ਹੁਸ਼ਿਆਰਪੁਰ: ਸ਼ਹਿਰ ਵਿਚ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਬਾਲ ਅਧਿਕਾਰਾਂ ਤੇ ਪੋਕਸੋ ਐਕਟ-2012 ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਸਰਕਾਰ ਵਲੋਂ ਚਲਾਈ ਜਾ ਰਹੀ ਸੰਗਠਿਤ ਬਾਲ ਸੁਰੱਖਿਆ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਅਨਾਥ, ਬੇਸਹਾਰਾ ਅਤੇ ਲੋੜਵੰਦ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਵੱਲੋਂ ਸਪੋਂਸਰਸ਼ਿਪ, ਫੋਸਟਰ ਕੇਅਰ, ਲੀਗਲੀ ਅਡਾਪਸ਼ਨ, ਸਰਕਾਰੀ ਹੋਮਾਂ ਵਿੱਚ ਦਾਖਲੇ ਸਬੰਧੀ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 'ਸੇਫ ਸਕੂਲ ਵਾਹਨ ਪਾਲਿਸੀ' ਅਧੀਨ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਰਾਹੀਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਬਾਲ ਸੁਰੱਖਿਆ ਅਫ਼ਸਰ ਮੈਡਮ ਅੰਕਿਤਾ ਨੇ ਭਾਰਤੀ ਸੰਵਿਧਾਨ ਵਲੋਂ ਬੱਚਿਆਂ ਦੀ ਸੁਰੱਖਿਆਂ ਲਈ ਬਣਾਏ ਗਏ ਵੱਖ-ਵੱਖ ਅਧਿਕਾਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਨੂੰ ਜਿਊਣ ਦਾ ਅਧਿਕਾਰ, ਵਿਕਾਸ ਦਾ ਅਧਿਕਾਰ, ਭਾਗੀਦਾਰੀ ਦਾ ਅਧਿਕਾਰ ਆਦਿ ਵੱਖ-ਵੱਖ ਅਧਿਕਾਰ ਦਿੱਤੇ ਗਏ ਗਏ ਹਨ।
ਉਨ੍ਹਾਂ ਦੀ ਸੁਰੱਖਿਆਂ ਦਾ ਪੂਰਾ ਧਿਆਨ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਬੱਚਿਆਂ ਦੇ ਅਧਿਕਾਰਾਂ ਨੂੰ ਨੁਕਸਾਨ ਪਹੁੰਚਦਾ ਹੈ, ਤਾਂ ਉਹ ਇਸ ਸਬੰਧੀ ਚਾਈਡਲ ਹੈਲਪ ਲਾਈਨ ਨੰਬਰ 1098 'ਤੇ ਸੰਪਰਕ ਕਰ ਸਕਦੇ ਹਨ।
ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸ਼੍ਰੀ ਸੁਖਜਿੰਦਰ ਸਿੰਘ ਨੇ ਬੱਚਿਆਂ ਨੂੰ ਬਾਲ ਸੋਸ਼ਣ ਤੋਂ ਬਚਾਉਣ ਲਈ ਬਣਾਏ ਗਏ ਪੋਕਸੋ ਐਕਟ-2012 ਬਾਰੇ ਜਾਣਕਾਰੀ ਦਿੱਤੀ। ਜੁਵੇਨਾਇਲ ਜਸਟਿਸ ਬੋਰਡ ਦੀ ਮੈਂਬਰ ਹਰਜੀਤ ਕੌਰ ਨੇ ਬਾਲ ਅਪਰਾਧਾਂ ਵਿੱਚ ਸ਼ਾਮਿਲ/ਸ਼ਿਕਾਰ ਬੱਚਿਆਂ ਦੇ ਹਿੱਤਾਂ ਦੀ ਸੁਰੱਖਿਆਂ ਲਈ ਬਣਾਏ ਗਏ ਜੁਵੇਨਾਇਲ ਜਸਟਿਸ ਐਕਟ-2015 ਬਾਰੇ ਜਾਣਕਾਰੀ ਦਿੱਤੀ।