ETV Bharat / city

ਸੁਖਬੀਰ ਬਾਦਲ ਨੇ ਚੰਨੀ 'ਤੇ ਕਿਸਾਨਾਂ ਨਾਲ ਧੋਖੇਬਾਜ਼ੀ ਕਰਨ ਦੇ ਲਗਾਏ ਆਰੋਪ - ਪੂਰਨ ਕਰਜ਼ਾ ਮੁਆਫ਼ੀ ਦੇ ਕੀਤੇ ਵਾਅਦੇ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਨ ਲਿਆ ਹੈ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ 90 ਹਜ਼ਾਰ ਕਰੋੜ ਰੁਪਏ ਦੇ ਪੂਰਨ ਕਰਜ਼ਾ ਮੁਆਫ਼ੀ ਦੇ ਕੀਤੇ ਵਾਅਦੇ ਨੁੰ ਪੂਰਾ ਕਰਨ ਦਾ ਕੋਈ ਇਰਾਦਾ ਨਹੀਂ ਹੈ ਤੇ ਉਹਨਾਂ ਨੇ ਚੰਨੀ ’ਤੇ ਆਪਣੇ ਵਾਅਦੇ ਤੋਂ ਭੱਜਣ ਲਈ ਜ਼ਿੰਮੇਵਾਰੀ ਕੇਂਦਰ ਸਰਕਾਰ ਸੁੱਟਣ ਵਾਸਤੇ ਤਰਕੀਬਾਂ ਲਾਉਣ ਤੇ ਧੋਖੇਬਾਜ਼ੀ ਕਰਨ ਦਾ ਆਰੋਪ ਲਗਾਇਆ ਹੈ।

ਸੁਖਬੀਰ ਬਾਦਲ ਨੇ ਚੰਨੀ 'ਤੇ ਕਿਸਾਨਾਂ ਨਾਲ ਧੋਖੇਬਾਜ਼ੀ ਕਰਨ ਦੇ ਲਗਾਏ ਆਰੋਪ

author img

By

Published : Nov 30, 2021, 8:14 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਨ ਲਿਆ ਹੈ ਕਿ ਕਾਂਗਰਸ ਸਰਕਾਰ ਦਾ ਪਵਿੱਤਰ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਸਾਨਾਂ ਦੇ 90 ਹਜ਼ਾਰ ਕਰੋੜ ਰੁਪਏ ਦੇ ਪੂਰਨ ਕਰਜ਼ਾ ਮੁਆਫ਼ੀ ਦੇ ਕੀਤੇ ਵਾਅਦੇ ਨੁੰ ਪੂਰਾ ਕਰਨ ਦਾ ਕੋਈ ਇਰਾਦਾ ਨਹੀਂ ਹੈ ਤੇ ਉਹਨਾਂ ਨੇ ਚੰਨੀ ’ਤੇ ਆਪਣੇ ਵਾਅਦੇ ਤੋਂ ਭੱਜਣ ਲਈ ਜ਼ਿੰਮੇਵਾਰੀ ਕੇਂਦਰ ਸਰਕਾਰ ਸੁੱਟਣ ਵਾਸਤੇ ਤਰਕੀਬਾਂ ਲਾਉਣ ਤੇ ਧੋਖੇਬਾਜ਼ੀ ਕਰਨ ਦਾ ਆਰੋਪ ਲਗਾਇਆ ਹੈ।

ਇਸ ਮਾਮਲੇ ਵਿੱਚ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੁੰ ਪੱਤਰ ਲਿਖਣ ’ਤੇ ਪ੍ਰਤੀਕਰਮ ਦਿੰਦਿਆਂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਪੰਜਾਬ ਦੇ ਕਿਸਾਨਾਂ ਨੂੰ ਦੋਹਰਾ ਝਟਕਾ ਦੇਣਾ ਚਾਹੁੰਦੀ ਹੈ। 2017 ਦੀਆਂ ਚੋਣਾਂ ਵੇਲੇ ਉਸ ਵੇਲੇ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਸ ਝਾਂਸੇ ਵਿੱਚ ਫਸਾਇਆ ਸੀ, ਕਿ ਕਾਂਗਰਸ ਸਰਕਾਰ ਉਹਨਾਂ ਦਾ ਪੂਰਾ ਕਰਜ਼ਾ ਮੁਆਫ਼ ਕਰੇਗੀ। ਹੁਣ ਕਿਸਾਨਾਂ ਨੂੰ ਧੋਖਾ ਦੇਣ ਤੇ ਉਹਨਾਂ ਨਾਲ ਵਿਸ਼ਵਾਘਾਤ ਕਰਨ ਤੋਂ ਚੰਨੀ ਇੱਕ ਵਾਰ ਫਿਰ ਤੋਂ ਕਿਸਾਨਾਂ ਨੂੰ ਇਸ ਝਾਂਸੇ ਵਿੱਚ ਲਿਆਉਣਾ ਚਾਹੁੰਦੇ ਹਨ, ਕਿ ਉਹਨਾਂ ਦਾ ਕਰਜ਼ਾ ਕੇਂਦਰ ਸਰਕਾਰ ਵੱਲੋਂ ਮੁਆਫ਼ ਕੀਤਾ ਜਾਵੇਗਾ।

  • CM @CHARANJITCHANNI has admitted that Cong govt has no intention of implementing a complete ₹90K cr farm loan waiver promised to farmers of Pb by oath on holy Gutka Sahib. He is resorting to trickery & treachery to squirm his way out of commitment by putting its onus on GoI.1/3 pic.twitter.com/eNw0HEuYRG

    — Sukhbir Singh Badal (@officeofssbadal) November 30, 2021 " class="align-text-top noRightClick twitterSection" data=" ">

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ’ਤੇ ਕਿਸਾਨਾਂ ਦੇ ਨਾਲ ਨਾਲ ਮਨੁੱਖਤਾ ਖਿਲਾਫ਼ ਵੀ ਅਪਰਾਧ ਕਰਨ ਦਾ ਆਰੋਪ ਲਗਾਇਆ ਅਤੇ ਕਿਹਾ ਕਿ ਚੰਨੀ ਦੀ ਚਿੱਠੀ ਕਾਗਜ਼ ਦੇ ਉਸ ਟੁਕੜੇ ਤੋਂ ਵੱਧ ਨਹੀਂ, ਜਿਸ ’ਤੇ ਇਹ ਛਾਪੀ ਗਈ ਹੈ। ਉਹਨਾਂ ਕਿਹਾ ਕਿ ਇਹ ਗੱਲ ਰਿਕਾਰਡ ਦਾ ਹਿੱਸਾ ਹੈ ਕਿ ਕਾਂਗਰਸ ਪਾਰਟੀ ਨੇ ਹੀ ਕਿਸਾਨਾਂ ਨੁੰ ਪੂਰਨ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ, ਨਾ ਕਿ ਕੇਂਦਰ ਸਰਕਾਰ ਨੇ ਅਜਿਹਾ ਕੀਤਾ ਸੀ। ਉਹਨਾਂ ਕਿਹਾ ਕਿ ਪੂਰਨ ਕਰਜ਼ਾ ਮੁਆਫੀ ਨੂੰ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਵੀ ਬਣਾਇਆ ਗਿਆ ਸੀ 'ਤੇ ਇਹ ਕਾਂਗਰਸ ਪਾਰਟੀ ਦੀ ਹੀ ਹੈ। ਜਿਸਦੀ ਜ਼ਿੰਮੇਵਾਰੀ ਇਸਨੂੰ ਪੂਰਾ ਕਰਨ ਦੀ ਬਣਦੀ ਹੈ ਨਾ ਕਿ ਕੇਂਦਰ ਸਰਕਾਰ ਦੀ ਹੈ।

ਪਰ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਅੱਧੀ ਜ਼ਿੰਮੇਵਾਰੀ ਚੁੱਕਣ ਲਈ ਆਖਣਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਹੈ, ਹਰ ਕੋਈ ਜਾਣਦਾ ਹੈ ਕਿ ਇਸ ਚਿੱਠੀ ਦਾ ਕੋਈ ਤੁੱਕ ਬਣਦਾ ਤੇ ਇਸ ’ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਚਿੱਠੀ ਨਾਲ ਕਾਂਗਰਸ ਪਾਰਟੀ ਨੂੰ ਇਸ ਮਾਮਲੇ ’ਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਅੱਧੀ ਜ਼ਿੰਮੇਵਾਰੀ ਨਾ ਚੁੱਕਣ ਦਾ ਬਹਾਨਾ ਮਿਲ ਜਾਵੇਗਾ ਤੇ ਉਹ ਰਾਜਨੀਤੀ ਕਰਦੀ ਰਹੇਗੀ।

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਨੁੰ ਪੂਰਾ ਕਰਨ ਤੋਂ ਨਾ ਭੱਜਣ। ਚੰਨੀ ਨੇ ਆਪਣੀ ਚਿੱਠੀ ਵਿੱਚ ਮੰਨਿਆ ਹੈ ਕਿ ਕਾਂਗਰਸ ਪਾਰਟੀ ਆਪਣਾ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਲਾਗੂ ਨਹੀਂ ਕਰ ਸਕੀ। ਪਹਿਲਾਂ ਕਾਂਗਰਸ ਸਰਕਾਰ ਨੇ ਇਸ ਮਾਮਲੇ ’ਤੇ ਝੁਠੇ ਦਾਅਵੇ ਕਰ ਕੇ ਪੰਜਾਬੀਆਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕੀਤਾ ਸੀ।

ਕਾਂਗਰਸ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਮੁੱਖ ਮੰਤਰੀ ਨੇ ਆਪਣੀ ਚਿੱਠੀ ਵਿਚ ਪ੍ਰਵਾਨ ਕੀਤਾ ਹੈ ਕਿ ਕਾਂਗਰਸ ਸਰਕਾਰ ਨੇ ਹਜ਼ਾਰਾਂ ਕਿਸਾਨਾਂ ਨੁੰ ਖੁਦਕੁਸ਼ੀਆਂ ਦੇ ਰਾਹ ਪਾਇਆ, ਕਿਉਂਕਿ ਉਹ ਆਪਣੇ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦਾ ਪੂਰਨ ਕਰਜ਼ਾ ਮੁਆਫ ਨਹੀਂ ਕਰ ਸਕੀ। ਚੰਨੀ ਨੇ ਇਹ ਵੀ ਮੰਨਿਆ ਹੈ ਕਿ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਹਨਾਂ ਤੋਂ ਵਸੂਲੀਅਤ ਕੀਤੀਆਂ ਜਾ ਰਹੀਆਂ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਸਵੈ ਮਾਣ ਵਾਲੇ ਕਿਸਾਨ ਕਦੇ ਵੀ ਕਾਂਗਰਸ ਸਰਕਾਰ ਜਾਂ ਇਸਦੇ ਮੁੱਖ ਮੰਤਰੀ ’ਤੇ ਮੁੜ ਵਿਸਾਹ ਨਹੀਂ ਕਰਨਗੇ। ਚੰਨੀ ਦੇ ਤਰਕ ਦੇ ਮੁਤਾਬਕ ਤਾਂ ਉਹ ਪਲਟੀ ਮਾਰ ਗਏ ਹਨ ਤੇ ਹੁਣ ਕਾਂਗਰਸ ਵੱਲੋਂ ਕੀਤੇ ਵਾਅਦਿਆਂ ਵਿੱਚੋਂ 50 ਫੀਸਦੀ ਦੀ ਜ਼ਿੰਮੇਵਾਰੀ ਕੇਂਦਰ ਵਿਖੇ ਗੈਰ ਕਾਂਗਰਸੀ ਸਰਕਾਰਾਂ ਸਿਰ ਪਾਈ ਜਾਵੇਗੀ। ਕੱਲ੍ਹ ਨੁੰ ਇਹ ਪ੍ਰਧਾਨ ਮੰਤਰੀ ਨੁੰ ਪੱਤਰ ਲਿਖ ਕੇ ਇਹ ਵੀ ਆਖ ਸਕਦੇ ਹਨ ਕਿ ਉਹ ਬਿਜਲੀ ਦਰਾਂ ਵਿੱਚ 3 ਰੁਪਏ ਕਟੌਤੀ ਸਮੇਤ ਲੋਕਾਂ ਲਈ ਐਲਾਨੀਆਂ ਰਾਹਤਾਂ ਵਿੱਚੋਂ ਅੱਧਾ ਭਾਰ ਆਪਣੇ ਸਿਰ ਲੈਣ। ਉਹਨਾਂ ਕਿਹਾ ਕਿ ਭਵਿੱਖ ਵਿਚ ਪੰਜਾਬੀ ਕਾਂਗਰਸ ਪਾਰਟੀ ਵੱਲੋਂ ਕੀਤੇ ਜਾਂਦੇ ਵਾਅਦਿਆਂ ਨੁੰ ਅੱਧਾ ਕਰਨਾ ਸ਼ੁਰੂ ਕਰ ਦੇਣਗੇ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਇਹ ਜ਼ੋਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਝੁਠੇ ਇਨਸਾਨਾਂ ਦੀ ਪਾਰਟੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪ ਅੱਜ ਇਹ ਪ੍ਰਵਾਨ ਕਰ ਲਿਆ ਹੈ। ਉਹਨਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਕਾਂਗਰਸ ਪਾਰਟੀ ’ਤੇ ਸੱਚ ਬੋਲਣ ਦਾ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ ਸਕੀਮ ਹੁਣ ਸਰਕਾਰੀ ਪੱਧਰ ’ਤੇ ਮਰ ਗਈ ਹੈ। ਉਹਨਾਂ ਕਿਹਾ ਕਿ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੁਨਿਟ ਦੀ ਕਟੌਤੀ ਸਮੇਤ ਲੋਕਾਂ ਨਾਲ ਕੀਤੇ ਹੋਰ ਵਾਅਦਿਆਂ ਦਾ ਵੀ ਇਹੋ ਹਸ਼ਰ ਹੋਣ ਵਾਲਾ ਹੈ।

ਇਹ ਵੀ ਪੜੋ:- ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ, 4 ਦਸੰਬਰ ਨੂੰ ਹੋ ਸਕਦਾ ਹੈ ਸਮਾਪਤੀ ਅੰਦੋਲਨ'

ETV Bharat Logo

Copyright © 2025 Ushodaya Enterprises Pvt. Ltd., All Rights Reserved.