ETV Bharat / city

ਖੇਤੀ ਕਾਨੂੰਨਾਂ ਬਾਰੇ ਸੁਖਬੀਰ ਬਾਦਲ ਦੇ ਕਾਂਗਰਸ ਪ੍ਰਤੀ ਸੁਰ ਗਰਮ, ਭਾਜਪਾ ਪ੍ਰਤੀ ਨਰਮ!

ਸ਼੍ਰੋਮਣੀ ਅਕਾਲੀ ਦਲ ਨੇ ਇੱਕ ਪ੍ਰੈੱਸ ਕਾਂਨਫਰੰਸ ਕਰਕੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਸਵਾਲ ਖੜ੍ਹੇ ਕਰਦੇ ਹੋਏ ਸੁਖਬੀਰ ਬਾਦਲ ਨੇ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਸੰਸਦ ਵਿੱਚ ਕਿਸਾਨ ਵਿਰੋਧੀ ਖੇਤੀ ਕਾਨੂੰਨ ਨੂੰ ਪਾਸ ਕਰਵਾਉਣ ਵਾਸਤੇ ਫਿਕਸ ਮੈਚ ਕਿਉਂ ਖੇਡਿਆ।

Sukhbari Badal Holds Press Conference On The Issue Of Agriculture Laws
ਖੇਤੀ ਕਾਨੂੰਨਾਂ ਬਾਰੇ ਸੁਖਬਰੀ ਦੇ ਕਾਂਗਰਸ ਪ੍ਰਤੀ ਸੁਰ ਗਰਮ, ਭਾਜਪਾ ਪ੍ਰਤੀ ਨਰਮ!
author img

By

Published : Oct 3, 2020, 8:03 PM IST

ਚੰਡੀਗੜ: ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਸੰਘਰਸ਼ ਦੇ ਰਾਹ 'ਤੇ ਹਨ ਅਤੇ ਸਿਆਸੀ ਪਾਰਟੀਆਂ ਇਸ ਦੌਰਾਨ ਆਪਣੀ-ਆਪਣੀ ਡਫਲੀ ਕੁੱਟ ਰਹੀਆਂ ਹਨ। ਇਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਸਵਾਲ ਖੜ੍ਹੇ ਕੀਤੇ ਹਨ।

ਖੇਤੀ ਕਾਨੂੰਨਾਂ ਬਾਰੇ ਸੁਖਬੀਰ ਬਾਦਲ ਦੇ ਕਾਂਗਰਸ ਪ੍ਰਤੀ ਸੁਰ ਗਰਮ, ਭਾਜਪਾ ਪ੍ਰਤੀ ਨਰਮ!

ਸੁਖਬੀਰ ਬਾਦਲ ਨੇ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਸੰਸਦ ਵਿੱਚ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਪਾਸ ਕਰਵਾਉਣ ਵਾਸਤੇ ਫਿਕਸ ਮੈਚ ਕਿਉਂ ਖੇਡਿਆ। ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਐਡੀਸ਼ਨਲ ਚੀਫ ਸੈਕਟਰੀ ਵੱਲੋਂ ਕੀਤੀ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਦੇ ਬਾਵਜੂਦ ਕਲੀਨ ਚਿੱਟ ਦੇਣ ਬਾਰੇ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਦੇ ਦਲਿਤ ਭਾਈਚਾਰੇ ਨੂੰ ਇਹ ਦੱਸਣ ਕਿ ਕੀ ਉਹ ਮੁੱਖ ਮੰਤਰੀ ਵੱਲੋਂ ਲਏ ਫੈਸਲੇ ਨਾਲ ਸਹਿਮਤ ਹਨ ? ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਹ ਵੀ ਦੱਸਣ ਕਿ ਉਹ ਕਾਂਗਰਸ ਦੇ ਮੰਤਰੀਆਂ ਨੂੰ ਕੇਂਦਰ ਵੱਲੋਂ ਐਸਸੀ ਵਿਦਿਆਰਥੀਆਂ ਲਈ ਭੇਜੇ ਫੰਡਾਂ ਦੀ ਲੁੱਟ ਦਾ ਖੁੱਲ੍ਹਾ ਲਾਇਸੰਸ ਦੇਣ ਨਾਲ ਵੀ ਸਹਿਮਤ ਹਨ।

ਬਾਦਲ ਨੇ ਮੁੱਖ ਮੰਤਰੀ ਵੱਲੋਂ ਦੋਗਲੀ ਰਾਜਨੀਤੀ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਕੇਂਦਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪਾਸ ਕਰਵਾਇਆ ਜਦਕਿ ਦੂਜੇ ਪਾਸੇ ਇਹ ਮਤਾ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਕੇਂਦਰ ਸਰਕਾਰ ਨੂੰ ਨਹੀਂ ਭੇਜਿਆ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਖੇਤੀ ਐਕਟ ਲਾਗੂ ਕਰਨ ਤੋਂ ਰੋਕਣ ਲਈ ਕਾਨੂੰਨ ਬਣਾਉਣ ਤੋਂ ਵੀ ਨਾਂਹ ਕਰ ਦਿੱਤੀ ਹੈ।

ਬਾਦਲ ਨੇ ਇਹ ਵੀ ਸਪਸ਼ਟ ਕੀਤਾ ਕਿ ਕਿਸਾਨਾਂ ਦਾ ਮੁੱਦਾ ਸਾਂਝਾ ਹੈ ਤੇ ਹਰ ਪੰਜਾਬੀ ਨੂੰ ਇਸਦੀ ਚਿੰਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਕਜੁੱਟ ਹੋ ਕੇ ਇਹ ਲੜਾਈ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਇਸ ਬਾਰੇ ਅਪੀਲਾਂ ਕੀਤੀਆਂ ਹਨ ਤੇ ਹੁਣ ਵੀ ਦੁਹਰਾਉਂਦਾ ਹਾਂ ਕਿ ਮੈਂ ਕਿਸਾਨ ਜਥੇਬੰਦੀਆਂ ਦੇ ਪਿੱਛੇ ਚੱਲਣ ਲਈ ਤਿਆਰ ਹਾਂ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਅੰਨਦਾਤਾ ਦੀ ਆਵਾਜ਼ ਕਿਸੇ ਵੀ ਤਰੀਕੇ ਦਬਾਈ ਨਾ ਜਾ ਸਕੇ।

ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ 'ਤੇ ਸੁਖਬਰੀ ਨੇ ਕਿਹਾ ਕਿ ਹਰਦੀਪ ਪੁਰੀ ਨੂੰ ਵੀ ਪਤਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਕੈਬਿਨੇਟ ਵਿੱਚ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਹੈ। ਇਸ ਸਾਰੀ ਕਾਨਫਰੰਸ ਵਿੱਚ ਸੁਖਬੀਰ ਬਾਦਲ ਖੇਤੀ ਕਾਨੂੰਨਾਂ ਨੂੰ ਲੈ ਕੇ ਕੈਪਟਨ ਸਰਕਾਰ 'ਤੇ ਵਰਦੇ ਦਿਖਾਈ ਦਿੱਤੇ ਤੇ ਖੇਤੀ ਕਾਨੂੰਨ ਬਣਾਉਣ ਵਾਲੀ ਭਾਜਪਾ ਪ੍ਰਤੀ ਕੁਝ ਖਾਸ ਬੋਲ ਉਨ੍ਹਾਂ ਦੇ ਮੂੰਹ ਤੋਂ ਸੁਣਨ ਨੂੰ ਨਹੀਂ ਮਿਲੇ।

ਇੱਥੇ ਇਹ ਵੀ ਪ੍ਰਸ਼ਨ ਉਭਰ ਕੇ ਆਉਂਦਾ ਹੈ ਕਿ ਅਕਾਲੀ ਦਲ ਇਨ੍ਹਾਂ ਖੇਤੀ ਕਾਨੂੰਨਾਂ ਲਈ ਸਿਰਫ ਕਾਂਗਰਸ ਨੂੰ ਦੋਸ਼ੀ ਮੰਨਦੀ ਹੈ ਜਾਂ ਫਿਰ ਆਪਣੇ ਪੁਰਾਣੇ ਭਾਈਵਾਲ ਪ੍ਰਤੀ ਸਖ਼ਤ ਰੁੱਖ ਅਖਤਿਆਰ ਕਰਨ ਲੱਗਿਆਂ ਝਿਜਕ ਹੁੰਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.