ਚੰਡੀਗੜ੍ਹ:ਪੰਜਾਬ ਸਰਕਾਰ (Government of Punjab) ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਵਿਭਾਗ ਅਧੀਨ ਆਉਂਦੇ ਕਾਲਜਾਂ ਵਿਚ ਐਮ.ਬੀ.ਬੀ.ਐਸ, ਬੀ.ਡੀ.ਐਸ., ਬੀ.ਏ.ਐਮ.ਐਸ. ਅਤੇ ਹੋਰ ਪੈਰਾ ਮੈਡੀਕਲ ਕੋਰਸਾਂ ਦੀਆਂ ਸਾਰੀਆਂ ਕਲਾਸਾਂ ਨੂੰ 28 ਜੂਨ 2021 ਤੋਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਕੈਬਨਿਟ ਮੰਤਰੀ ਓਪੀ ਸੋਨੀ (Cabinet Minister OP Soni) ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫੈਸਲਾ ਕੋਰੋਨਾ ਦੇ ਦਿਨੋਂ ਦਿਨ ਘਟ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ।ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਨੇ ਕਿਹਾ ਕਿ ਕੋਰੋਨਾ ਬੀਮਾਰੀ ਦੀ ਦੂਸਰੀ ਲਹਿਰ ਦਾ ਟਾਕਰਾ ਕਰਨ ਲਈ ਵਿਭਾਗ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਡਾਕਟਰਾਂ, ਐਸ.ਆਰ., ਜੇ.ਆਰ ਅਤੇ ਪੈਰਾਂ ਮੈਡੀਕਲ ਸਟਾਫ ਵੱਲੋਂ ਬਹੁਤ ਪ੍ਰਸੰਸਾ ਯੋਗ ਕੰਮ ਕੀਤਾ ਹੈ ਜਿਸ ਸਦਕਾ ਕੋਰੋਨਾ ਮਹਾਂਮਾਰੀ ਦਾ ਟਾਕਰਾ ਕਰਨ ਵਿੱਚ ਸੂਬਾ ਸਰਕਾਰ ਸਫਲ ਹੋਈ ਹੈ।
ਉਨ੍ਹਾਂ ਦੱਸਿਆ ਕਿ ਕਾਲਜ ਜੁਆਇੰਨ ਕਰਨ ਵਾਲੇ ਵਿਦਿਆਰਥੀਆਂ ਲਈ ਆਰ.ਟੀ.ਪੀ.ਸੀ. ਆਰ ਦੀ ਨੈਗਟਿਵ ਰਿਪੋਰਟ ਜਾਂ ਕੋਰੋਨਾ ਸਬੰਧੀ ਟੀਕਾਕਰਨ ਦਾ ਸਰਟੀਫਿਕੇਟ ਪੇਸ਼ ਕਰਨਾ ਲਾਜ਼ਮੀ ਕੀਤਾ ਗਿਆ ਹੈ।ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਰੇ ਮੈਡੀਕਲ ਡੈਂਟਲ ,ਨਰਸਿੰਗ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੀ ਕਲਾਸਾਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ:ਸੁਖਬੀਰ ਬਾਦਲ ਨੂੰ 26 ਜੂਨ ਨੂੰ SIT ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ