ਚੰਡੀਗੜ੍ਹ : 25 ਨਵੰਬਰ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਨਵਜੋਤ ਸਿੰਘ ਸਿੱਧੂ ਦੂਜੀ ਵਾਰ ਮੁਲਾਕਾਤ ਕਰਨ ਸਿਸਵਾਂ ਫ਼ਾਰਮ ਤੇ ਪਹੁੰਚੇ। ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਪਿਛਲੇ ਕਾਫ਼ੀ ਸਮੇਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੱਧੂ ਵਿਚਾਲੇ ਮਨਮਟਾਉ ਖ਼ਤਮ ਕਰਵਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।
ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ 2022 ਵਿਧਾਨ ਸਭਾ ਚੋਣਾਂ ਲਈ ਪ੍ਰਸ਼ਾਤ ਕਿਸ਼ੋਰ ਨੂੰ ਇਕ ਵਾਰ ਫਿਰ ਤੋਂ ਹਾਈਰ ਕੀਤਾ ਹੈ ਤੇ ਸੂਤਰਾਂ ਮੁਤਾਬਕ ਉਨ੍ਹਾਂ ਨਵਜੋਤ ਸਿੱਧੂ ਨੂੰ ਮਨਾਉਣ ਤੇ ਪਾਰਟੀ ਲਈ ਪ੍ਰਚਾਰ ਕਰਨ ਲਈ ਮਨਾਉਣ ਬਾਰੇ ਕਿਹਾ ਹੈ। ਕੁੱਝ ਦਿਨ ਪਹਿਲਾਂ ਹਰੀਸ਼ ਰਾਵਤ ਖੁਦ ਨਵਜੋਤ ਸਿੰਘ ਸਿੱਧੂ ਨੂੰ ਮਿਲ ਚੁੱਕੇ ਹਨ ਅਤੇ ਉਸ ਮਿਲਣੀ ਤੋਂ ਬਾਅਦ ਹੀ ਨਵਜੋਤ ਸਿੱਧੂ ਨੂੰ ਪੱਛਮੀ ਬੰਗਾਲ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਮੁੱਖ ਮੰਤਰੀ ਨਾਲ ਚਾਹ ਪਾਰੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀਆਂ ਮੁੱਖ ਮੰਤਰੀ ਨਾਲ ਨਜ਼ਦੀਕੀਆਂ ਵਧਦੀਆਂ ਹਨ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ।