ETV Bharat / city

ਕੈਪਟਨ ਨੇ ਭਾਜਪਾ ਅੱਗੇ ਰੱਖੀ ਖੇਤੀ ਮੁੱਦੇ ਦੀ ਸਖ਼ਤ ਸ਼ਰਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਵਲੋਂ ਭਾਜਪਾ ਨੂੰ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਦੇ ਮਮਲੇ ਹੱਲ ਕਰਨ ਤੋਂ ਬਿਨਾਂ ਗਠਜੋੜ ਦੀ ਕੋਈ ਗੱਲ ਅੱਗੇ ਨਹੀਂ ਤੋਰਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦਾ (Farmers law) ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ।

ਕੈਪਟਨ ਨੇ ਭਾਜਪਾ ਅੱਗੇ ਰੱਖੀ ਖੇਤੀ ਮੁੱਦੇ ਦੀ ਸਖ਼ਤ ਸ਼ਰਤ
ਕੈਪਟਨ ਨੇ ਭਾਜਪਾ ਅੱਗੇ ਰੱਖੀ ਖੇਤੀ ਮੁੱਦੇ ਦੀ ਸਖ਼ਤ ਸ਼ਰਤ
author img

By

Published : Oct 23, 2021, 11:12 PM IST

Updated : Oct 24, 2021, 6:35 AM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਨੇ ਭਾਜਪਾ (BJP) ਅੱਗੇ ਸ਼ਰਤ ਰੱਖ ਦਿੱਤੀ ਹੈ ਕਿ ਉਹ ਭਾਜਪਾ ਨਾਲ ਰਾਜਸੀ ਸਮਝੌਤੇ 'ਤੇ ਉਸੇ ਸੂਰਤ ਵਿਚ ਵਿਚਾਰ ਕਰਨਗੇ ਜੇਕਰ ਤਿੰਨੇ ਖੇਤੀ ਕਾਨੂੰਨ (3 Farm Law) ਵਾਪਸ ਲਏ ਜਾਂਦੇ ਹਨ। ਉਨ੍ਹਾਂ ਆਪਣੇ ਸੋਸ਼ਲ ਮੀਡੀਆ (Social Media) ਅਕਾਉਂਟ ਤੋਂ ਇਹ ਸਾਫ ਕੀਤਾ ਹੈ ਕਿ ਪਹਿਲਾਂ ਕੇਂਦਰ ਸਰਕਾਰ (Central Government) ਨੂੰ ਕਿਸਾਨੀ ਮਸਲਾ ਹੱਲ ਕਰਨਾ ਹੋਵੇਗਾ, ਸਿਰਫ ਤਾਂ ਹੀ ਉਹ ਭਾਜਪਾ (BJP) ਨਾਲ ਰਾਜਸੀ ਸਾਂਝੇਦਾਰੀ ਦੀ ਗੱਲਬਾਤ ਕਰਨਗੇ। ਕੈਪਟਨ ਦੇ ਇਸ ਬਿਆਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਉਹ ਖੇਤੀ ਮੁੱਦੇ 'ਤੇ ਕਿਸੇ ਤਰ੍ਹਾਂ ਦਾ ਜੋਖਮ ਨਹੀਂ ਚੁੱਕਣਾ ਚਾਹੁੰਦੇ। ਇਸ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਜੇਕਰ ਉਹ ਭਾਜਪਾ ਨਾਲ ਸਮਝੌਤਾ ਕਰਦੇ ਹਨ ਤਾਂ ਕਿਸਾਨਾਂ ਦਾ ਮੁੱਦਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ।

  • " class="align-text-top noRightClick twitterSection" data="">

ਕੈਪਟਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅਮਿਤ ਸ਼ਾਹ ਨਾਲ ਪਹਿਲਾਂ ਕਰ ਚੁੱਕੇ ਹਨ ਮੁਲਾਕਾਤ

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੌਰੇ 'ਤੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਕੈਪਟਨ ਨੇ ਟਵੀਟ ਕਰ ਕੇ ਮੁਲਾਕਾਤ ਦੀ ਜਾਣਕਾਰੀ ਦਿੱਤੀ ਸੀ, ਜਿੱਥੇ ਉਨ੍ਹਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਬਾਰੇ ਚਰਚਾ ਕੀਤੀ ਅਤੇ ਅਪੀਲ ਕੀਤੀ ਕਿ ਇ੍ਹਨ੍ਹਾਂ ਕਾਨੂੰਨਾਂ ਨੂੰ ਛੇਤੀ ਹੀ ਵਾਪਿਸ ਲੈ ਕੇ ਮਸਲੇ ਨੂੰ ਸੁਲਝਾਇਆ ਜਾਵੇ ਤੇ ਐਮਐਸਪੀ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਲਈ ਵੀ ਮਦਦ ਕੀਤੀ ਜਾਵੇ।

ਕੈਪਟਨ ਵਲੋਂ ਨੋ ਫਾਰਮਰ ਨੋ ਫੂਡ ਦਾ ਬੈਜ ਲਗਾ ਕੇ ਜਤਾਈ ਸੀ ਕਿਸਾਨਾਂ ਪ੍ਰਤੀ ਹਮਾਇਤ

ਕੈਪਟਨ ਅਮਰਿੰਦਰ ਸਿੰਘ ਵਲੋਂ ਨੋ ਫਾਰਮਰ ਨੋ ਫੂਡ ਦਾ ਬੈਜ ਲਗਾ ਕੇ ਕਿਸਾਨਾਂ ਪ੍ਰਤੀ ਆਪਣੀ ਹਮਾਇਤ ਜਤਾਈ ਜਾ ਚੁੱਕੀ ਹੈ। ਕਿਸਾਨੀ ਹਮਾਇਤ ਵਿਚ ਬੈਜ ਲਗਾਉਣ ਵਾਲੀ ਤਸਵੀਰ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਵਿਚ ਪੋਸਟ ਕੀਤੀ ਗਈ ਸੀ। ਇਸ ਤੋਂ ਇਲਾਵਾ ਗੰਨਾ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਵੀ ਉਨ੍ਹਾਂ ਵਲੋਂ ਕਿਸਾਨਾਂ ਦੀ ਹਮਾਇਤ ਮਿਲ ਚੁੱਕੀ ਹੈ, ਜਿਸ ਦੌਰਾਨ ਕਿਸਾਨਾਂ ਵਲੋਂ ਉਨ੍ਹਾਂ ਨੂੰ ਕੇਕ ਖਵਾਉਂਦਿਆਂ ਦੀ ਤਸਵੀਰ ਵਾਇਰਲ ਹੋਈ ਸੀ।

ਇਹ ਵੀ ਪੜ੍ਹੋ-ਮੁਸਤਫਾ ਦੇ ਟਵੀਟ ਦਾ ਕੈਪਟਨ ਵਲੋਂ ਠੋਕਵਾਂ ਜਵਾਬ

Last Updated : Oct 24, 2021, 6:35 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.