ETV Bharat / city

'ਕਿਸਾਨਾਂ ਦੇ ਮਸੀਹਾ ਕਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਤੋਂ ਅਜਿਹੀ ਉਮੀਦ ਨਹੀਂ ਸੀ'

ਸੁਖਦੇਵ ਸਿੰਘ ਢੀਂਡਸਾ ਨੂੰ ਜਦੋਂ ਪੁੱਛਿਆ ਗਿਆ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਨਾਲ ਗੱਠਜੋੜ ਕਰੇਗੀ ਜਾਂ ਨਹੀਂ, ਇਸਦਾ ਸਿਰਫ ਉਨ੍ਹਾਂ ਨੇ ਇਹ ਜਵਾਬ ਦੇ ਕੇ ਪੱਲਾ ਝਾੜ ਲਿਆ ਕਿ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਭਾਜਪਾ ਨੂੰ ਪੰਜਾਬ ਦੇ ਵਿੱਚ ਕੋਈ ਵੀ ਕਿਸਾਨ ਵੋਟ ਨਹੀਂ ਪਾਵੇਗਾ।

ਕਿਸਾਨਾਂ ਦੇ ਮਸੀਹਾ ਕਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਤੋਂ ਅਜਿਹੀ ਉਮੀਦ ਨਹੀਂ ਸੀ

author img

By

Published : Sep 23, 2020, 6:17 PM IST

ਚੰਡੀਗੜ੍ਹ: ਖੇਤੀ ਆਰਡੀਨੈਂਸ ਬਿੱਲ ਦੇ ਵਿਰੋਧ ਵਿੱਚ ਸੂਬੇ ਭਰ ਦੇ ਵਿੱਚ ਕਿਸਾਨਾਂ ਵੱਲੋਂ ਕੀਤੇ ਬੰਦ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਕਿਸਾਨਾਂ ਨੂੰ ਸਮਰਥਨ ਦਿੰਦਿਆਂ ਹੋਇਆਂ ਨਜ਼ਰ ਆਏ। ਢੀਂਡਸਾ ਨੇ ਕਿਹਾ ਕਿ ਉਹ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ।

ਕਿਸਾਨਾਂ ਦੇ ਮਸੀਹਾ ਕਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਤੋਂ ਅਜਿਹੀ ਉਮੀਦ ਨਹੀਂ ਸੀ

ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਸੁਖਦੇਵ ਢੀਂਡਸਾ ਨੇ ਕਿਹਾ ਕਿ ਖੇਤੀ ਆਰਡੀਨੈਂਸ ਬਿੱਲ ਲਿਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਵੱਲੋਂ ਚਿੱਠੀ ਲਿਖੀ ਗਈ ਸੀ। ਉਥੇ ਹੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਵਿੱਚ ਕਿਸਾਨਾਂ ਦੇ ਨਾਲ ਪ੍ਰੋਗਰਾਮ ਸਾਂਝਾ ਨਾ ਕਰ ਪਾਰਟੀ ਵੱਲੋਂ ਵੱਖਰਾ ਪ੍ਰੋਗਰਾਮ ਉਲੀਕਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅਕਾਲੀ ਦਲ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਕਿਸਾਨਾਂ ਦੇ ਵਿੱਚ ਨਹੀਂ ਜਾ ਰਹੇ। ਲੋਕ ਅਕਾਲੀ ਦਲ ਤੇ ਬਾਦਲ ਪਰਿਵਾਰ ਬਾਰੇ ਸਭ ਕੁਝ ਜਾਣਦੇ ਹਨ।

ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਹੀ ਨਹੀਂ ਕਾਂਗਰਸ ਵੱਲੋਂ ਵੀ ਵੱਖਰੇ ਤੌਰ 'ਤੇ ਕਿਸਾਨਾਂ ਦਾ ਸਮਰਥਨ ਕਰਨ ਲਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਵਾਰ ਵਾਰ ਕਹਿਣ ਦੇ ਬਾਵਜੂਦ ਕਿ ਨਾ ਹੀ ਐਮਐਸਪੀ, ਸਬਸਿਡੀ ਖ਼ਤਮ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਕਿਸਾਨ ਦੀ ਜ਼ਮੀਨ ਕਿਸੇ ਪ੍ਰੋਸੈਸਰ ਜਾਂ ਕਾਰਪੋਰੇਟ ਘਰਾਣੇ ਨੂੰ ਦਿੱਤੀ ਜਾਵੇਗੀ, ਇਸ ਦੇ ਬਾਵਜੂਦ ਕਿਸਾਨ ਧਰਨੇ ਦੇ ਰਹੇ ਹਨ।

ਸੁਖਦੇਵ ਸਿੰਘ ਢੀਂਡਸਾ ਨੂੰ ਜਦੋਂ ਪੁੱਛਿਆ ਗਿਆ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਨਾਲ ਗੱਠਜੋੜ ਕਰੇਗੀ ਜਾਂ ਨਹੀਂ, ਇਸਦਾ ਸਿਰਫ ਉਨ੍ਹਾਂ ਨੇ ਇਹ ਜਵਾਬ ਦੇ ਕੇ ਪੱਲਾ ਝਾੜ ਲਿਆ ਕਿ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਭਾਜਪਾ ਨੂੰ ਪੰਜਾਬ ਦੇ ਵਿੱਚ ਕੋਈ ਵੀ ਕਿਸਾਨ ਵੋਟ ਨਹੀਂ ਪਾਵੇਗਾ।

ਸੁਖਦੇਵ ਢੀਂਡਸਾ ਨੇ ਇਹ ਵੀ ਕਿਹਾ ਕਿ ਉਹ ਕਿਸਾਨਾਂ ਦੇ ਕਹਿਣ ਮੁਤਾਬਕ ਹੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਵਰਕਰ ਅਤੇ ਲੀਡਰ ਧਰਨੇ ਦੇ ਵਿੱਚ ਸ਼ਾਮਲ ਹੋਣਗੇ। ਜਿੰਨੀ ਦੇਰ ਕਿਸਾਨ ਧਰਨਾ ਦੇਣਗੇ ਉਨ੍ਹੀ ਹੀ ਦੇਰ ਉਹ ਵੀ ਧਰਨੇ 'ਚ ਬੈਠਣਗੇ।

ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸਿਆਸੀ ਸਫ਼ਰ ਦੇ ਸਾਥੀ ਪ੍ਰਕਾਸ਼ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਬਿਲਕੁਲ ਉਮੀਦ ਨਹੀਂ ਸੀ ਕਿ ਪੰਜਾਬ ਦੇ ਕਿਸਾਨਾਂ ਦਾ ਮਸੀਹਾ ਕਹਾਉਣ ਵਾਲਾ ਪ੍ਰਕਾਸ਼ ਸਿੰਘ ਬਾਦਲ ਵੀ ਆਪਣੇ ਪਰਿਵਾਰ ਲਈ ਕਿਸਾਨਾਂ ਵਿਰੁੱਧ ਸਟੇਟਮੈਂਟ ਦੇਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.