ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ (Kotkapura firing case) ਵਿੱਚ ਐਸਆਈਟੀ ਨੇ ਤਲਬ ਕੀਤਾ ਹੈ। ਸੁਖਬੀਰ ਬਾਦਲ ਸਵੇਰੇ 10.30 ਵਜੇ ਸੈਕਟਰ-32 ਸਥਿਤ ਪੁਲਿਸ ਅਫਸਰਜ਼ ਇੰਸਟੀਚਿਊਟ ਵਿੱਚ ਜਾਂਚ ਵਿੱਚ ਸ਼ਾਮਿਲ ਹੋਣਗੇ।
ਪਿਛਲੀ ਵਾਰ ਜਦੋਂ ਸੰਮਨ ਭੇਜੇ ਗਏ ਸਨ ਤਾਂ ਸੁਖਬੀਰ ਬਾਦਲ SIT ਸਾਹਮਣੇ ਪੇਸ਼ ਨਹੀਂ ਹੋਏ ਸੀ। 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖਿਲਾਫ ਇੱਕ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਦੁਆਰਾ ਗੋਲੀਬਾਰੀ ਕੀਤੀ ਗਈ ਸੀ। ਜਿਸ ਵਿੱਚ ਪ੍ਰਦਰਸ਼ਨਕਾਰੀ ਮਾਰੇ ਗਏ ਸਨ। ਉਸ ਸਮੇਂ ਦੌਰਾਨ ਸੁਖਬੀਰ ਸਿੰਘ ਬਾਦਲ ਕੋਲ ਗ੍ਰਹਿ ਵਿਭਾਗ ਸੀ ਅਤੇ ਉਹ ਸੂਬੇ ਦੇ ਉਪ ਮੁੱਖ ਮੰਤਰੀ ਵੀ ਸਨ।
ਦੱਸ ਦੇਈਏ ਕਿ ਕੋਟਕਪੂਰਾ ਤੋਂ ਬਾਅਦ ਬਹਿਬਲਕਲਾਂ ਗੋਲੀਕਾਂਡ ਮਾਮਲੇ (kotkapura firing case) ਵਿੱਚ ਸੁਖਬੀਰ ਬਾਦਲ ਨੂੰ ਇਕ ਹੋਰ ਸੰਮਨ ਜਾਰੀ ਹੋਇਆ ਸੀ। ਉਨ੍ਹਾਂ ਨੂੰ 6 ਸਤੰਬਰ ਨੂੰ ਐਸ.ਆਈ.ਟੀ ਦੇ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ।
ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ SIT ਨੇ ਸੁਖਬੀਰ ਬਾਦਲ ਨੂੰ 14 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਐਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋਏ ਸੀ। ਜਿਸ ਤੋਂ ਬਾਅਦ SIT ਨੇ ਸੁਖਬੀਰ ਬਾਦਲ ਨੂੰ 14 ਸਤੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਕਾਬਿਲੇਗੌਰ ਹੈ ਕਿ 2015 ਵਿੱਚ ਸਿੱਖ ਸੰਗਤ 'ਤੇ ਕੋਟਕਪੂਰਾ ਗੋਲੀਬਾਰੀ (kotkapura firing case) ਦੀ ਜਾਂਚ ਦੇ ਇੱਕ ਅਹਿਮ ਘਟਨਾਕ੍ਰਮ ਵਿੱਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਸੰਮਨ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਸਿੱਟ ਵੱਲੋਂ ਸੰਮਨ ਵਿੱਚ ਸੁਖਬੀਰ ਬਾਦਲ ਨੂੰ 30 ਅਗਸਤ, 2022 ਯਾਨੀ ਅੱਜ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਲਈ ਕਿਹਾ ਗਿਆ।
ਇਹ ਸੀ ਮਾਮਲਾ : ਦਰਅਸਲ ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।
ਇਹ ਵੀ ਪੜ੍ਹੋ: 2024 ਪਾਰਲੀਮੈਂਟ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਭਾਜਪਾ ਨੂੰ ਉਮੀਦਵਾਰ ਵਜੋਂ ਸਿੱਖ ਚਿਹਰਿਆਂ ਦੀ ਤਲਾਸ਼