ETV Bharat / city

ਬੋਗਸ ਮਿਲਿੰਗ ਨੂੰ ਲੈਕੇ ਸੂਬਾ ਸਰਕਾਰ ਸਖ਼ਤ - ਰਾਈਸ ਮਿੱਲ

ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ( bogus milling) ਨੂੰ ਲੈਕੇ ਸਰਕਾਰ ਸਖ਼ਤ ਵਿਖਾਈ ਦੇ ਰਹੀ ਹੈ। ਭਾਰਤ ਭੂਸ਼ਨ ਆਸ਼ੂ (Bharat Bhushan Ashu) ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਿਗਰਾਨੀ ਰੱਖਣ ਦੀ ਹਿਦਾਇਤ ਦਿੱਤੀ ਹੈ।

ਬੋਗਸ ਮਿਲਿੰਗ ਨੂੰ ਲੈਕੇ ਸੂਬਾ ਸਰਕਾਰ ਸਖ਼ਤ
ਬੋਗਸ ਮਿਲਿੰਗ ਨੂੰ ਲੈਕੇ ਸੂਬਾ ਸਰਕਾਰ ਸਖ਼ਤ
author img

By

Published : Sep 30, 2021, 8:05 PM IST

ਚੰਡੀਗੜ੍ਹ: ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ (Bharat Bhushan Ashu) ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ( bogus milling) ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਪੂਰਥਲਾ ਦੇ ਗੋਪਾਲ ਰਾਈਸ ਮਿੱਲ ਵਿੱਚ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਗੈਰਕਾਨੂੰਨੀ ਤੌਰ ‘ਤੇ ਜਮ੍ਹਾਂ ਕੀਤੀਆਂ 12,000 ਚਾਵਲ ਦੀਆਂ ਬੋਰੀਆਂ ਬਰਾਮਦ ਕੀਤੀਆਂ ਗਈਆਂ ਹਨ ਜਿਸ ਦੀ ਕੀਮਤ 2 ਕਰੋੜ ਬਣਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸ਼ੂ ਨੇ ਦੱਸਿਆ ਕਿ ਗੋਪਾਲ ਰਾਈਸ ਮਿੱਲ ਬੰਦ ਪਈ ਸੀ ਅਤੇ ਇਹ ਦੇਵਕੀ ਨੰਦਨ ਅਗਰਵਾਲ ਦੀ ਮਲਕੀਅਤ ਹੈ। ਇਹ ਮਿੱਲ ਮਾਲਕ ਦੇਸ਼ ਦੇ ਦੂਸਰੇ ਰਾਜਾਂ ਤੋਂ ਜਨਤਕ ਵੰਡ ਵਾਲੇ ਚਾਵਲਾਂ ਨੂੰ ਕਾਵਿਆਂਸ਼ ਟਰੇਡਿੰਗ , ਖੁਸ਼ੀ ਐਗਰੋ ਅਤੇ ਉਮਾਂਸੂ ਕੰਪਨੀ ਦੇ ਨਾਮ ਦੀਆਂ ਫਰਮਾ ਦੇ ਨਾਮ ਪੰਜਾਬ ਵਿੱਚ ਲਿਆ ਕੇ ਦੂਸਰੇ ਮਿੱਲਰਜ਼ ਨੂੰ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਕੋਟਕਪੂਰਾ ਦੇ ਕ੍ਰਿਸ਼ਨਾ ਰਾਈਸ ਮਿਲ ਵਿਖੇ ਛਾਪਾ ਮਾਰਕੇ 4000 ਬੈਗ ਚਾਵਲ ਅਤੇ 3800 ਬੈਗ ਪਰਮਲ ਵੀ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਬੀਤੇ ਇੱਕ ਹਫ਼ਤੇ ਦੌਰਾਨ ਬੋਗਸ ਬਿਲਿੰਗ ਲਈ ਰੱਖੀਆਂ ਗਈਆਂ 42,161 ਬੋਰੀਆਂ ਚਾਵਲ/ਝੋਨਾ ਬਰਾਮਦ ਕੀਤੀਆਂ ਗਈਆਂ ਹਨ ਜਿੰਨ੍ਹਾਂ ਵਿੱਚ ਕਿਸਾਨ ਇੰਡਸਟ੍ਰੀਜ਼ ਜਲਾਲਾਬਾਦ, ਫ਼ਾਜਿਕਲਾ ਤੋਂ 23,000 ਬੋਰੀਆਂ ਚਾਵਲ, ਵਾਸੂਦੇਵ ਰਾਈਸ ਮਿੱਲ ਜਲੰਧਰ ਤੋਂ 1336 ਬੋਰੀਆਂ ਚਾਵਲ, ਗੋਲਡਨ ਰਾਈਸ ਮਿੱਲ, ਬਾਘਾ ਪੁਰਾਣਾ ਤੋਂ 1112 ਬੋਰੀਆਂ ਚਾਵਲ ਦਾ ਬਿੱਲ ਬਰਾਮਦ ਕੀਤਾ ਗਿਆ ਜਦਕਿ ਮਿੱਲ ਵਿੱਚ ਚਾਵਲ ਮੌਜੂਦ ਨਹੀਂ ਸੀ। ਇਸ ਤੋਂ ਇਲਾਵਾ ਲੱਛਮੀ ਰਾਈਸ ਮਿੱਲ, ਰਾਮਪੂਰਾ ਫੂਲ ਬਠਿੰਡਾ ਤੋਂ 6953 ਥੈਲੇ ਨੱਕੂ ਅਤੇ 6060 ਨਕਾਰੇ ਗਏ ਚਾਵਲਾਂ ਦੇ ਥੈਲੇ ਬਰਾਮਦ ਕੀਤੇ ਗਏ। ਇਸੇ ਤਰ੍ਹਾਂ ਬਾਵਾ ਰਾਈਸ ਮਿੱਲ ਰਾਮਪੂਰਾ ਫੂਲ ਬਠਿੰਡਾ ਤੋਂ 3000 ਥੈਲੇ ਨੱਕੂ ਅਤੇ 700 ਨਕਾਰੇ ਗਏ ਚਾਵਲਾਂ ਦੇ ਥੈਲੇ ਬਰਾਮਦ ਕੀਤੇ ਗਏ।

ਖੁਰਾਕ ਮੰਤਰੀ ਨੇ ਕਿਹਾ ਸੂਬੇ ਸਰਕਾਰ ਝੋਨੇ ਦੀ ਬੋਗਸ ਮਿਲਿੰਗ ਨੂੰ ਨੱਥ ਪਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਆਪਣੇ ਅਧੀਨ ਆਉਦੇ ਸਟੋਰਾਂ ਅਤੇ ਮਿੱਲਾਂ ਦੀ ਚੌਕਸੀ ਨਾਲ ਨਿਗਰਾਨੀ ਕਰਨ।

ਇਹ ਵੀ ਪੜ੍ਹੋ:ਫਲੋਰ ਟੈਸਟ ਕਰਵਾਉਣ ਦਾ ਫੈਸਲਾ ਸਪੀਕਰ ਦਾ-ਕੈਪਟਨ

ETV Bharat Logo

Copyright © 2024 Ushodaya Enterprises Pvt. Ltd., All Rights Reserved.