ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਐੱਸਆਈਟੀ ਨੂੰ ਡੇਰਾ ਸਿਰਸਾ ਮੁਖੀ ਰਾਮ ਰਾਹੀਮ ਤੋਂ ਪੁੱਛਗਿੱਛ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਦੀ ਯਾਦਗਾਰ ਖੰਡਰ 'ਚ ਤਬਦੀਲ
ਇਸ ਦੀ ਪੁਸ਼ਟੀ ਕਰਦਿਆਂ ਐਸਟੀਐਫ਼ ਦੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਡੇਰਾਮੁਖੀ ਤੋਂ ਜੇਲ੍ਹ ‘ਚ ਪੁੱਛਗਿੱਛ ਕਰਨ ਲਈ ਐੱਸਆਈਟੀ ਨੇ ਅਦਾਲਤ ਰਾਹੀਂ ਹਰਿਆਣਾ ਸਰਕਾਰ ਤੋਂ ਜੇਲ੍ਹ ਵਿਚ ਮਨਜ਼ੂਰੀ ਮੰਗੀ ਸੀ ਜਿਸ ਨੂੰ ਕਈ ਦਿਨ ਪਹਿਲਾਂ ਹਰਿਆਣਾ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਸੀ। ਡੇਰਾ ਮੁਖੀ ਤੋਂ ਕਦੋਂ ਪੁੱਛਗਿੱਛ ਕਰਨੀ ਹੈ ਇਸ ਸਬੰਧੀ ਐਸਆਈਟੀ ਨੇ ਹਾਲੇ ਫ਼ੈਸਲਾ ਨਹੀਂ ਕੀਤਾ ਹੈ ਤੇ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਤਿਆਰੀ ਕੀਤੀ ਜਾ ਰਹੀ ਹੈ।