ETV Bharat / city

ਨਕਲ ਕਰਵਾਉਣ ਵਾਲੀਆਂ ਸੰਸਥਾਵਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਤਕਨੀਕੀ ਸਿੱਖਿਆ ਮੰਤਰੀ - Strict action will be taken against copycats

ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਹਿਰਾਗਾਗਾ ਵਿਖੇ ਸਥਿਤ ਫਾਰਮੇਸੀ ਕਾਲਜਾਂ ਵਿੱਚ ਵਿਦਿਆਰਥੀਆਂ ਤੋਂ ਪੈਸੇ ਲੈ ਕੇ ਨਕਲ ਕਰਵਾਉਣ ਦੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾਉਣ ਤੋਂ ਬਾਅਦ ਸਮੂਹਿਕ ਨਕਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਮਾਮਲੇ ਵਿਚ ਸ਼ਾਮਿਲ ਸੰਸਥਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਫ਼ੋਟੋ
ਫ਼ੋਟੋ
author img

By

Published : Nov 23, 2020, 5:36 PM IST

ਚੰਡੀਗੜ੍ਹ: ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਹਿਰਾਗਾਗਾ ਵਿਖੇ ਸਥਿਤ ਫਾਰਮੇਸੀ ਕਾਲਜਾਂ ਵਿੱਚ ਵਿਦਿਆਰਥੀਆਂ ਤੋਂ ਪੈਸੇ ਲੈ ਕੇ ਨਕਲ ਕਰਵਾਉਣ ਦੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾਉਣ ਤੋਂ ਬਾਅਦ ਸਮੂਹਿਕ ਨਕਲ ਦਾ ਇਹ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਮਾਮਲੇ ਵਿਚ ਸ਼ਾਮਿਲ ਸੰਸਥਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਇਹ ਮਾਮਲਾ ਸਾਹਮਣੇ ਆਉਣ 'ਤੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੱਤਰ, ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਤੋਂ ਪੜਤਾਲ ਰਿਪੋਰਟ ਮੰਗੀ ਗਈ ਸੀ ਅਤੇ ਇਨ੍ਹਾਂ ਕਾਲਜਾਂ ਦੇ ਪੇਪਰ ਚੈਕ ਹੋਣ ਵਾਸਤੇ ਸਰਕਾਰੀ ਬਹੁ-ਤਕਨੀਕੀ ਕਾਲਜ (ਲੜਕੀਆਂ), ਪਟਿਆਲਾ ਵਿੱਚ ਭੇਜੇ ਗਏ ਸਨ, ਇਸ ਲਈ ਇਸ ਸਬੰਧੀ ਪ੍ਰਿੰਸੀਪਲ ਸਰਕਾਰੀ ਬਹੁ-ਤਕਨੀਕੀ ਕਾਲਜ (ਲ) ਪਟਿਆਲਾ ਤੋਂ ਵੀ ਰਿਪੋਰਟ ਮੰਗੀ ਗਈ ਸੀ। ਜਿਸ ਵਿੱਚ ਪਾਇਆ ਗਿਆ ਕਿ ਵਿਦਿਆਰਥੀਆਂ ਵੱਲੋਂ ਦਿੱਤੀ ਗਈ ਆਫ਼-ਲਾਈਨ ਪ੍ਰੀਖਿਆ ਵਿੱਚ ਉਨ੍ਹਾਂ ਦੀਆਂ ਉੱਤਰ-ਕਾਪੀਆਂ ਚੈੱਕ ਕਰਨ ਉੱਤੇ ਪਾਇਆ ਗਿਆ ਹੈ ਕਿ ਸਾਰੇ ਵਿਦਿਆਰਥੀਆਂ ਦੀ ਉੱਤਰ ਕਾਪੀ ਅੱਖਰ ਨਾਲ ਅੱਖਰ ਆਪਸ ਵਿੱਚ ਮਿਲਦੀ ਹੈ। ਆਨ ਲਾਈਨ ਹਲ ਕੀਤੇ ਪੇਪਰਾਂ ਵਿੱਚ ਵੀ ਕਈ ਪੇਪਰ ਲਗਭੱਗ ਮਿਲਦੇ ਹਨ। ਸਾਰੇ ਵਿਆਰਥੀਆਂ ਨੇ ਇਕੋ ਜਿਹੇ ਵਿਚ ਪ੍ਰਸ਼ਨ ਹਲ ਕਰਨ ਲਈ ਚੁਣਾਵ ਕੀਤਾ ਹੈ। ਸਾਰੇ ਵਿਦਿਆਰਥੀਆਂ ਨੇ ਇਕੋ ਜਿਹੇ ਉੱਤਰ ਹਲ ਕੀਤੇ ਹਨ।

ਅਨੁਰਾਗ ਵਰਮਾ ਨੇ ਦੱਸਿਆ ਕਿ ਸਕੱਤਰ, ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਅਤੇ ਪ੍ਰਿੰਸੀਪਲ ਸਰਕਾਰੀ ਬਹੁ-ਤਕਨੀਕੀ ਕਾਲਜ (ਲੜਕੀਆਂ), ਪਟਿਆਲਾ ਵੱਲੋਂ ਪ੍ਰਾਪਤ ਰਿਪੋਰਟਾਂ ਵਿੱਚ ਸਪਸ਼ਟ ਤੌਰ ਉੱਤੇ ਕਿਹਾ ਗਿਆ ਹੈ ਕਿ 7 ਕਾਲਜਾਂ ਵਿਨਾਇਕਾ ਕਾਲਜ ਆਫ਼ ਫਾਰਮੇਸੀ ਲਹਿਰਾਗਾਗਾ, ਆਰੀਆ ਭੱਟ ਕਾਲਜ ਆਫ਼ ਫਾਰਮੇਸੀ ਸੰਗਰੂਰ, ਮਾਡਰਨ ਕਾਲਜ ਆਫ਼ ਫਾਰਮੇਸੀ ਸੰਗਰੂਰ, ਵਿਦਿਆ ਸਾਗਰ ਪੈਰਾਮੈਡੀਕਲ ਕਾਲਜ ਲਹਿਰਾਗਾਗਾ, ਮਹਾਰਾਜਾ ਅਗਰਸੈਨ ਇੰਸ: ਆਫ਼ ਫਾਰਮੇਸੀ ਲਹਿਰਾਗਾਗਾ, ਲਾਰਡ ਕ੍ਰਿਸ਼ਨਾ ਕਾਲਜ ਆਫ਼ ਫਾਰਮੇਸੀ ਲਹਿਰਾਗਾਗਾ ਅਤੇ ਕ੍ਰਿਸ਼ਨਾ ਕਾਲਜ ਆਫ਼ ਫਾਰਮੇਸੀ, ਲਹਿਰਾਗਾਗਾ ਵਿੱਚ ਸਤੰਬਰ/ਅਕਤੂਬਰ 2020 ਵਿੱਚ ਹੋਈਆਂ ਪ੍ਰੀਖਿਆਵਾਂ ਦੌਰਾਨ ਸਮੂਹਿਕ ਨਕਲ ਹੋਈ ਹੋਈ ਹੈ। ਇਸ ਮਾਮਲੇ ਵਿੱਚ ਫਲਾਇੰਗ ਸੁਕੈਡ ਦੇ ਇੰਚਾਰਜਾਂ ਨਵਨੀਤ ਵਾਲੀਆ ਪ੍ਰਿੰਸੀਪਲ ਸਰਕਾਰੀ ਬਹੁ-ਤਕਨੀਕੀ ਕਾਲਜ਼ ਬਰੇਟਾ ਅਤੇ ਅਨਿਲ ਕੁਮਾਰ ਸੈਕਸ਼ਨ ਅਫਸਰ ਨੂੰ ਵੀ ਚਾਰਜਸ਼ੀਟ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ।

ਉਨਾਂ ਦੱਸਿਆ ਕਿ ਸੰਸਥਾਵਾਂ ਨੇ ਰਾਜ ਵਿੱਚ ਦਿੱਤੀ ਜਾ ਰਹੀ ਤਕਨੀਕੀ ਸਿੱਖਿਆ ਦੇ ਅਕਸ ਨੂੰ ਭਾਰੀ ਢਾਅ ਲਾਈ ਹੈ। ਇਨ੍ਹਾਂ ਸੰਸਥਾਵਾਂ ਦੀ ਮਾਨਤਾ ਰੱਦ ਕਰਨ ਵਾਸਤੇ ਇਕ ਹਫ਼ਤੇ ਦੇ ਅੰਦਰ-ਅੰਦਰ ਸੋ ਕਾਜ ਨੋਟਿਸ ਜਾਰੀ ਕੀਤੇ ਜਾਣ ਲਈ ਤਕਨੀਕੀ ਸਿੱਖਿਆ ਬੋਰਡ ਨੂੰ ਨਿਰਦੇਸ਼ ਦਿੱਤੇ ਗਏ ਹਨ।

ਅਨੁਰਾਗ ਵਰਮਾ ਨੇ ਦੱਸਿਆ ਕਿ ਬੋਰਡ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਇੰਨਾਂ ਸੰਸਥਾਨਵਾਂ ਵਿੱਚ ਮਹੀਨਾ ਸਤੰਬਰ ਅਕਤੂਬਰ 2020 ਵਿੱਚ ਹੋਈਆਂ ਪ੍ਰੀਖਿਆਵਾਂ ਨੂੰ ਕੈਂਸਲ ਕਰਦੇ ਹੋਏ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਦੁਬਾਰਾ ਪ੍ਰੀਖਿਆ ਲਈ ਜਾਵੇ। ਹੁਣ ਜੋ ਪ੍ਰੀਖਿਆ ਲਈ ਜਾਵੇਗੀ ਉਸਦੇ ਸੈਂਟਰ ਕੇਵਲ ਸਰਕਾਰੀ ਇੰਜਨੀਅਰਿੰਗ ਕਾਲਜ ਪਾਲੀਟੈਕਨਿਕ ਆਈ.ਟੀ.ਆਈ ਸੰਸਥਾਵਾਂ ਵਿੱਚ ਹੀ ਬਣਾਏ ਜਾਣ ਅਤੇ ਉਥੇ ਇਨਵੀਜੀਲੇਸ਼ਨ ਸਟਾਫ ਵੀ ਕੇਵਲ ਸਰਕਾਰੀ ਸੰਸਥਾਵਾਂ ਦਾ ਹੀ ਲਗਾਇਆ ਜਾਵੇ। ਇਹ ਪ੍ਰੀਖਿਆਵਾਂ ਸੀ.ਸੀ.ਟੀ.ਵੀ ਦੀ ਨਿਗਰਾਨੀ ਹੇਠ ਕਰਵਾਈ ਜਾਵੇ ਅਤੇ ਇਸ ਦੀ ਰਿਕਾਰਡਿੰਗ ਤੁਰੰਤ ਪ੍ਰਾਪਤ ਕਰਕੇ ਰਿਕਾਰਡ ਵਿੱਚ ਰੱਖੀ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.