ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਸੰਕਟ ਗਹਿਰਾਉਂਦਾ ਜਾ ਰਿਹਾ ਹੈ। ਇਸ ਮਸਲੇ ਨੂੰ ਲੈਕੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਬਿਜਲੀ ਦੀ ਮੰਗ ਵਿੱਚ ਵਾਧਾ (Increased demand for electricity) ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਾਰਚ ਵਿੱਚ 14 ਪ੍ਰਤੀਸ਼ਤ ਦਾ ਵਾਧਾ ਹੋਇਆ ਜਦਕਿ ਅਪ੍ਰੈਲ ਵਿੱਚ 46 ਫੀਸਦੀ ਵੱਧ ਹੋ ਗਈ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮਈ ਵਿੱਚ ਬਿਜਲੀ ਦੀ ਮੰਗ 60 ਫੀਸਦ ਤੱਕ ਵਧ ਚੁੱਕੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸਾਲ 10 ਹਜ਼ਾਰ 900 ਮੈਗਾਵਾਟ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ।
ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਸਾਲ 2021 ਵਿੱਚ 4 ਥਰਮਲ ਯੂਨਿਟ ਚੱਲ ਰਹੇ ਸਨ ਜਦਕਿ ਇਸ ਸਮੇਂ 10 ਥਰਮਲ ਯੂਨਿਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਟਰਾਂਸਮਿਸ਼ਨ ਸਮਰੱਥਾ 2021 ਵਿੱਚ 7100 ਮੈਗਵਾਟ ਸੀ ਜਦਕਿ ਮਈ ਦੇ ਅੰਤ ਤੱਕ 8500 ਮੈਗਾਵਾਟ ਤੱਕ ਵਧਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 6500 ਮੈਗਾਵਾਟ ਸੂਬੇ ਵਿੱਚ ਉਪਲਬਧ ਹੈ ਜਦਕਿ 8500 ਮੈਗਾਵਾਟ ਬਾਹਰੋਂ ਉਪਲਬਧ ਕਰਵਾਈ ਜਾਵੇਗੀ।
ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬਠਿੰਡਾ ਅਤੇ ਰੋਪੜ ਵਿੱਚ 880 ਮੈਗਾਵਾਟ ਦੀ ਸਮਰੱਥਾ ਵਾਲੇ ਥਰਮਲ ਪਲਾਂਟ ਬੰਦ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪਿਛਵਾੜਾ ਕੋਲ ਮਾਈਨ ਨੂੰ ਸ਼ੁਰੂ ਕਰਨ ਵਿੱਚ ਵੀ ਕੋਈ ਦਿਲਚਸਪੀ ਨਹੀਂ ਦਿਖਾਈ ਗਈ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਦੋਵਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ 50 ਲੱਖ ਟਨ ਕੋਲਾ ਅਤੇ 1500 ਮੈਗਾਵਾਟ ਬਿਜਲੀ ਦੀ ਮੰਗ ਦੀ ਅਪੀਲ ਕੀਤੀ ਗਈ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਕੋਸ਼ਿਸ਼ ਕਰ ਰਹੇ ਹਨ ਤਾਂਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ।
ਇਹ ਵੀ ਪੜ੍ਹੋ: ਕੁਝ ਘੰਟਿਆਂ ਦੇ ਅੰਤਰਾਲ ਨਾਲ ਬਠਿੰਡਾ ਵਿੱਚ ਦੂਜੀ ਘਟਨਾ, ਹੁਣ ਗੁਟਕਾ ਸਾਹਿਬ ਦੀ ਹੋਈ ਬੇਅਦਬੀ