ETV Bharat / city

'ਸਿਰਸਾ ਨੇ ਦਬਾਅ ਹੇਠ ਆ ਕੇ ਸਿੱਖ ਪੰਥ ਅਤੇ ਭਾਵਨਾਵਾਂ ਨਾਲ ਕੀਤੀ ਗੱਦਾਰੀ' - ਦਿੱਲੀ ਗੁਰਦੁਆਰਾ ਕਮੇਟੀ

ਮਨਜਿੰਦਰ ਸਿੰਘ ਸਿਰਸਾ ਭਾਜਪਾ 'ਚ ਸ਼ਾਮਿਲ (Manjinder Singh Sirsa joins BJP) ਹੋ ਗਏ ਹਨ।ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਹੈ ਕਿ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਦਬਾਅ ਹੇਠ ਆ ਕੇ ਸਿੱਖ ਪੰਥ ਤੇ ਇਸਦੀ ਭਾਵਨਾ ਨਾਲ ਗੱਦਾਰੀ (Betrayal of the Sikh Panth with its spirit) ਕੀਤੀ।ਬਿਆਨ ਵਿਚ ਕਿਹਾ ਹੈ ਕਿ ਸਿੱਖ ਪੰਥ ਨੂੰ ਇਹ ਚੁਨੌਤੀ ਪ੍ਰਵਾਨ ਹੈ ਤੇ ਪੰਥ ਸਿੱਧਾ ਹੋ ਕੇ ਇਸਦਾ ਮੁਕਾਬਲਾ ਕਰੇਗਾ।

'ਸਿਰਸਾ ਨੇ ਦਬਾਅ ਹੇਠ ਆ ਕੇ ਸਿੱਖ ਪੰਥ ਅਤੇ ਭਾਵਨਾਵਾਂ ਨਾਲ ਕੀਤੀ ਗੱਦਾਰੀ'

author img

By

Published : Dec 1, 2021, 9:50 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ 'ਚ ਸ਼ਾਮਿਲ ਹੋਣ ਨੂੰ ਖਾਲਸਾ ਪੰਥ ਦੀਆਂ ਦੁਸ਼ਮਣ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚ ਕੇ ਉਹ ਕੁਝ ਹਾਸਲ ਕਰਨ ਦਾ ਯਤਨ ਕਰਾਰ ਦਿੱਤਾ। ਜੋ ਉਹ ਸਿੱਖ ਕੌਮ ਦੀ ਮਰਜ਼ੀ ਨਾਲ ਹਾਸਲ ਨਹੀਂ ਕਰ ਸਕੀਆਂ। ਇਹ ਸਿੱਖ ਕੌਮ ਦੇ ਖਿਲਾਫ ਇੰਦਰਾ ਗਾਂਧੀ ਵਾਲੇ ਹੱਥਕੰਡੇ ਵਰਤੇ ਜਾਣੇ ਤੇ ਸਰਕਾਰ ਦੀ ਤਾਕਤ ਦੀ ਦੁਰਵਰਤੋਂ ਤੇ ਝੂਠੇ ਕੇਸ ਦਰਜ ਕਰ ਕੇ ਖਾਲਸਾ ਪੰਥ ਦੀ ਧਾਰਮਿਕ ਪ੍ਰਭੂਸੱਤਾ ’ਤੇ ਇਕ ਹੋਰ ਸਿੱਧਾ ਹਮਲਾ ਹੈ। ਸਿੱਖ ਪੰਥ ਨੂੰ ਇਹ ਚੁਣੌਤੀ ਪ੍ਰਵਾਨ ਹੈ ਤੇ ਪੰਥ ਸਿੱਧਾ ਹੋ ਕੇ ਇਸਦਾ ਮੁਕਾਬਲਾ ਕਰੇਗਾ।

ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਜਥੇਦਾਰ ਹਰਮੀਤ ਸਿੰਘ ਕਾਲਕਾ ਉਤੇ ਦਿੱਲੀ ਕਮੇਟੀ ਦੇ 11 ਹੋਰ ਮੈਂਬਰਾਂ ਦੇ ਖਿਲਾਫ ਕੇਸ ਦਰਜ ਕੀਤੇ ਗਏ ਸਨ। ਕਾਲਕਾ ਸਾਹਿਬ ਤੇ ਹੋਰ ਮੈਂਬਰ ਸਿੱਖ ਰਵਾਇਤਾਂ ’ਤੇ ਡਟੇ ਰਹੇ ਤੇ ਜ਼ਬਰ ਦਾ ਟਕਾਰਾ ਕੀਤਾ ਪਰ ਮੰਦਭਾਗੀ ਗੱਲ ਹੈ ਕਿ ਸਿਰਸਾ ਦਬਾਅ ਹੇਠ ਆ ਕੇ ਸਿੱਖ ਪੰਥ ਤੇ ਇਸਦੀ ਭਾਵਨਾ ਨਾਲ ਗੱਦਾਰੀ ਕੀਤੀ।

ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਕਿ ਖਾਲਸਾ ਪੰਥ ਕਿਸੇ ਇਕ ਵਿਅਕਤੀ ਨਾਲੋਂ ਬਹੁਤ ਜ਼ਿਆਦਾ ਵੱਡਾ ਹੈ। ਵਿਅਕਤੀ ਆਉਂਦੇ ਜਾਂਦੇ ਰਹਿੰਦੇ ਹਨ। ਖਾਲਸਾ ਪੰਥ ਹਮੇਸ਼ਾ ਚੜ੍ਹਦੀਕਲਾ ਵਿਚ ਰਿਹਾ ਹੈ ਤੇ ਹਮੇਸ਼ਾ ਰਹੇਗਾ। ਖਾਲਸਾ ਪੰਥ ਇਸਦੀ ਸਿਰਜਣਾ ਵੇਲੇ ਤੋਂ ਹਮਲਿਆਂ ਦਾ ਸ਼ਿਕਾਰ ਹੋਇਆ ਹੈ। ਆਧੁਨਿਕ ਦੌਰ ਵਿਚ ਪਹਿਲਾਂ ਅੰਗਰੇਜ਼ਾਂ ਨੇ ਤੇ ਫਿਰ ਇੰਦਰਾ ਗਾਂਧੀ ਤੇ ਹੋਰ ਕਾਂਗਰਸੀ ਸਰਕਾਰਾਂ ਨੇ ਸਾਜ਼ਿਸ਼ਾਂ ਰਚ ਕੇ ਜ਼ਬਰ ਕਰ ਕੇ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ਨੂੰ ਢਹਿ ਢੇਰੀ ਕਰਨ ਦਾ ਯਤਨ ਕੀਤਾ ਹੈ।

ਜਿਥੇ ਖਾਲਸਾ ਪੰਥ ਨੇ ਹਮੇਸ਼ਾ ਅਕਾਲੀ ਦਲ ਦੀ ਹਮਾਇਤ ਕੀਤੀ ਤੇ ਹਰ ਸਾਜ਼ਿਸ਼ਕਾਰ ਤੇ ਦੋਖੀ ਨੂੰ ਮਾਤ ਦਿੱਤੀ। ਉਥੇ ਹੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ’ਤੇ ਪਿਛਲੇ ਦਰਵਾਜ਼ਿਓਂ ਕਬਜ਼ਾ ਕਰਨ ਦੇ ਯਤਨ ਹੋਏ। ਹੁਣ ਮੌਜੂਦਾ ਕੇਂਦਰ ਸਰਕਾਰ ਨੇ ਉਹਨਾਂ ਕਾਂਗਰਸੀ ਸਰਕਾਰਾਂ ਦੀ ਭੂਮਿਕਾ ਅਖ਼ਤਿਆਰ ਕਰ ਲਈ ਹੈ, ਜੋ ਕੇਂਦਰ ਵਿਚ ਸੱਤਾ ਵਿਚ ਹੁੰਦਿਆਂ ਬੀਤੇ ਸਮੇਂ ਵਿਚ ਨਿਭਾਉਂਦੀਆਂ ਰਹੀਆਂ ਹਨ। ਪਰ ਖਾਲਸਾ ਪੰਥ ਨੇ ਪਹਿਲਾਂ ਵੀ ਇਹਨਾਂ ਸਾਜ਼ਿਸ਼ਾਂ ਨੂੰ ਮਾਤ ਪਾਈ ਹੈ ਤੇ ਹੁਣ ਵੀ ਇਹਨਾਂ ਸਾਜ਼ਿਸ਼ਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਕਿ ਇਹ ਸਪਸ਼ਟ ਹੈ ਕਿ ਪੰਥ ਦੇ ਦੁਸ਼ਮਣ ਕਦੇ ਵੀ ਸਿੱਖ ਕੌਮ ’ਤੇ ਜਿੱਤ ਹਾਸਲ ਨਹੀਂ ਕਰ ਸਕਦੇ। ਇਸ ਲਈ ਉਹ ਹਮੇਸ਼ਾ ਅਜਿਹੀਆਂ ਸਾਜ਼ਿਸ਼ਾਂ ਨਾਲ ਕੌਮ ਨੁੰ ਕਮਜ਼ੋਰ ਕਰਨ ਦਾ ਯਤਨ ਕਰਦੇ ਰਹਿੰਦੇ ਹਨ।ਜਿਵੇਂ ਬੀਤੇ ਸਮੇਂ ਵਿਚ ਅਕਾਲ ਪੁਰਖ ਤੇ ਮਹਾਨ ਗੁਰੂ ਸਾਹਿਬਾਨ ਦੀ ਰਹਿਮਤ ਤੇ ਗੁਰੂ ਪੰਥ ਦੇ ਆਸ਼ੀਰਵਾਦ ਨਾਲ ਇਹ ਸਾਜ਼ਿਸ਼ਾਂ ਹਮੇਸ਼ਾਂ ਫੇਲ੍ਹ ਕੀਤੀਆਂ ਜਾਂਦੀਆਂ ਰਹਿੰਦੀਆਂ, ਭਵਿੱਖ ਵਿਚ ਵੀ ਇਹ ਬੇਨਕਾਬ ਹੁੰਦੀਆਂ ਰਹਿਣਗੀਆਂ ਤੇ ਇਹਨਾਂ ਨੁੰ ਮਾਤ ਪੈਂਦੀ ਰਹੇਗੀ।

ਇਹ ਵੀ ਪੜੋ:ਜਥੇਦਾਰ ਹਵਾਰਾ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਪੰਥਕ ਜਥੇਬੰਦੀਆਂ ਵਲੋਂ ਸਰਕਾਰ ਨੂੰ ਚਿਤਾਵਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.