦੀ ਹੈ, ਇਸੇ ਲਈ ਇਸ ਕਲਾ ਵਿੱਚ ਮੁਹਾਰਤ ਹਾਸਲ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਨਕਸ਼ੇ ਕਦਮਾਂ ਉਤੇ ਰਾਘਵ ਚੱਢਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਝੂਠ ਬੋਲਣ ਦੀ ਫੈਕਟਰੀ ਹੈ ਜਿੱਥੋਂ ਨਿੱਤ ਨਵਾਂ ਝੂਠ ਤਿਆਰ ਕਰਕੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਉਪਰ ਪੰਜਾਬ ਦਾ ਇਕ ਛੋਟਾ ਬੱਚਾ ਵੀ ਹੁਣ ਯਕੀਨ ਨਹੀਂ ਕਰਦਾ।

ਕਾਂਗਰਸੀ ਮੰਤਰੀ ਨੇ ਰਾਘਵ ਚੱਢਾ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਜਿੰਨੀ ਉਸ ਦੀ ਉਮਰ ਹੈ, ਉਸ ਤੋਂ ਕਿਤੇ ਵੱਧ ਮੁੱਖ ਮੰਤਰੀ ਦਾ ਸਿਆਸੀ ਜੀਵਨ ਹੈ। ਭਾਰਤੀ ਸੈਨਾ ਵਿੱਚ ਨਿਭਾਈਆਂ ਸੇਵਾਵਾਂ ਨੂੰ ਜੋੜ ਕੇ ਦੇਖਿਆ ਜਾਵੇ ਤਾਂ ਮੁੱਖ ਮੰਤਰੀ ਦਾ ਤਜ਼ਰਬਾ ਆਪ ਆਗੂ ਦੇ ਜੀਵਨ ਤੋਂ ਦੋਗੁਣਾ ਹੈ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਨੂੰ ਬਿਆਨ ਦੇਣ ਤੋਂ ਪਹਿਲਾਂ ਘੱਟੋ-ਘੱਟ ਪਿਛੋਕੜ ਦੇਖ ਲੈਣਾ ਚਾਹੀਦਾ ਸੀ ਕਿਉਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਖਾਤਰ ਕਿਤੇ ਆਪਣਾ ਨਿੱਜੀ ਨਫਾ ਨੁਕਸਾਨ ਨਹੀਂ ਦੇਖਿਆ, ਇਥੋਂ ਤੱਕ ਕਿ ਆਪਣੀ ਪਾਰਟੀ ਦੀ ਪ੍ਰਵਾਹ ਨਹੀਂ ਕੀਤੀ। ਚਾਰਟਡ ਅਕਾਊਂਟੈਂਟ ਰਾਘਵ ਚੱਢਾ ਹੀ ਨਫਾ ਨੁਕਸਾਨ ਦੇਖਦਾ ਹੋਵੇਗਾ।

ਸਿੰਗਲਾ ਨੇ ਕਿਹਾ ਕਿ ਜੇ ਰਾਘਵ ਚੱਢਾ ਨੂੰ ਪੰਜਾਬ ਦਾ ਇੰਚਾਰਜ ਲਾਇਆ ਹੀ ਹੈ ਤਾਂ ਉਹ ਉਨ੍ਹਾਂ ਦੀ ਜਾਣਕਾਰੀ ਲਈ ਦੱਸ ਦੇਣਾ ਚਾਹੁੰਦੇ ਹਨ ਕਿ ਪੰਜਾਬ ਦੀ ਕਿਸਾਨੀ ਅਤੇ ਸੂਬੇ ਵਾਸਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਆਪਣੀ ਹਾਈ ਕਮਾਨ ਤੇ ਗੁਆਂਢੀ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਦੀ ਪ੍ਰਵਾਹ ਨਾ ਕਰਦਿਆਂ ਪਾਣੀਆਂ ਦਾ ਸਮਝੌਤਾ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਬਾਦਲਾਂ ਵੱਲੋਂ ਦਰਜ ਕੇਸਾਂ ਦੀ ਕਿਤੇ ਪ੍ਰਵਾਹ ਨਹੀਂ ਕੀਤੀ। ਇਥੋਂ ਤੱਕ ਕਿ ਕਿਤੇ ਅਹੁਦੇ ਦਾ ਲਾਲਚ ਨਹੀਂ ਕੀਤਾ ਅਤੇ ਸੂਬੇ ਦੇ ਹਿੱਤਾਂ ਲਈ ਅਸਤੀਫਾ ਦੇਣ ਤੋਂ ਵੀ ਪਿੱਛੇ ਨਹੀਂ ਹਟੇ।

ਕੈਬਿਨੇਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਹੀ ਇਹ ਗੱਲ ਸਪੱਸ਼ਟ ਕਰ ਚੁੱਕੇ ਹਨ ਕਿ ਈ.ਡੀ. ਵੱਲੋਂ ਭਾਵੇਂ ਉਨ੍ਹਾਂ ਦੇ ਪੁੱਤਰ, ਪੋਤਰਿਆਂ-ਪੋਤਰੀਆਂ ਨੂੰ ਕੇਸਾਂ ਵਿੱਚ ਉਲਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਸੂਬੇ ਵਾਸਤੇ ਕਦੇ ਵੀ ਇਨਾਂ ਦੀ ਪ੍ਰਵਾਹ ਨਹੀਂ ਕਰਨਗੇ। ਸਿੰਗਲਾ ਨੇ ਆਪ ਆਗੂ ਨੂੰ ਵਿਅੰਗ ਕਰਦਿਆਂ ਕਿਹਾ, ‘‘ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਬੌਸ ਕੇਜਰੀਵਾਲ ਵਾਂਗ ਡਰਪੋਕ ਸੁਭਾਅ ਦੇ ਨਹੀਂ। ਕੇਜਰੀਵਾਲ ਨੇ ਤਾਂ ਗਿੜਗਿੜਾਉਦੇ ਹੋਏ ਬਿਕਰਮ ਮਜੀਠੀਆ ਕੋਲੋਂ ਮੁਆਫੀ ਮੰਗਦਿਆਂ ਕੇਸ ਹੀ ਵਾਪਸ ਲੈ ਲਿਆ ਸੀ।’’

ਰਾਘਵ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਉਤੇ ਦਿੱਲੀ ਵਿਖੇ ਕਿਸਾਨਾਂ ਨੂੰ ਨਾ ਮਿਲਣ ਦੇ ਲਾਏ ਦੋਸ਼ਾਂ ਦਾ ਕਰਾਰ ਜਵਾਬ ਦਿੰਦਿਆਂ ਸਿੰਗਲਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਆਪ ਆਗੂਆਂ ਵਾਂਗ ਫੁਕਰੇ ਤੇ ਸਿਆਸੀ ਸ਼ੋਹਰਤ ਖੱਟਣ ਦੇ ਲਾਲਚੀ ਨਹੀਂ ਜਿਹੜੇ ਕਿਸਾਨਾਂ ਵੱਲੋਂ ਅੰਦੋਲਨ ਵਿੱਚ ਕਿਸੇ ਵੀ ਸਿਆਸੀ ਆਗੂ ਨੂੰ ਸ਼ਾਮਲ ਨਾ ਹੋਣ ਦੀ ਅਪੀਲ ਨੂੰ ਨਾ ਸਮਝਣ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਹੀਂ ਚਾਹੁੰਦੇ ਕਿ ਕਿਸਾਨਾਂ ਦੇ ਅੰਦੋਲਨ ਉਤੇ ਕਿਸੇ ਵੀ ਪਾਰਟੀ ਨਾਲ ਜੁੜੇ ਹੋਣ ਦਾ ਠੱਪਾ ਲੱਗੇ ਅਤੇ ਕਿਸਾਨ ਅੰਦੋਲਨ ਕਮਜ਼ੋਰ ਹੋਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.