ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਖਤਮ ਕਰਨ ਦੀ ਮੁਹਿੰਮ ਵੱਢੀ ਹੋਈ ਸੀ।ਐਸਟੀਐਫ (STF ) ਵੱਲੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦੇ ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ।ਉਥੇ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਮੰਗ ਕੀਤੀ ਹੈ ਕਿ ਨਸ਼ਾ ਤਸਕਰੀ ਨਾਲ ਸੰਬੰਧਿਤ STF ਵੱਲੋਂ ਤਿਆਰ ਕੀਤੀ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ ਤਾਂ ਕਿ ਡਰੱਗ ਮਾਫ਼ੀਆ ਦੇ ਵੱਡੇ ਤਸਕਰਾਂ ਦਾ ਨਾਂ ਜੱਗ-ਜ਼ਾਹਿਰ ਹੋ ਸਕੇ।ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਨੂੰ ਵੀ ਪਤਾ ਚੱਲਣਾ ਚਾਹੀਦਾ ਹੈ ਕਿ ਨਸ਼ੇ ਦੇ ਵੱਡੇ ਤਸਕਰ ਕੌਣ ਹਨ।
ਸ਼ਨੀਵਾਰ ਨੂੰ ਜਾਰੀ ਕੀਤੇ ਗਏ ਇਕ ਬਿਆਨ ਵਿਚ ਹਰਪਾਲ ਚੀਮਾ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੁੱਛਿਆ ਹੈ ਕਿ ਨਸ਼ਾ ਤਸਕਰਾ ਅਤੇ ਸਰਕਾਰ ਦੀ ਮਿਲੀ ਭੁਗਤ ਹੋਣ ਕਾਰਨ ਐਸਟੀਐਫ ਦੀ ਰਿਪੋਰਟ 1 ਫਰਵਰੀ 2018 ਤੋਂ ਅਦਾਲਤ ਵਿਚ ਹੀ ਪਈ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੰਨਾ ਚਿਰ ਪੰਜਾਬ ਦਾ ਐਡਵੋਕੇਟ ਜਨਰਲ ਅਤੁੱਲ ਨੰਦਾ ਏ.ਜੀ ਦਫ਼ਤਰ 'ਚ ਰਹੇਗਾ, ਉਨ੍ਹਾਂ ਚਿਰ ਨਾ ਐਸਟੀਐਫ ਦੀ ਰਿਪੋਰਟ ਜਨਤਕ ਹੋਵੇਗੀ ਅਤੇ ਨ ਹੀ ਪੰਜਾਬ ਸਰਕਾਰ ਕੋਈ ਵੱਕਾਰੀ ਕੇਸ ਜਿੱਤ ਸਕੇਗੀ।ਹਰਪਾਲ ਚੀਮਾ ਨੇ ਸਿੱਧੂ ਕੋਲੋਂ ਮੰਗ ਕੀਤੀ ਹੈ ਕਿ 2 ਹਫ਼ਤਿਆਂ ਦੇ ਅੰਦਰ-ਅੰਦਰ STF ਦੀ ਰਿਪੋਰਟ ਜਨਤਕ ਕੀਤੀ ਜਾਵੇ ਤਾਂ ਲੋਕਾਂ ਨੂੰ ਤਸਕਰਾਂ ਬਾਰੇ ਪਤਾ ਲੱਗ ਸਕੇ।
ਇਹ ਵੀ ਪੜੋ:ਪੰਜਾਬ ਦੀ ਧੀ ਗੁਰਜੀਤ ਕੌਰ ਟੋਕਿਓ ਓਲੰਪਿਕ ’ਚ ਦਿਖਾਵੇਗੀ ਜੌਹਰ, ਪਰਿਵਾਰ ਨੇ ਕੀਤੀ ਅਰਦਾਸ