ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਕਾਂਗਰਸ ਵੱਲੋਂ ਚੋਣ ਪ੍ਰਚਾਰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਕਾਂਗਰਸ ਵੱਲੋਂ ਆਏ ਦਿਨ ਪ੍ਰੈੱਸ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਕਾਂਗਰਸ ਪੰਜਾਬ ਵਿੱਚ ਆਪਣੀ ਸਾਖ ਬਚਾਉਣਾ ਚਾਹੁੰਦੀ ਹੈ। ਦੇਸ਼ ਦੇ ਬਹੁਤ ਘੱਟ ਸੂਬਿਆਂ ਵਿੱਚ ਕਾਂਗਰਸ ਦੀ ਸਰਕਾਰ ਹੈ, ਜਿੰਨ੍ਹਾਂ ਵਿੱਚੋਂ ਪੰਜਾਬ ਇੱਕ ਹੈ। ਕਾਂਗਰਸ ਆਪਣੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕਿਸੇ ਵੀ ਪੱਖ ਤੋਂ ਪਿੱਛੇ ਨਹੀਂ ਰਹਿਣਾ ਚਾਹੁੰਦੀ ਜਿਸ ਨਾਲ ਉਸਨੂੰ ਚੋਣਾਂ ਵਿੱਚ ਨੁਕਸਾਨ ਦਾ ਸਾਹਮਣਾ ਕਰਨਾ ਪਵੇ।
ਹਰੀਸ਼ ਚੌਧਰੀ ਨਾਲ ਖਾਸ ਗੱਲਬਾਤ
ਪੰਜਾਬ ਚੋਣਾਂ ਅਤੇ ਹੋਰ ਅਹਿਮ ਮੁੱਦਿਆਂ ਨੂੰ ਲੈਕੇ ਈਟੀਵੀ ਭਾਰਤ ਦੀ ਟੀਮ ਵੱਲੋਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਹਰੀਸ਼ ਚੌਧਰੀ ਨਾਲ ਖਾਸ ਗੱਲਬਾਤ ਕੀਤੀ ਗਈ ਹੈ। ਇਸ ਗੱਲਬਾਤ ਵਿੱਚ ਹਰੀਸ਼ ਚੌਧਰੀ ਨੇ ਦੱਸਿਆ ਹੈ ਕਿ ਵਿਧਾਨਸਭਾ ਸੀਟਾਂ ਜਿੱਤ ਕਾਂਗਰਸ ਆਪਣੀ ਸਰਕਾਰ ਬਣਾਵੇਗੀ।
ਚੰਨੀ ਦੇ ਵਿਵਾਦਿਤ ਬਿਆਨ ਤੇ ਬੋਲੇ ਹਰੀਸ਼
ਸੀਐਮ ਚੰਨੀ ਦੇ ਭਈਆ ਸ਼ਬਦ ਬਿਆਨ ਨੂੰ ਲੈਕੇ ਹਰੀਸ਼ ਚੌਧਰੀ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਚੰਨੀ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀਐਮ ਚੰਨੀ ਵੱਲੋਂ ਆਮ ਆਦਮੀ ਪਾਰਟੀ ਸੰਦਰਭ ਵਿੱਚ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸ ਤਰ੍ਹਾਂ ਬਾਹਰੀ ਸੂਬੇ ਤੋਂ ਆ ਕੇ ਪੰਜਾਬ ਵਿੱਚ ਸਿਆਸਤ ਕਰ ਰਹੀ ਹੈ। ਹਰੀਸ਼ ਚੌਧਰੀ ਨੇ ਕਿਹਾ ਕਿ ਚੰਨੀ ਨੇ ਕਿਹਾ ਸੀ ਕੀ ਤੁਹਾਨੂੰ ਉਸ ਪਾਰਟੀ ਦਾ ਆਗੂ ਪਸੰਦ ਹੈ ਜਾਂ ਫਿਰ ਤੁਹਾਡਾ ਪੰਜਾਬ ਦਾ ਪੁੱਤ। ਨਾਲ ਹੀ ਉਨ੍ਹਾਂ ਕਿਹਾ ਕਿ ਚੰਨੀ ਵੱਲੋਂ 111 ਦਿਨ੍ਹਾਂ ਵਿੱਚ ਚੰਗਾ ਕੰਮ ਕੀਤਾ ਗਿਆ ਹੈ।
ਕੁਮਾਰ ਵਿਸ਼ਵਾਸ ਤੇ ਦੀਪ ਸਿੱਧੂ ਦੀ ਮੌਤ ’ਤੇ ਬਿਆਨ
ਕੁਮਾਰ ਵਿਸ਼ਵਾਸ ਵੱਲੋਂ ਕੇਜਰੀਵਾਲ ’ਤੇ ਚੁੱਕੇ ਸਵਾਲਾਂ ਅਤੇ ਅਦਾਕਾਰ ਦੀਪ ਸਿੱਧੂ ਦੀ ਮੌਤ ਦੇ ਮਾਮਲੇ ਵਿੱਚ ਹਰੀਸ਼ ਚੌਧਰੀ ਦਾ ਬਿਆਨ ਸਾਹਮਣੇ ਆਇਆ ਹੈ। ਹਰੀਸ਼ ਚੌਧਰੀ ਵੱਲੋਂ ਸਾਰੀਆਂ ਹੀ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਇੰਨ੍ਹਾਂ ਮਾਮਲਿਆਂ ਵਿੱਚ ਸਰਬ ਪਾਰਟੀ ਵਫਦ ਨੂੰ ਰਾਜਪਾਲ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ ਅਤੇ ਦੋਵਾਂ ਮਾਮਲਿਆਂ ਵਿੱਚ ਨਿਰਪੱਖ ਜਾਂਚ ਦੀ ਮੰਗ ਕੀਤੀ ਜਾਣੀ ਚਾਹੀਦੀ ਹੈ।
ਪ੍ਰਨੀਤ ਕੌਰ ’ਤੇ ਕੀ ਕੀਤੀ ਕਾਰਵਾਈ ?
ਇਸ ਦੌਰਾਨ ਹਰੀਸ਼ ਚੌਧਰੀ ਨੂੰ ਕਾਂਗਰਸ ਸਾਂਸਦ ਪ੍ਰਨੀਤ ਕੌਰ ਦੇ ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ ਚੋਣ ਕਰਨ ’ਤੇ ਨੂੰ ਲੈਕੇ ਸਵਾਲ ਕੀਤਾ ਗਿਆ। ਉਨ੍ਹਾਂ ਪ੍ਰਨੀਤ ਕੌਰ ’ਤੇ ਬੋਲਦਿਆਂ ਕਿਹਾ ਕਿ ਕਾਂਗਰਸ ਵੱਲੋਂ ਕਾਰਵਾਈ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਕਾਂਗਰਸ ਨੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ 'ਚੋਂ ਕੱਢਿਆ