ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਿਲਾਂ ਵੱਧਣ ਵਾਲੀਆਂ ਹਨ। ਦੱਸ ਦਈਏ ਕਿ ਪੰਜਾਬ-ਹਰਿਆਣਾ ਹਾਈਕੋਰਟ ਨੇ ਆਮਦਨ ਤੋਂ ਜਿਆਦਾ ਜਾਇਦਾਦ ਦੇ ਮਾਮਲੇ ਦੀ ਜਾਂਚ ਦੇ ਲਈ ਐਸਆਈਟੀ ਗਠਿਤ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਨਾਲ ਹੀ ਸੁਮੇਧ ਸੈਣੀ ਦੀ ਗ੍ਰਿਫਤਾਰੀ ’ਤੇ ਹੁਣ 26 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ।
ਸਾਰੇ ਮਾਮਲਿਆਂ ਦੀ ਜਾਂਚ ਚ ਸ਼ਾਮਲ ਹੋਣਗੇ ਸੈਣੀ: ਹਾਈਕੋਰਟ ’ਚ ਜਸਟਿਸ ਅਵਨੀਸ਼ ਝਿੰਗਣ ਨੇ ਸੈਣੀ ਦੀ ਪਟਿਸ਼ਨ ’ਤੇ ਇਹ ਫੈਸਲਾ ਸੁਣਾਇਆ ਗਿਆ ਹੈ ਤਾਂ ਸੁਮੇਧ ਸੈਣੀ ਅਗਾਉਂ ਜਮਾਨਤ ਅਰਜ਼ੀ ਦਾਇਰ ਕਰ ਸਕਣ। ਇਸ ਤੋਂ ਇਲਾਵਾ ਜਸਟਿਸ ਝਿੰਗਣ ਨੇ ਸੁਮੇਧ ਸੈਣੀ ਦੀ ਉਸ ਮੰਗ ਨੂੰ ਖਾਰਿਜ ਕਰ ਦਿੱਤਾ ਹੈ ਜਿਸ ਚ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਸ਼ਾਮਲ ਹੋਣ ਤੋਂ ਰਾਹਤ ਮੰਗੀ ਸੀ।
ਹਾਈਕੋਰਟ ਨੇ ਸੁਮੇਧ ਸੈਣੀ ਨੂੰ ਕਿਹਾ ਹੈ ਕਿ ਉਹ ਆਪਣੀ ਇਸ ਮੰਗ ਨੂੰ ਟ੍ਰਾਈਲ ਕੋਰਟ ਚ ਰੱਖ ਸਕਦੇ ਹਨ। ਹਾਲਾਂਕਿ ਹਾਈਕੋਰਟ ਨੇ ਕਿਹਾ ਹੈ ਕਿ ਸੁਮੇਧ ਸੈਣੀ ਸਾਰੇ ਮਾਮਲਿਆਂ ਦੀ ਜਾਂਚ ਚ ਸ਼ਾਮਲ ਹੋਣਗੇ ਬੇਸ਼ਕ ਉਨ੍ਹਾਂ ਨੂੰ ਮਾਮਲਿਆਂ ਚ ਰਾਹਤ ਕਿਉਂ ਨਾ ਮਿਲੀ ਹੋਵੇ।
ਵਿਧਾਨਸਭਾ ਚੋਣਾਂ ਦੌਰਾਨ ਗ੍ਰਿਫਤਾਰੀ ’ਤੇ ਲੱਗੀ ਸੀ ਰੋਕ: ਕਾਬਿਲੇਗੌਰ ਹੈ ਕਿ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਨੇ 10 ਸਤੰਬਰ ਨੂੰ ਫੈਸਲਾ ਸੁਣਾਦੇ ਹੋਏ ਗ੍ਰਿਫਤਾਰੀ ਸੁਮੇਧ ਸੈਣੀ ਦੀ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਸੀ। ਸੁਮੇਧ ਸੈਣੀ ਨੇ ਪਿਛਲੇ ਸਾਲ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਸਿਆਸੀ ਰੰਜਿਸ਼ ਤਹਿਤ ਫਸਾਉਣਾ ਚਾਹੁੰਦੀ ਹੈ ਅਤੇ ਇਹ ਸਭ ਕੁਝ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਫਾਇਦਾ ਚੁੱਕਣ ਲਈ ਕੀਤਾ ਜਾ ਰਿਹਾ ਹੈ। ਇਸ ਸਭ ਲਈ ਉਸ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ, ਜਿਸ 'ਤੇ ਹਾਈਕੋਰਟ ਨੇ ਸੈਣੀ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ।
ਇਹ ਵੀ ਪੜੋ: CM ਮਾਨ ਦਾ ਵੱਡਾ ਬਿਆਨ, ਕਿਹਾ- ਬਾਹਰੀ ਸੂਬਿਆਂ ਤੋਂ ਪੰਜਾਬ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕਣਕ