ਚੰਡੀਗੜ੍ਹ: ਦੇਸ਼ ਵਿੱਚ ਤਾਲਾਬੰਦੀ ਲਾਗੂ ਹੋਣ ਤੋਂ ਪਹਿਲਾਂ ਹੀ ਪੂਰੇ ਸੂਬੇ ਵਿੱਚ ਕਰਫਿਊ ਲਗਾਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਰਾਜਾਂ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਕੇਂਦਰ ਤੋਂ ਕੋਈ ਸਹਾਇਤਾ ਨਹੀਂ ਮਿਲ ਰਹੀ। ਇਸ ਦਾ ਪ੍ਰਗਟਾਵਾ ਮੁੱਖ ਮੰਤਰੀ ਨੇ ਐਤਵਾਰ ਨੂੰ ਇੱਕ ਨਿੱਜੀ ਪਬਲੀਕੇਸ਼ਨ ਨੂੰ ਦਿੱਤੇ ਇੰਟਰਵਿਊ ਵਿੱਚ ਕੀਤਾ।
ਕੈਪਟਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਸੀਮਤ ਸਰੋਤਾਂ ਨਾਲ ਇਸ ਘਾਤਰ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਨਾ ਲੜਨ ਲਈ ਮਜਬੂਰ ਹੈ। ਇਸ ਤੋਂ ਇਲਾਵਾ ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਸਹਾਇਤਾ ਬਾਰੇ ਉਨ੍ਹਾਂ ਦੇ ਸੁਝਾਵਾਂ ਦਾ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ।
ਦੱਸਣਯੋਗ ਹੈ ਕਿ ਮੌਜੂਦਾ ਹਾਲਾਤਾਂ ਨਾਲ ਨਜਿੱਠਣ ਲਈ ਕੇਂਦਰ ਵੱਲੋਂ ਮਦਦ ਨੂੰ ਲੈ ਕੇ ਅਕਾਲੀ ਦਲ ਲਗਾਤਾਰ ਕੈਪਟਨ ਸਰਕਾਰ ਉੱਤੇ ਨਿਸ਼ਾਨੇ ਸਾਧ ਰਿਹਾ ਹੈ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਗਾਏ ਸਨ ਕਿ ਉਹ ਕੇਂਦਰ ਵੱਲੋਂ ਭੇਜੀ ਰਸਦ ਲੋਕਾਂ ਤੱਕ ਨਹੀਂ ਪਹੁੰਚਾ ਰਹੇ। ਜਿਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕੇਂਦਰ ਵੱਲੋਂ ਕੋਈ ਮਦਦ ਨਹੀਂ ਮਿਲ ਰਹੀ।