ETV Bharat / city

ਪੰਜਾਬ 'ਚ ਆਉਂਦੇ ਗੈਰ ਕਾਨੂੰਨੀ ਝੋਨੇ ਨੂੰ ਰੋਕਣ ਲਈ ਸਖਤੀ ਨਾਲ ਨਾਕਾਬੰਦੀ ਦੇ ਆਦੇਸ਼ - ਪਠਾਨਕੋਟ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲਾ ਪੁਲਿਸ ਮੁਖੀਆਂ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਆਉਂਦੇ ਗੈਰ ਕਾਨੂੰਨੀ ਚੌਲ/ਝੋਨੇ ਨੂੰ ਰੋਕਣ ਲਈ ਸਖਤੀ ਨਾਲ ਨਾਕਾਬੰਦੀ ਦੇ ਆਦੇਸ਼ ਦਿੱਤੇ। ਉਪ ਮੁੱਖ ਮੰਤਰੀ ਵੱਲੋਂ ਪ੍ਰਮੁੱਖ ਸਕੱਤਰ ਗ੍ਰਹਿ ਤੇ ਡੀ.ਜੀ.ਪੀ. ਨੂੰ ਅੱਜ ਸ਼ਾਮ ਤੱਕ ਵਾਧੂ ਲੋੜੀਂਦੇ ਸਟਾਫ ਨੂੰ ਤਾਇਨਾਤ ਕਰਨ ਦੇ ਨਿਰਦੇਸ਼।

ਪੰਜਾਬ 'ਚ ਆਉਂਦੇ ਗੈਰ ਕਾਨੂੰਨੀ ਝੋਨੇ ਨੂੰ ਰੋਕਣ ਲਈ ਸਖਤੀ ਨਾਲ ਨਾਕਾਬੰਦੀ ਦੇ ਆਦੇਸ਼

author img

By

Published : Oct 2, 2021, 1:07 PM IST

ਚੰਡੀਗੜ੍ਹ: ਝੋਨੇ ਦੇ ਸੀਜ਼ਨ ਦੀ ਸ਼ੁਰੂਆਤ 'ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਲਈ ਗੈਰਕਾਨੂੰਨੀ ਆਉਂਦੇ ਝੋਨੇ ਨੂੰ ਪੰਜਾਬ ਅੰਦਰ ਦਾਖਲ ਨਾ ਹੋਣ ਦੇ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਹਨ।

ਰੰਧਾਵਾ ਨੇ ਸਾਰੇ ਜ਼ਿਲਾ ਪੁਲਿਸ ਮੁਖੀਆਂ ਨੂੰ ਚੌਕਸ ਕੀਤਾ ਹੈ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੇ ਸਰਹੱਦਾਂ ਰਾਹੀਂ ਆਉਂਦੇ ਚੌਲ ਤੇ ਝੋਨੇ ਨੂੰ ਰੋਕਣ ਲਈ ਸਾਰੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੀ ਦਿਨ-ਰਾਤ ਨਾਕੇਬੰਦੀ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ।

ਉਪ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਗ੍ਰਹਿ ਤੇ ਡੀ.ਜੀ.ਪੀ. ਨੂੰ ਵੀ ਪੱਤਰ ਜਾਰੀ ਕਰਦਿਆਂ ਆਖਿਆ ਹੈ ਕਿ ਦੂਜੇ ਸੂਬਿਆਂ ਤੋਂ ਆਉਂਦੇ ਚੌਲ/ਝੋਨੇ ਨੂੰ ਰੋਕਣ ਲਈ ਜ਼ਿਲ੍ਹਿਆਂ ਵਿੱਚ ਲੋੜੀਂਦੇ ਵਾਧੂ ਪੁਲਿਸ ਸਟਾਫ ਨੂੰ ਅੱਜ ਸ਼ਾਮ ਤੱਕ ਤਾਇਨਾਤ ਕਰ ਦਿੱਤਾ ਜਾਵੇ।

  • Deputy Chief Minister @Sukhjinder_INC directs SSPs to strictly impose nakabandi and check illegal rice/paddy coming into Punjab from other states. Deputy CM Directs Principal Secretary Home and DGP to deploy additional police staff required by this evening. pic.twitter.com/SEmZRG1k5q

    — Government of Punjab (@PunjabGovtIndia) October 2, 2021 " class="align-text-top noRightClick twitterSection" data=" ">

ਰੰਧਾਵਾ ਨੇ ਸਾਰੇ ਐਸ.ਐਸ.ਪੀਜ਼ ਨੂੰ ਚੌਕਸ ਕਰਦਿਆਂ ਆਖਿਆ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸਖਤੀ ਨਾਲ ਕੀਤੀ ਜਾਵੇ, ਖਾਸ ਕਰਕੇ ਦੂਜੇ ਸੂਬਿਆਂ ਦੀਆਂ ਸਰਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਐਸ.ਏ.ਐਸ.ਨਗਰ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਦੇ ਪੁਲਿਸ ਮੁਖੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਰਾਸਤੇ ਕੋਈ ਵੀ ਵਾਹਨ ਅਜਿਹੀ ਗੈਰਕਾਨੂੰਨੀ ਕਾਰਵਾਈ ਨੂੰ ਅੰਜ਼ਾਮ ਨਾ ਦੇ ਸਕੇ।

ਇਹ ਵੀ ਪੜ੍ਹੋ:ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਘਰ ਦੇ ਬਾਹਰ ਪਹੁੰਚੇ ਕਿਸਾਨ, ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼

ਉਪ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਅਖਬਾਰਾਂ ਵਿੱਚ ਇਹ ਖਬਰਾਂ ਆਉਂਦੀਆਂ ਹਨ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਦੂਜੇ ਸੂਬਿਆਂ ਤੋਂ ਚੌਲ/ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਵਿਕਣ ਆਉਂਦਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਪੂਰੀ ਸਖ਼ਤੀ ਵਰਤੀ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.