ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਖੇਡਾਂ ਖੇਡਣੀਆਂ ਬੰਦ ਕਰਨ ਅਤੇ ਬਿਨਾਂ ਸ਼ਰਤ ਦੇ ਤੁਰੰਤ ਤਿੰਨੇ ਖੇਤੀ ਕਾਨੂੰਨ ਵਾਪਸ ਲੈਕੇ ਕਿਸਾਨਾਂ ਦੀਆਂ ਹੋਰ ਮੰਗਾਂ ਵੀ ਪ੍ਰਵਾਨ ਕਰਨ। ਅਕਾਲੀ ਦਲ ਨੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਭਾਰਤ ਸਰਕਾਰ ਦੀਆਂ ਤਜਵੀਜ਼ਾਂ ਰੱਦ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਅਤੇ ਕਿਹਾ ਕਿ ਇਹ ਤਜਵੀਜ਼ਾਂ ਹੋਰ ਕੁੱਝ ਨਹੀਂ ਬਲਕਿ ਧਿਆਨ ਵੰਡਾਊ ਤਰਕੀਬਾਂ ਹਨ ਜਿਨ੍ਹਾਂ ਨੂੰ ਕਿਸਾਨਾ ਨੇ ਰੱਦ ਕਰ ਦਿੱਤਾ ਹੈ।
-
Government of India must stop playing games with innocent farmers. I urge the Centre to immediately & unconditionally withdraw the 3 controversial Acts & accept all other demands of farmers. #FarmersProtest#AntiFarmerActs 1/2 pic.twitter.com/CeDB2lxnPB
— Bikram Majithia (@bsmajithia) December 9, 2020 " class="align-text-top noRightClick twitterSection" data="
">Government of India must stop playing games with innocent farmers. I urge the Centre to immediately & unconditionally withdraw the 3 controversial Acts & accept all other demands of farmers. #FarmersProtest#AntiFarmerActs 1/2 pic.twitter.com/CeDB2lxnPB
— Bikram Majithia (@bsmajithia) December 9, 2020Government of India must stop playing games with innocent farmers. I urge the Centre to immediately & unconditionally withdraw the 3 controversial Acts & accept all other demands of farmers. #FarmersProtest#AntiFarmerActs 1/2 pic.twitter.com/CeDB2lxnPB
— Bikram Majithia (@bsmajithia) December 9, 2020
ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਨ੍ਹਾਂ ਤਜਵੀਜ਼ਾਂ ਵਿੱਚ ਕੁੱਝ ਵੀ ਨਵਾਂ ਨਹੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਤਜਵੀਜ਼ਾਂ ਤਿੰਨ ਖੇਤੀ ਕਾਨੂੰਨ ਵਾਂਗ ਹੀ ਹਨ ਜੋ ਅਕਾਲੀ ਦਲ ਨੇ ਕਿਸਾਨਾਂ ਦਾ ਸਾਥ ਦੇਣ ਲਈ ਐਨ.ਡੀ.ਏ. ਛੱਡਣ ਵੇਲੇ ਰੱਦ ਕੀਤੀਆਂ ਸਨ। ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਤਰਸਯੋਗ ਗੱਲ ਹੈ ਕਿ ਦੇਸ਼ ਦਾ ਅੰਨਦਾਤਾ ਕਿਸਾਨ ਕੜਾਕੇ ਦੀ ਠੰਢ ਵਿੱਚ ਲੜਾਈ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਐਕਟ ਕਿਸਾਨਾਂ ਦੀ ਭਲਾਈ ਲਈ ਹਨ ਪਰ ਜਦੋਂ ਕਿਸਾਨ ਹੀ ਨਹੀਂ ਚਾਹੁੰਦਾ ਕਿ ਇਹ ਕਾਨੂੰਨ ਹੋਣ ਤਾਂ ਫਿਰ ਬਿਨਾਂ ਤਰਕ, ਗਲਤ ਅਤੇ ਗੈਰ-ਲੋਕਤਾਂਤਰਿਕ ਤਰੀਕੇ ਨਾਲ ਇਹ ਕਾਨੂੰਨ ਕਿਸਾਨਾਂ ਸਿਰ ਕਿਉਂ ਮੜ੍ਹੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਸੰਯੁਕਤ ਰਾਸ਼ਟਰ ਸਮੇਤ ਦੁਨੀਆਂ ਭਰ ਦੇ ਲੋਕਾਂ ਅਤੇ ਸੰਸਥਾਵਾਂ ਵੀ ਸਾਡੇ ਨਿਡਰ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰ ਰਹੀਆਂ ਹਨ ਸਾਡੀ ਆਪਣੀ ਚੁਣੀ ਹੋਈ ਸਰਕਾਰ ਸਾਡੀਆਂ ਪੀੜਾਂ ਅਤੇ ਤਕਲੀਫਾਂ ਪ੍ਰਤੀ ਬੇਦਰਦ ਬਣੀ ਹੋਈ ਹੈ। ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਦੀ ਆਪਣੇ ਹੀ ਲੋਕਾਂ ਪ੍ਰਤੀ ਬੇਰੁਖੀ ਅਤੇ ਅਮੀਰ ਕਾਰਪੋਰੇਟ ਘਰਾਣਿਆਂ ਲਈ ਪਿਆਰ ਅਤੇ ਤਰਜੀਹ ਨੇ ਬਸਤੀਵਾਦੀ ਸ਼ਾਸਨ ਚੇਤੇ ਕਰਵਾ ਦਿੱਤਾ ਹੈ।
ਅਕਾਲੀ ਆਗੂ ਨੇ ਹਰਿਆਣਾ ਦੇ ਲੋਕਾਂ ਖਾਸ ਤੌਰ 'ਤੇ ਕਿਸਾਨਾਂ ਵੱਲੋਂ ਪੰਜਾਬੀ ਕਿਸਾਨਾਂ ਨਾਲ ਪ੍ਰਗਟਾਈ ਗਈ ਇਕਜੁੱਟਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਖੱਟੜ ਸਰਕਾਰ ਦੇ ਜਵਾਬ ਦਾ ਠੋਕਵਾਂ ਜਵਾਬ ਦਿੱਤਾ ਹੈ ਜਦਕਿ ਖੱਟਰ ਸਰਕਾਰ ਪੰਜਾਬ ਅਤੇ ਹਰਿਆਣਾ ਵਿਚਾਲੇ ਸ਼ੱਕ, ਨਫਰਤ ਅਤੇ ਵੰਡ ਪਾਊ ਬੀਜ ਬੀਜਣਾ ਚਾਹੁੰਦੀ ਸੀ। ਉਨ੍ਹਾਂ ਕਿਹਾ ਕਿ ਹਰਿਆਣਵੀ ਲੋਕਾਂ ਖਾਸ ਤੌਰ 'ਤੇ ਹਰਿਆਣਵੀ ਕਿਸਾਨਾਂ ਵੱਲੋਂ ਨਿਭਾਈ ਭੂਮਿਕਾ ਸੁਨਹਿਰੀ ਅੱਖਰਾਂ ਵਿੱਚ ਲਿਖੀ ਜਾਵੇਗੀ।