ਚੰਡੀਗੜ੍ਹ: ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕੱਲ੍ਹ 26 ਸਤੰਬਰ ਨੂੰ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸੂਬੇ ਦੇ ਕੋਰ ਗਰੁੱਪ ਅਤੇ ਅਹੁਦੇਦਾਰਾਂ ਦੀ ਮੀਟਿੰਗ ਹੋਵੇਗੀ, ਜਿਸ ਵਿਚ ਪੰਜਾਬ ਦੇ ਸਿਆਸੀ ਹਾਲਾਤਾਂ 'ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਬਣਾਈ ਜਾਵੇਗੀ।
-
भाजपा पंजाब के अध्यक्ष @AshwaniSBJP जी की अध्यक्षता में कल 26 सितम्बर को भाजपा मुख्यालय पर प्रदेश के कोर ग्रुप और पदाधिकारियों की बैठक होगी जिसमें पंजाब की राजनीतिक परिस्थिति पर चर्चा होगी तथा पार्टी की आगामी रणनीति बनाई जाएगी ।
— Subhash Sharma (@DrSubhash78) September 25, 2022 " class="align-text-top noRightClick twitterSection" data="
">भाजपा पंजाब के अध्यक्ष @AshwaniSBJP जी की अध्यक्षता में कल 26 सितम्बर को भाजपा मुख्यालय पर प्रदेश के कोर ग्रुप और पदाधिकारियों की बैठक होगी जिसमें पंजाब की राजनीतिक परिस्थिति पर चर्चा होगी तथा पार्टी की आगामी रणनीति बनाई जाएगी ।
— Subhash Sharma (@DrSubhash78) September 25, 2022भाजपा पंजाब के अध्यक्ष @AshwaniSBJP जी की अध्यक्षता में कल 26 सितम्बर को भाजपा मुख्यालय पर प्रदेश के कोर ग्रुप और पदाधिकारियों की बैठक होगी जिसमें पंजाब की राजनीतिक परिस्थिति पर चर्चा होगी तथा पार्टी की आगामी रणनीति बनाई जाएगी ।
— Subhash Sharma (@DrSubhash78) September 25, 2022
ਪੀਐਮ ਨਰਿੰਦਰ ਮੋਦੀ ਅੱਜ ਐਤਵਾਰ ਨੂੰ ਮਨ ਕੀ ਬਾਤ 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਏਅਰਪੋਰਟ ਦੇ ਨਾਮ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ। ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦਾ ਇਹ 93ਵਾਂ ਐਪੀਸੋਡ ਹੈ।
ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਜ਼ਰੀਏ ਸੰਬੋਧਨ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਅੰਮ੍ਰਿਤ ਮਹਾਉਤਸਵ ਦਾ ਇਕ ਵਿਸ਼ੇਸ਼ ਦਿਨ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਂ ਦੇ ਵੀਰ ਸਪੂਤ ਸ਼ਹੀਦ ਭਗਤ ਸਿੰਘ ਦੀ ਜਯੰਤੀ ਮਨਾਵਾਂਗੇ।
ਪੀਐਮਓ ਵੱਲੋਂ ਟਵੀਟ ਕਰਦਿਆ ਲਿਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਜਯੰਤੀ ਦੇ ਠੀਕ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰੂਪ ’ਚ ਇਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਇਹ ਤੈਅ ਕੀਤਾ ਗਿਆ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਹੁਣ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਜਾਵੇਗਾ। ਸ਼ਹੀਦਾਂ ਦੇ ਸਮਾਰਕ, ਉਨ੍ਹਾਂ ਦੇ ਨਾਂਅ ’ਤੇ ਸਥਾਨਾਂ ਅਤੇ ਸੰਸਥਾਨਾਂ ਦੇ ਨਾਂਅ ਸਾਨੂੰ ਕਰਤੱਵ ਲਈ ਪ੍ਰੇਰਨਾ ਦਿੰਦੇ ਹਨ।
-
Sharing this month's #MannKiBaat. Tune in! https://t.co/4OqEbmtyOw
— Narendra Modi (@narendramodi) September 25, 2022 " class="align-text-top noRightClick twitterSection" data="
">Sharing this month's #MannKiBaat. Tune in! https://t.co/4OqEbmtyOw
— Narendra Modi (@narendramodi) September 25, 2022Sharing this month's #MannKiBaat. Tune in! https://t.co/4OqEbmtyOw
— Narendra Modi (@narendramodi) September 25, 2022
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਦੇਸ਼ ਦੇ ਕਰਤੱਵਯਪਥ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਦੀ ਸਥਾਪਨਾ ਜ਼ਰੀਏ ਵੀ ਅਜਿਹੀ ਹੀ ਇਕ ਕੋਸ਼ਿਸ਼ ਕੀਤੀ ਹੈ ਅਤੇ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ਤੋਂ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਇਸ ਦਿਸ਼ਾ ’ਚ ਇਕ ਹੋਰ ਕਦਮ ਹੈ।
ਇਹ ਵੀ ਪੜ੍ਹੋ: ਰਾਜਪਾਲ ਦੀ ਮਿਲੀ ਇਜਾਜ਼ਤ, ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ