ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਅਤੇ ਸਮਾਜ ਸੇਵੀ ਸੋਨੂੰ ਸੂਦ (SONU SOOD) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 35 ਵਿੱਚ ਨਿੱਜੀ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਜੋ ਜਾਣਕਾਰੀ ਨਿੱਕਲ ਕੇ ਸਾਹਮਣੇ ਆਈ ਹੈ ਉਸ ਅਨੁਸਾਰ ਇਸ ਮੁਲਾਕਾਤ ਦੇ ਵਿੱਚ ਬਹੁਤ ਸਾਰੇ ਪ੍ਰੋਜੈਕਟਸ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਫਿਲਹਾਲ ਅਧਿਕਾਰਿਤ ਤੌਰ ’ਤੇ ਸੋਨੂੰ ਸੂਦ (SONU SOOD) ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਵੱਲੋਂ ਮੁਲਾਕਾਤ ਦੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਜਿਕਰਯੋਗ ਹੈ ਕਿ ਸੋਨੂੰ ਸੂਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨਾਲ ਵੀ ਮੁਲਾਕਾਤ ਕਰ ਚੁੱਕੇ ਹਨ।
ਇੱਥੇ ਵੀ ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਸਿਆਸੀ ਗਲਿਆਰਿਆਂ ਦੇ ਵਿੱਚ ਇਹ ਚਰਚਾ ਆਮ ਹੋ ਰਹੀ ਸੀ ਕਿ ਸੋਨੂੰ ਸੂਦ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਸਕਦੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਵੱਲੋਂ ਉਨ੍ਹਾਂ ਨੂੰ ਸਰਕਾਰੀ ਸਕੂਲ ਦੇ ਮੈਂਟਰਸ਼ਿੱਪ ਪ੍ਰੋਗਰਾਮ ਦਾ ਬ੍ਰਾਂਡ ਐਂਬਸਡਰ ਬਣਾਇਆ ਗਿਆ ਹੈ।
ਇਸ ਦੌਰਾਨ ਸੋਨੂੰ ਸੂਦ (SONU SOOD) ਨੂੰ ਮੀਡੀਆ ਵੱਲੋਂ ਰਾਜਨੀਤੀ ਦੇ ਵਿੱਚ ਆਉਣ ਨੂੰ ਲੈ ਕੇ ਪੁੱਛੇ ਸਵਾਲ ਤੇ ਜਵਾਬ ਦਿੰਦਿਆਂ ਕਿਹਾ ਕਿ ਉਹ ਰਾਜਨੀਤੀ ਦੇ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਰਾਜਨੀਤੀ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ।
ਇਸ ਤੋਂ ਇਲਾਵਾ ਸੋਨੂੰ ਪੰਜਾਬ ਸਰਕਾਰ ਦੇ ਵੈਕਸੀਨ ਪ੍ਰੋਗਰਾਮ ਦੇ ਬ੍ਰਾਂਡ ਐਂਬਸਡਰ ਹਨ। ਉਨ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਵੱਲੋਂ ਬ੍ਰਾਂਡ ਐਂਬਸਡਰ ਘੋਸ਼ਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਸੋਨੀਆ ਮਾਨ ਦਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਪ੍ਰੋਗਰਾਮ ਮੁਲਤਵੀ !