ਸ੍ਰੀ ਫਤਿਹਗੜ੍ਹ ਸਾਹਿਬ: ਡਾ. ਬੀ.ਆਰ.ਅੰਬੇਡਕਰ ਵੈੱਲਫੇਅਰ ਸੁਸਾਇਟੀ ਅਮਲੋਹ ਵੱਲੋਂ 13ਵਾਂ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੜ੍ਹਾਈ ਅਤੇ ਖੇਡਾਂ ਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਗਿਆਨੀ ਦਰਬਾਰਾ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਜਿਨ੍ਹਾਂ ਵੱਲੋਂ ਬੱਚਿਆਂ ਨੂੰ ਇਨਾਮ ਵੰਡੇ ਗਏ।
ਇਸ ਮੌਕੇ ਸੰਤ ਬਾਬਾ ਦਰਬਾਰਾ ਸਿੰਘ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਦਾ ਬਹੁਤ ਚੰਗਾ ਉਪਰਾਲਾ ਹੈ। ਇਸ ਸਮਾਗਮ ਦੇ ਤਹਿਤ ਬੱਚਿਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਇਹ ਬੱਚੇ ਹੋਰ ਜ਼ਿਆਦਾ ਪੜ੍ਹਾਈ ਦੇ ਵਿੱਚ ਆਪਣੀ ਦਿਲਚਸਪੀ ਰੱਖਣਗੇ।
ਇਹ ਵੀ ਪੜੋ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ 'ਤੇ ਰੂਸ ਨੇ ਭਾਰਤ ਦਾ ਕੀਤਾ ਸਮਰਥਨ
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਸਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਉਪਰਾਲਾ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਵਾਰ 13ਵਾਂ ਸਮਾਗਮ ਹੈ ਜਿਸ ਦੇ ਤਹਿਤ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।