ETV Bharat / city

ਕੈਬਨਿਟ ਸਹੁੰ ਚੁੱਕਣ ਤੋਂ ਬਾਅਦ ਮੰਤਰੀ ਅਤੇ ਵਿਧਾਇਕਾਂ ਦਾ ਬਿਆਨ, ਕਿਹਾ...

ਪੰਜਾਬ ਸਰਕਾਰ ਵਲੋਂ ਅੱਜ ਆਪਣੇ ਦਸ ਕੈਬਨਿਟ ਮੰਤਰੀ ਚੁਣੇ ਗਏ ਹਨ। ਜਿਨ੍ਹਾਂ ਦਾ ਸਹੁੰ ਚੁੱਕ ਸਮਾਗਮ ਕੀਤਾ ਗਿਆ।

ਕੈਬਨਿਟ ਸਹੁੰ ਚੁੱਕਣ ਤੋਂ ਬਾਅਦ ਮੰਤਰੀ ਅਤੇ ਵਿਧਾਇਕਾਂ ਦਾ ਬਿਆਨ

author img

By

Published : Mar 19, 2022, 3:18 PM IST

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਦਰਜ ਕਰਕੇ ਹੁਣ ਕੈਬਨਿਟ ਦਾ ਵਿਸਥਾਰ ਕੀਤਾ ਗਿਆ ਹੈ। ਇਸ 'ਚ ਪੰਜਾਬ ਸਰਕਾਰ ਵਲੋਂ ਦਸ ਕੈਬਨਿਟ ਮੰਤਰੀ ਬਣਾਏ ਗਏ ਹਨ। ਜਿੰਨਾਂ ਵਲੋਂ ਆਪਣੇ ਅਹੁਦੇ ਦੀ ਸਹੁੰ ਵੀ ਚੁੱਕੀ ਗਈ।

ਇਸ ਦੌਰਾਨ ਵਿਧਾਇਕ ਅਮਨ ਅਰੋੜਾ ਦਾ ਕਹਿਣਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਸਰਕਾਰ ਵਲੋਂ ਜੋ ਵੀ ਕੈਬਨਿਟ ਚੁਣੀ ਗਈ ਹੈ,ਉਹ ਇਸ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਆਮ ਘਰਾਂ ਦੇ ਉਮੀਦਵਾਰਾਂ ਵਲੋਂ ਰਾਜਨੀਤੀ ਦੇ ਧੁਰੰਦਰਾਂ ਨੂੰ ਹਰਾਇਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕਿਸ ਮੰਤਰੀ ਨੂੰ ਕਿਹੜਾ ਵਿਭਾਗ ਦਿੱਤਾ ਜਾਣਾ ਇਸ ਸਬੰਧੀ ਮੁੱਖ ਮੰਤਰੀ ਮਾਨ ਹੀ ਦੱਸ ਸਕਦੇ ਹਨ।

ਕੈਬਨਿਟ ਸਹੁੰ ਚੁੱਕਣ ਤੋਂ ਬਾਅਦ ਮੰਤਰੀ ਅਤੇ ਵਿਧਾਇਕਾਂ ਦਾ ਬਿਆਨ

ਇਸ ਦੇ ਨਾਲ ਹੀ ਵਿਧਾਇਕ ਜੈਕਿਸ਼ਨ ਰੋੜੀ ਦਾ ਕਹਿਣਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ ਹੈ ਅਤੇ ਜਲਦ ਹੀ ਪੰਜਾਬੀਆਂ ਦੇ ਸੁਪਨੇ ਦਾ ਪੰਜਾਬ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਆਪ ਵਿਧਾਇਕ ਜਗਰੂਪ ਸਿੰਘ ਦਾ ਕਹਿਣਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਿਆ ਜਾ ਸਕੇ। ਜਿਸ ਸਬੰਧੀ ਉਹ ਹਰ ਯਤਨ ਕਰਨਗੇ।

ਇਸ ਸਬੰਧੀ ਵਿਧਾਇਕ ਲਕਬੀਰ ਰਾਏ ਦਾ ਕਹਿਣਾ ਕਿ ਆਮ ਆਦਮੀ ਪਾਰਟੀ ਬਦਲਾਅ ਲਈ ਆਈ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਮੰਤਰੀ ਕੁਝ ਬਣੇ ਹਨ ਪਰ ਆਪ ਦੇ ਸਾਰੇ ਵਿਧਾਇਕ ਹੀ ਮੰਤਰੀ ਹਨ ਅਤੇ ਆਮ ਵਰਕਰ ਦੀ ਤਰ੍ਹਾਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਪ 'ਚ ਮੰਤਰੀ ਬਣਨ ਲਈ ਕੋਈ ਹੋੜ ਨਹੀਂ ਚੱਲ ਰਹੀ।

ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਕਿ ਅੱਜ ਜੋ ਵੀ ਕੈਬਨਿਟ ਮੀਟਿੰਗ 'ਚ ਫੈਸਲਾ ਹੋਵੇਗਾ ਉਹ ਜਲਦ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਜ਼ਮੀਨੀ ਪੱਧਰ 'ਤੇ ਕੰਮ ਕਰੇਗੀ ਅਤੇ ਲੋਕਾਂ ਦੀ ਮੁਸ਼ਕਿਲਾਂ ਹੱਲ ਕਰੇਗੀ।

ਇਸ ਸਬੰਧੀ ਕੈਬਨਿਟ ਮੰਤਰੀ ਡਾ.ਵਿਜੇ ਸਿੰਗਲਾ ਦਾ ਕਹਿਣਾ ਕਿ ਜੋ ਵੀ ਵਿਭਾਗ ਉਨ੍ਹਾਂ ਨੂੰ ਦਿੱਤਾ ਜਾਵੇਗਾ ਉਹ ਪੂਰੀ ਤਨਦੇਹੀ ਨਾਲ ਇਸ ਦੀ ਸੇਵਾ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੌਕਾ ਮਿਲਿਆ ਹੈ।

ਇਸ ਸਬੰਧੀ ਵਿਧਾਇਕ ਮਨਜੀਤ ਬਿਲਾਸਪੁਰੀ ਦਾ ਕਹਿਣਾ ਕਿ ਆਪ ਸਰਕਾਰ ਸੂਬੇ 'ਚ ਬਣਨ 'ਤੇ ਪੰਜਾਬ ਦੇ ਲੋਕਾਂ 'ਚ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਅਜਿਹੇ ਕੰਮ ਕੀਤੇ ਜਾਣਗੇ, ਜਿਸ ਨਾਲ ਸੂਬੇ ਦੇ ਲੋਕਾਂ ਉਨ੍ਹਾਂ 'ਤੇ ਅੱਗੇ ਵੀ ਭਰੋਸਾ ਕਰਨਗੇ।

ਇਹ ਵੀ ਪੜ੍ਹੋ:ਮਿਹਨਤਕਸ਼ ਤੇ ਸਮਾਜ ਸੇਵੀ ਹਨ ਇਕਲੌਤੇ ਮਹਿਲਾ ਮੰਤਰੀ ਡਾਕਟਰ ਬਲਜੀਤ ਕੌਰ, ਜਾਣੋ ਜੀਵਨਸ਼ੈਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.