ETV Bharat / city

ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾਣ ਵਾਲੀ ਹੜਤਾਲ ਟਲੀ - ਡੀਸੀ ਜਲੰਧਰ

ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਦੁਆਰਾ ਕੀਤੀ ਜਾਣ ਵਾਲੀ ਹੜਤਾਲ ਟਾਲ ਦਿੱਤੀ ਗਈ ਹੈ। ਪੰਜਾਬ ਵਿਚ ਵਿਗੜਦੇ ਹਾਲਾਤਾਂ ਕਰਕੇ ਇਹ ਹੜਤਾਲ ਟਾਲ ਦਿੱਤੀ ਗਈ।

ਸਰਕਾਰੀ ਬੱਸਾਂ
author img

By

Published : Aug 13, 2019, 11:06 PM IST

ਚੰਡੀਗੜ੍ਹ: ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਦੁਆਰਾ ਤਨਖ਼ਾਹ ਵਧਾਉਣ ਨੂੰ ਲੈ ਕੇ 15 ਅਗਸਤ ਵਾਲੀ ਹੜਤਾਲ ਨੂੰ ਟਾਲ ਦਿੱਤਾ ਗਿਆ ਹੈ। ਸਰਕਾਰ ਵੱਲੋਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ ਜਿਸ ਕਰਕੇ ਹੜਤਾਲ ਟਾਲ ਦਿੱਤੀ ਗਈ ਹੈ।
ਇਸ ਹੜਤਾਲ ਨਾਲ-ਨਾਲ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਘਿਰਾਓ ਵੀ ਕਰਨਾ ਸੀ।
ਇਸ ਬਾਰੇ ਡੀਸੀ ਜਲੰਧਰ ਵੱਲੋਂ ਪਨਬਸ ਯੂਨੀਅਨ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ 33 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਸ ਸਬੰਧੀ 20 ਅਗਸਤ ਨੂੰ ਬੀਓਡੀ ਦੀ ਮੀਟਿੰਗ ਰੱਖੀ ਹੈ ਜਿਸ ਉਪਰੰਤ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇਗਾ।

ਇਹ ਵੀ ਪੜੋ: ਪਾਕਿ ਦੇ ਸਾਬਕਾ ਹਾਈ ਕਮਿਸ਼ਨਰ ਨੇ ਭਾਰਤ ਨੂੰ ਦਿੱਤੀ ਯੁੱਧ ਦੀ ਧਮਕੀ
ਯੂਨੀਅਨ ਨੇ ਜਾਣਕਾਰੀ ਦਿੱਤੀ ਕਿ ਜੰਮੂ-ਕਸ਼ਮੀਰ ਦੇ ਵਿਗੜੇ ਮਸਲੇ ਨੂੰ ਮੁੱਖ ਰੱਖਦਿਆਂ, ਪੰਜਾਬ ਵਿਚ ਕਰਫਿਊ ਵਰਗੇ ਹਾਲਾਤ ਹੋਣ ਕਰਕੇ ਹੜਤਾਲ ਟਾਲ ਦਿੱਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਅੰਦਰ ਰੱਖੜੀਆਂ ਦਾ ਤਿਉਹਾਰ ਹੋਣ ਕਾਰਨ ਭੈਣਾਂ ਨੂੰ ਸਫਰ ਸਹੂਲਤ ਦੇਣ ਲਈ ਤੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੁੱਖ ਰੱਖਦਿਆਂ ਯੂਨੀਅਨ ਵੱਲੋਂ ਹੜਤਾਲ ਟਾਲ ਦਿੱਤੀ ਗਈ ਹੈ।

ਯੂਨੀਅਨ ਵੱਲੋਂ ਅਗਲਾ ਫੈਸਲਾ ਸਟੇਟ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਜਾਵੇਗਾ।

Intro:Body:

akali dal

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.