ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੀਜੀਪੀ ਦਿਨਕਰ ਗੁਪਤਾ ਦੀ ਅਗਵਾਈ ਹੇਠ ਸੂਬੇ ਦੀ ਪੁਲਿਸ ਵੱਲੋਂ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਦੀ ਵਰਤੋਂ ਵਿਰੁੱਧ ਚੇਤਾਵਨੀ ਦਿੱਤੀ ਹੈ।
ਮੰਗਲਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਛੋਟੀਆਂ-ਛੋਟੀਆਂ ਗਲਤੀਆਂ ਕਾਰਨ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹਾਂ ਵਿੱਚ ਡੱਕੇ ਜਾਣ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
-
Dubbed youth as anti-nationalists & jailing them for minor offences can lead to unrest in Punjab & take it back to the dark era. Punjabis never supported #Referendum2020 or any divisive agenda & have a long history of sacrificing lives for the nation. 3/3
— Sukhbir Singh Badal (@officeofssbadal) July 28, 2020 " class="align-text-top noRightClick twitterSection" data="
">Dubbed youth as anti-nationalists & jailing them for minor offences can lead to unrest in Punjab & take it back to the dark era. Punjabis never supported #Referendum2020 or any divisive agenda & have a long history of sacrificing lives for the nation. 3/3
— Sukhbir Singh Badal (@officeofssbadal) July 28, 2020Dubbed youth as anti-nationalists & jailing them for minor offences can lead to unrest in Punjab & take it back to the dark era. Punjabis never supported #Referendum2020 or any divisive agenda & have a long history of sacrificing lives for the nation. 3/3
— Sukhbir Singh Badal (@officeofssbadal) July 28, 2020
ਡੀਜੀਪੀ ਨੂੰ ਹਦਾਇਤ ਦੇਣ ਦੀ ਮੰਗ
ਉਨ੍ਹਾਂ ਕਿਹਾ ਕਿ ਸੂਬੇ ਦੇ ਪੁਲਿਸ ਮੁਖੀ ਨੂੰ ਸਪਸ਼ਟ ਹਦਾਇਤਾਂ ਜਾਰੀ ਹੋਣੀਆਂ ਚਾਹੀਦੀਆਂ ਹਨ ਕਿ ਛੋਟੀਆਂ-ਛੋਟੀਆਂ ਗਲਤੀਆਂ ਲਈ ਸਿੱਖ ਨੌਜਵਾਨਾਂ 'ਤੇ ਯੂਏਪੀਏ ਤਹਿਤ ਕੇਸ ਦਰਜ ਨਾ ਕੀਤੇ ਜਾਣ।ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਡੀਜੀਪੀ ਨੂੰ ਹਦਾਇਤਾਂ ਦੇਣ ਕਿ ਸੋਸ਼ਲ ਮੀਡੀਆ 'ਤੇ ਕੁਝ ਵੀ ਵੇਖਣ ਜਾਂ ਉਸ ਨੂੰ ਸ਼ੇਅਰ ਕਰਨ 'ਤੇ ਕਿਸੇ ਵੀ ਸਿੱਖ ਨੌਜਵਾਨ ਨੂੰ ਚੁੱਕ ਕੇ ਉਸ 'ਤੇ ਕੇਸ ਦਰਜ ਨਾ ਕੀਤਾ ਜਾਵੇ।
ਯੂਏਪੀਏ ਦੀ ਹੋ ਰਹੀ ਦੁਰਵਰਤੋਂ
ਉਨ੍ਹਾਂ ਕਿਹਾ ਕਿ ਸਪਸ਼ਟ ਹੈ ਕਿ ਸੂਬੇ ਦੀ ਪੁਲਿਸ ਯੂਏਪੀਏ ਦੀ ਦੁਰਵਰਤੋਂ ਕਰ ਰਹੀ ਹੈ ਜਿਸ 'ਤੇ ਤੁਰੰਤ ਰੋਕ ਲਾਈ ਜਾਣੀ ਚਾਹੀਦੀ ਹੈ। ਬਾਦਲ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਡੀਜੀਪੀ ਹਾਲੇ ਵੀ ਆਪਣੇ ਪਹਿਲਾਂ ਦਿੱਤੇ ਬਿਆਨ ਕਿ ਜੋ ਇੱਕ ਦਿਨ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਜਾਂਦਾ ਹੈ, ਉਹ ਅੱਤਵਾਦੀ ਬਣ ਆਉਂਦਾ ਹੈ, ਦੀ ਗਲਤਫ਼ਹਿਮੀ ਵਿੱਚ ਹਨ।
ਮਨੁੱਖੀ ਅਧਿਕਾਰਾਂ ਦੀ ਉਲੰਘਣਾ
ਉਨ੍ਹਾਂ ਕਿਹਾ ਕਿ ਨੌਜਵਾਨਾਂ 'ਤੇ ਵੱਡੇ ਗੁਨਾਹਾਂ ਦੇ ਦੋਸ਼ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਦੇਸ਼ ਵਿਰੋਧੀ ਕਰਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।
ਸੂਬੇ ਦੀ ਸ਼ਾਂਤੀ ਹੋਵੇਗੀ ਭੰਗ
ਬਾਦਲ ਨੇ ਕਿਹਾ ਕਿ ਇਸ ਤਰੀਕੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਨਾਲ ਨਾ ਸਿਰਫ਼ ਉਨ੍ਹਾਂ ਦੇ ਜੀਵਨ 'ਤੇ ਧੱਬਾ ਲੱਗ ਜਾਵੇਗਾ ਬਲਕਿ ਇਸ ਦੇ ਗੰਭੀਰ ਨਤੀਜੇ ਨਿਕਲਣਗੇ ਤੇ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਵੀ ਭੰਗ ਹੋਵੇਗੀ।
ਸਿੱਖ ਨੌਜਵਾਨਾਂ ਦੇ ਕੇਸ ਲੜੇਗਾ ਅਕਾਲੀ ਦਲ
ਇਸ ਦੇ ਨਾਲ ਹੀ ਸਾਬਕਾ ਉਪ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਤਰੀਕੇ ਝੂਠੇ ਕੇਸਾਂ ਵਿੱਚ ਫ਼ਸਾਏ ਜਾਣ ਵਾਲੇ ਸਾਰੇ ਸਿੱਖ ਨੌਜਵਾਨਾਂ ਦੇ ਕੇਸ ਲੜੇਗਾ।