ETV Bharat / city

ਸੋਨੀਆ ਮਾਨ ਦਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਪ੍ਰੋਗਰਾਮ ਮੁਲਤਵੀ !

ਸੋਨੀਆ ਮਾਨ ਦੇ ਅਕਾਲੀ ਦਲ (Akali Dal) ਵਿੱਚ ਸ਼ਾਮਿਲ ਹੋਣ ਦੀ ਚਰਚਾ ’ਤੇ ਸ਼ਸ਼ੋਪੰਜ ਬਣੀ ਹੋਈ ਹੈ। ਪਿਛਲੇ ਦਿਨ ਤੋਂ ਮੀਡੀਆ ਤੇ ਆਮ ਲੋਕਾਂ ਦੇ ਵਿੱਚ ਚਰਚਾ ਹੋ ਰਹੀ ਸੀ ਕਿ ਉਹ ਅਕਾਲੀ ਦਲ (Akali Dal) ਦੇ ਵਿੱਚ ਸ਼ਾਮਿਲ ਹੋ ਸਕਦੇ। ਇਸ ਛਿੜੀ ਚਰਚਾ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਸੋਨੀਆ ਮਾਨ (Sonia Mann) ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਇਸ ਦੇ ਚੱਲਦੇ ਹੀ ਹੁਣ ਉਨ੍ਹਾਂ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ’ਤੇ ਵਿਰਾਮ ਲੱਗ ਗਿਆ ਹੈ। ਨਾਲ ਹੀ ਸੋਨੀਆ ਮਾਨ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾ ਕੇ ਉਸ ਖਿਲਾਫ਼ ਟਿੱਪਣੀਆਂ ਕਰਨ ਵਾਲਿਆਂ ਨੂੰ ਜਵਾਬ ਦਿੱਤਾ ਗਿਆ ਹੈ।

ਸੋਨੀਆ ਮਾਨ ਦਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਪ੍ਰੋਗਰਾਮ ਮੁਲਤਵੀ !
ਸੋਨੀਆ ਮਾਨ ਦਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਪ੍ਰੋਗਰਾਮ ਮੁਲਤਵੀ !
author img

By

Published : Nov 12, 2021, 7:15 PM IST

ਚੰਡੀਗੜ੍ਹ: ਪੰਜਾਬੀ ਫਿਲਮ ਇੰਡਸਟਰੀ ਦੀ ਅਦਾਕਾਰਾ ਅਤੇ ਮਾਡਲ ਸੋਨੀਆ ਮਾਨ (Sonia Mann) ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਪ੍ਰੋਗਰਾਮ ਇੱਕ ਵਾਰ ਫਿਰ ਮੁਲਤਵੀ ਕਰ ਦਿੱਤਾ ਗਿਆ ਹੈ। ਸੋਨੀਆ ਮਾਨ (Sonia Mann) ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਦਾ ਪ੍ਰੋਗਰਾਮ ਪਾਰਟੀ ਹੈੱਡਕੁਆਟਰ ਸੈਕਟਰ 28 ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ ਸੀ। ਸੋਨੀਆ ਮਾਨ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਮੌਜੂਦਗੀ ਵਿੱਚ ਸ਼ਾਮਲ ਕੀਤਾ ਜਾਣਾ ਸੀ।

ਸੋਨੀਆ ਮਾਨ ਅਜੇ ਵੀ ਦੱਸੇ ਜਾ ਰਹੇ ਸੁਖਬੀਰ ਬਾਦਲ ਦੇ ਸੰਪਰਕ ਚ

ਫਿਲਹਾਲ ਉਨ੍ਹਾਂ ਦੇ ਪੀਏ ਨੇ ਫੋਨ 'ਤੇ ਕਿਹਾ ਕਿ ਉਹ ਅਕਾਲੀ ਦਲ 'ਚ ਸ਼ਾਮਲ ਨਹੀਂ ਹੋ ਰਹੇ ਹਨ। ਜਦੋਂ ਸੋਨੀਆ ਮਾਨ (Sonia Mann) ਨਾਲ ਗੱਲ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਅਜੇ ਰੁੱਝੇ ਹੋਏ ਹਨ। ਦੂਜੇ ਪਾਸੇ ਅਕਾਲੀ ਦਲ ਦੇ ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਮਾਨ ਦਾ ਅੱਜ ਹਾਜ਼ਰੀ ਭਰਨਾ ਤੈਅ ਸੀ ਪਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਵਿਰੁੱਧ ਪੋਸਟਾਂ ਕਾਰਨ ਉਹ ਕੁਝ ਝਿਜਕ ਮਹਿਸੂਸ ਕਰ ਰਹੀ ਸੀ। ਸੂਤਰਾਂ ਨੇ ਦਾਅਵਾ ਕੀਤਾ ਕਿ ਸੋਨੀਆ ਮਾਨ ਨੇ ਸਵੇਰੇ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਸੀ ਅਤੇ ਉਹ ਅਜੇ ਵੀ ਉਨ੍ਹਾਂ ਦੇ ਸੰਪਰਕ ਵਿੱਚ ਹਨ।

ਸੋਨੀਆ ਮਾਨ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ

ਸੋਨੀਆ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਇੱਕ ਪੋਸਟ ਪਾਈ ਗਈ ਹੈ ਜਿਸ ਵਿੱਚ ਉਨ੍ਹਾਂ ਨੇ ਰੱਜ ਕੇ ਉਨ੍ਹਾਂ ਖਿਲਾਫ਼ ਟਿੱਪਣੀਆਂ ਕਰਨ ਵਾਲਿਆਂ ਖਿਲਾਫ਼ ਭੜਾਸ ਕੱਢੀ ਹੈ। ਸੋਨੀਆ ਮਾਨ ਨੇ ਕਿਹਾ ਕਿ ਕੁਝ ਲੋਕਾਂ ਨੇ ਆਪਣੇ ਨਿੱਜੀ ਸਵਾਰਥ ਦੀ ਖਾਤਰ ਅਖਬਾਰੀ ਖ਼ਬਰਾਂ ਤੇ ਅਫਵਾਹਾਂ ਨੂੰ ਆਧਾਰ ਬਣਾ ਕੇ ਉਨ੍ਹਾਂ ਨੂੰ ਭੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਢਾਲ ਬਣਾ ਕੇ ਉਨ੍ਹਾਂ ਉੱਪਰ ਨਿੱਜੀ ਹਮਲੇ ਕੀਤੇ ਗਏ ਹਨ ਜਿਸਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਮੌਕੇ ਉਨ੍ਹਾਂ ਆਪਣੇ ਕਿਸਾਨੀ ਸੰਘਰਸ਼ ਦੇ ਵਿੱਚ ਕੀਤੇ ਯਤਨਾਂ ਦਾ ਵੀ ਜ਼ਿਕਰ ਕੀਤਾ ਹੈ।

ਸੋਨੀਆ ਮਾਨ ਦਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਪ੍ਰੋਗਰਾਮ ਮੁਲਤਵੀ !
ਸੋਨੀਆ ਮਾਨ ਦਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਪ੍ਰੋਗਰਾਮ ਮੁਲਤਵੀ !

ਚੌਟਾਲਾ ਪਰਿਵਾਰ ਸੋਨੀਆ ਮਾਨ ਦਾ ਇਸ ਤਰ੍ਹਾਂ ਕਰ ਸਕਦਾ ਹੈ ਸਮਰਥਨ

ਇਸ ਦੌਰਾਨ ਖਬਰ ਹੈ ਕਿ ਚੌਟਾਲਾ ਪਰਿਵਾਰ ਸੋਨੀਆ ਮਾਨ ਦਾ ਸਮਰਥਨ ਕਰ ਰਿਹਾ ਹੈ ਕਿ ਸੋਨੀਆ ਮਾਨ ਦੇ ਚੋਣ ਦਾ ਸਾਰਾ ਖਰਚਾ ਉਹ ਖੁਦ ਚੁੱਕਣਗੇ। ਦੂਜੇ ਪਾਸੇ ਅਕਾਲੀ ਆਗੂ ਨੇ ਕਿਹਾ ਕਿ ਫਿਲਹਾਲ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਗੁਰਮੀਤ ਸਿੰਘ ਬਾਕਰਪੁਰ ਦੇ ਘਰ ਪੁੱਜੇ। ਸੁਖਬੀਰ ਬਾਦਲ ਆਪਣੀ ਹਾਜ਼ਰੀ 'ਚ ਬਸਪਾ ਆਗੂ ਗੁਰਮੀਤ ਸਿੰਘ ਬਾਕਰਪੁਰ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਦੱਸ ਦੇਈਏ ਕਿ ਮੁਹਾਲੀ ਵਿਧਾਨ ਸਭਾ ਸੀਟ (Mohali Assembly seat) ਸਮਝੌਤੇ ਤਹਿਤ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨੂੰ ਛੱਡੀ ਹੋਈ ਹੈ।

ਸੋਨੀਆ ਮਾਨ ਦੇ ਮੁਹਾਲੀ ਤੋਂ ਚੋਣ ਲੜਨ ਦੀ ਹੋਈ ਸੀ ਚਰਚਾ

ਗੁਰਮੀਤ ਬਾਕਰਪੁਰ ਹਾਲ ਹੀ ਵਿੱਚ ਅਕਾਲੀ ਦਲ ਤੋਂ ਬਸਪਾ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੂੰ ਬਸਪਾ ਵੱਲੋਂ ਮੁਹਾਲੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਗੌਰਤਲਬ ਹੈ ਕਿ ਸੋਨੀਆ ਮਾਨ ਕਿਸਾਨ ਅੰਦੋਲਨ ਵਿੱਚ ਕਾਫੀ ਸਰਗਰਮ ਹੈ। ਬੀਤੇ ਦਿਨ ਜਦੋਂ ਸੋਨੀਆ ਮਾਨ ਦੇ ਅਕਾਲੀ ਦਲ 'ਚ ਸ਼ਾਮਲ ਹੋਣ ਅਤੇ ਮੋਹਾਲੀ ਤੋਂ ਚੋਣ ਲੜਨ ਦੀ ਖਬਰ ਆਈ ਤਾਂ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਸੋਨੀਆ ਮਾਨ ਲਈ ਲੋਕ ਇਹ ਵੀ ਕਹਿ ਰਹੇ ਸਨ ਕਿ ਸੋਨੀਆ ਮਾਨ ਆਪਣੇ ਪਿਤਾ ਬਲਦੇਵ ਮਾਨ ਦੀ ਵਿਚਾਰਧਾਰਾ ਦੇ ਖਿਲਾਫ਼ ਜਾ ਰਹੀ ਹੈ।

ਇਹ ਵੀ ਪੜ੍ਹੋ: ਅਕਾਲੀ ਦਲ ਦਾ ਪੱਲ੍ਹਾ ਫੜੇਗੀ ਅਦਾਕਾਰ ਸੋਨੀਆ ਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.