ਚੰਡੀਗੜ੍ਹ: ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਪਾਲਕਾਂ ਨੂੰ ਵਧਾਈ ਦਿੰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਬਾਜਵਾ ਨੇ ਅੱਜ ਇਥੋਂ ਜਾਰੀ ਬਿਆਨ ਵਿੱਚ ਕਿਹਾ ਕਿ ਰਾਜ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਪ੍ਰਗਤੀ ਕਰ ਰਿਹਾ ਹੈ। ਪੰਜਾਬ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਨੂੰ ਵਧਾਉਣ ਲਈ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ।
-
Cabinet Minister, Mr. Tript Rajinder Singh Bajwa greeted fish farmers on #WorldFisheriesDay and said that the state was making steady progress in the field of fisheries. https://t.co/eD3HK6WIh6
— Government of Punjab (@PunjabGovtIndia) November 20, 2020 " class="align-text-top noRightClick twitterSection" data="
">Cabinet Minister, Mr. Tript Rajinder Singh Bajwa greeted fish farmers on #WorldFisheriesDay and said that the state was making steady progress in the field of fisheries. https://t.co/eD3HK6WIh6
— Government of Punjab (@PunjabGovtIndia) November 20, 2020Cabinet Minister, Mr. Tript Rajinder Singh Bajwa greeted fish farmers on #WorldFisheriesDay and said that the state was making steady progress in the field of fisheries. https://t.co/eD3HK6WIh6
— Government of Punjab (@PunjabGovtIndia) November 20, 2020
ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਵੀ ਰਾਜ ਵਿੱਚ ਮੱਛੀ ਪਾਲਕਾਂ ਅਤੇ ਝੀਂਗਾ ਪਾਲਕਾਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਵੱਲੋਂ ਮੱਛੀ ਉਤਪਾਦਨ ਅਤੇ ਮੱਛੀ / ਝੀਂਗਾ ਪਾਲਣ ਅਧੀਨ ਰਕਬੇ ’ਤੇ ਜਿਆਦਾ ਪ੍ਰਭਾਵ ਨਹੀਂ ਪੈਣ ਦਿੱਤਾ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਨੂੰ ਵਿਕਸਤ ਕਰਨ ਲਈ ਸਰਕਾਰ ਵੱਲੋਂ ਹਾਲ ਹੀ ਵਿੱਚ ਪਿੰਡ ਅਲੀਸੇਰ ਖੁਰਦ, ਜਿਲਾ ਮਾਨਸਾ ਵਿਖੇ ਇੱਕ ਸਰਕਾਰੀ ਮੱਛੀ ਪੂੰਗ ਫਾਰਮ ਬਣਾਇਆ ਗਿਆ ਹੈ ਅਤੇ ਪਿੰਡ ਕਿੱਲਿਆਂ ਵਾਲੀ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਇੱਕ ਹੋਰ ਸਰਕਾਰੀ ਮੱਛੀ ਪੂੰਗ ਫਾਰਮ ਸਥਾਪਿਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਖਾਰੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਝੀਂਗੇ ਦੇ ਉਤਪਾਦਨ ਨੂੰ ਵਧਾਉਣ, ਇੱਛੁਕ/ਮੌਜੂਦਾ ਝੀਂਗਾ ਪਾਲਕਾਂ ਨੂੰ ਟ੍ਰੇਨਿੰਗ ਦੇਣ, ਉਸ ਇਲਾਕੇ ਦੇ ਛੱਪੜਾਂ ਦੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਆਦਿ ਦੇ ਮੰਤਵ ਨਾਲ ਪਿੰਡ ਈਨਾ ਖੇੜਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਡੈਮੇਸਟਰੇਸ਼ਨ ਫਾਰਮ ਕਮ-ਟ੍ਰੇਨਿੰਗ ਸੈਂਟਰ ਸਥਾਪਿਤ ਕੀਤਾ ਗਿਆ ਹੈ।
ਬਾਜਵਾ ਨੇ ਦੱਸਿਆ ਕਿ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਤਲਾਬ ਤਿਆਰ ਕਰਨ ਵਾਸਤੇ ਅਤੇ ਪਹਿਲੇ ਸਾਲ ਦੀ ਖਾਦ-ਖੁਰਾਕ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਸਾਰੇ ਇੱਛੁਕ ਮੱਛੀ/ ਝੀਂਗਾ ਪਾਲਕ ਆਪਣੇ-ਆਪਣੇ ਸਬੰਧਤ ਜਿਲਿਆਂ ਵਿੱਚ ਅਪਲਾਈ ਕਰ ਸਕਦੇ ਹਨ। ਮੱਛੀ ਪਾਲਣ ਅਤੇ ਇਸ ਦੇ ਨਾਲ ਜੁੜੇ ਕਿੱਤਿਆਂ ਨੂੰ ਵਧਾਵਾ ਦੇਣ ਲਈ ਨਵੀਂ ਸਕੀਮ ਪ੍ਰਧਾਨ ਮੰਤਰੀ ਮਤੈਸਯ ਸੰਪਦਾ ਯੋਜਨਾ ਤਹਿਤ ਵੱਖ-ਵੱਖ ਪ੍ਰੋਜੈਕਟ ਜਿਵੇਂ ਕਿ ਆਰ ਏ ਐਸ ਅਤੇ ਬਾਇਓਫਲੋਕ ਸਿਸਟਮ ਦੀ ਸਥਾਪਨਾ, ਵਿਸ-ਫੀਡ ਮਿੱਲਾਂ ਦੀ ਸਥਾਪਨਾ, ਮੱਛੀ ਟਰਾਂਸਪੋਰਟ ਵੈਹੀਕਲ ਦੀ ਖਰੀਦ ਆਦਿ ਲਾਗੂ ਕੀਤੇ ਗਏ ਹਨ, ਜਿਸ ਵਿੱਚ ਸਰਕਾਰ ਵੱਲੋਂ ਪ੍ਰੋਜੈਕਟ ਦੀ ਕੁੱਲ ਲਾਗਤ ਤੇ ਜਨਰਲ ਕੈਟਗਰੀ ਦੇ ਲਾਭਪਾਤਰੀਆਂ ਨੂੰ 40% ਸਬਸਿਡੀ ਅਤੇ ਐਸ.ਸੀ/ਐਸਟੀ/ਔਰਤਾਂ ਅਤੇ ਉਨ੍ਹਾਂ ਦੀਆਂ ਸਹਿਕਾਰੀ ਸੰਸਥਾਵਾਂ ਨੂੰ 60% ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਹ ਦਿਹਾੜਾ 21 ਨਵੰਬਰ ਨੂੰ ਦੁਨੀਆਂ ਭਰ ਵਿੱਚ ਮੌਜੂਦ ਪਾਣੀ ਦੇ ਅਸੀਮ ਸਰੋਤਾਂ, ਜੋ ਕਿ ਕਰੋੜਾਂ ਲੋਕਾਂ ਦੇ ਭੋਜਨ ਅਤੇ ਆਮਦਨ ਦਾ ਸਾਧਨ ਹਨ, ਨੂੰ ਪਛਾਣਨ ਅਤੇ ਇਹਨਾਂ ਨੂੰ ਟਿਕਾਊ ਤਰੀਕੇ ਨਾਲ ਵਰਤਣ ਲਈ ਸਮਰਪਿਤ ਹੈ।