ਚੰਡੀਗੜ੍ਹ: ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣ ਦੀ ਦਿੱਤੀ ਧਮਕੀ ਦੀ ਖਿੱਲੀ ਉਡਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਆਗੂ ਦਿਨ-ਦਿਹਾੜੇ ਸੁਪਨੇ ਨਾ ਵੇਖਣ ਲਈ ਆਖਿਆ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਛੇਤੀ ਸੂਬੇ ਦੀ ਸੱਤਾ 'ਚ ਨਹੀਂ ਆਉਣ ਵਾਲੀ।
ਸੁਖਬੀਰ ਬਾਦਲ ਦੀ ਧਮਕੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ,''ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਬਾਰੇ ਤੁਹਾਡੇ ਸੁਪਨੇ ਕਦੇ ਸਾਕਾਰ ਨਹੀਂ ਹੋਣਗੇ। ਪੰਜਾਬ ਦੇ ਲੋਕ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਕੀਤੀਆਂ ਵਧੀਕੀਆਂ ਨੂੰ ਅਜੇ ਤੱਕ ਭੁੱਲੇ ਨਹੀਂ ਹਨ।''
-
“Stop day dreaming as you are not coming to power anytime soon”, @capt_amarinder tells @officeofssbadal on his threat to jail cabinet minister @SadhuSinghNabha. Says people of the state have not forgotten or forgiven you for the acts of omission and commission committed by you. pic.twitter.com/Gu8g7ZH3NJ
— Raveen Thukral (@RT_MediaAdvPbCM) November 3, 2020 " class="align-text-top noRightClick twitterSection" data="
">“Stop day dreaming as you are not coming to power anytime soon”, @capt_amarinder tells @officeofssbadal on his threat to jail cabinet minister @SadhuSinghNabha. Says people of the state have not forgotten or forgiven you for the acts of omission and commission committed by you. pic.twitter.com/Gu8g7ZH3NJ
— Raveen Thukral (@RT_MediaAdvPbCM) November 3, 2020“Stop day dreaming as you are not coming to power anytime soon”, @capt_amarinder tells @officeofssbadal on his threat to jail cabinet minister @SadhuSinghNabha. Says people of the state have not forgotten or forgiven you for the acts of omission and commission committed by you. pic.twitter.com/Gu8g7ZH3NJ
— Raveen Thukral (@RT_MediaAdvPbCM) November 3, 2020
ਅਕਾਲੀ ਦਲ ਦੇ ਪ੍ਰਧਾਨ ਵੱਲੋਂ ਉਨ੍ਹਾਂ ਉੱਪਰ ਕੈਬਨਿਟ ਮੰਤਰੀ ਨੂੰ ਬਚਾਉਣ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਅਜਿਹੇ ਬੇਸ਼ਰਮੀ ਭਰੇ ਝੂਠਾਂ ਅਤੇ ਬੇਬੁਨਿਆਦ ਦਾਅਵਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਲੋਕ ਅਕਾਲੀ ਆਗੂ ਦੇ ਬੇਸਿਰ-ਪੈਰ ਦੋਸ਼ਾਂ ਦੇ ਜਾਲ ਵਿੱਚ ਨਹੀਂ ਫਸਣ ਵਾਲੇ।
'ਧਰਮਸੋਤ ਖਿਲਾਫ ਲਾਏ ਦੋਸ਼ ਬੇਬੁਨਿਆਦ ਕਰਾਰ'
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਦਿੱਤੀ ਧਮਕੀ ਬਦਲਾਖੋਰੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਧਰਮਸੋਤ ਦਾ ਸਬੰਧ ਹੈ, ਅਸਲ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਗਬਨ ਦਾ ਕੋਈ ਵੀ ਸਬੂਤ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸੁਖਬੀਰ ਇਸ ਮੁੱਦੇ 'ਤੇ ਕਾਵਾਂਰੌਲੀ ਪਾ ਕੇ ਝੂਠ ਨੂੰ ਸੱਚ ਵਿੱਚ ਨਹੀਂ ਬਦਲ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰ ਵੱਲੋਂ ਦਲਿਤ ਵਿਦਿਆਰਥੀਆਂ ਨਾਲ ਅਨਿਆਂ ਦੀ ਗੱਲ ਕਰਨਾ ਨਿਰੀ ਪਾਖੰਡਬਾਜ਼ੀ ਹੈ ਜਦਕਿ ਕੇਂਦਰ ਸਰਕਾਰ, ਜਿਸ ਵਿੱਚ ਅਕਾਲੀ ਵੀ ਭਾਈਵਾਲ ਸਨ, ਨੇ ਪੋਸਟ ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਸਕੀਮ ਇਕਦਮ ਖਤਮ ਕਰ ਕੇ ਇਨ੍ਹਾਂ ਵਿਦਿਆਰਥੀਆਂ ਨਾਲ ਘੋਰ ਬੇਇਨਸਾਫੀ ਕੀਤੀ ਹੈ।
ਮੁੱਖ ਮੰਤਰੀ ਨੇ ਸੁਖਬੀਰ ਨੂੰ ਕਿਹਾ,''ਜੇਕਰ ਤੁਹਾਨੂੰ ਦਲਿਤ ਵਿਦਿਆਰਥੀਆਂ ਨਾਲ ਸੱਚਮੁਚ ਹੀ ਕੋਈ ਸਰੋਕਾਰ ਹੈ ਤਾਂ ਤੁਸੀਂ ਐਨ.ਡੀ.ਏ. ਸਰਕਾਰ ਨੂੰ ਅਜਿਹੀ ਬੇਇਨਸਾਫੀ ਕਰਨ ਦੀ ਆਗਿਆ ਕਿਉਂ ਦਿੱਤੀ?''
ਸੂਬੇ ਵਿੱਚ ਕਾਂਗਰਸੀ ਵਿਧਾਇਕਾਂ ਵੱਲੋਂ ਮਾਫੀਆ ਚਲਾਉਣ ਬਾਰੇ ਸੁਖਬੀਰ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਅਕਾਲੀ ਦਲ ਦਾ ਪ੍ਰਧਾਨ ਆਪਣੀ ਪਾਰਟੀ ਦੇ ਵਿਧਾਇਕਾਂ ਤੇ ਲੀਡਰਾਂ ਨੂੰ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨਾਲ ਰਲਗੱਡ ਨਾ ਕਰੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਿਧਾਇਕਾਂ ਦੇ ਉਲਟ ਕਾਂਗਰਸੀ ਵਿਧਾਇਕ ਮਾਫੀਆ ਨਹੀਂ ਚਲਾਉਂਦੇ ਸਗੋਂ ਇਸ ਦਾ ਸਫਾਇਆ ਕਰਦੇ ਹਨ।