ETV Bharat / city

ਤੇਲ ਦੀਆਂ ਕੀਮਤਾਂ ਬਾਰੇ ਸੁਖਬੀਰ ਬਾਦਲ ਦੀ ਕੇਂਦਰ ਨੂੰ ਸਲਾਹ

ਬਾਦਲ ਨੇ ਕਿਹਾ ਕਿ ਪਿਛਲੇ 16 ਦਿਨਾਂ ਵਿਚ ਤੇਲ ਕੀਮਤਾਂ ਵਿਚ ਚੋਖਾ ਵਾਧਾ ਕੀਤਾ ਗਿਆ ਹੈ ਜਿਸ ਨਾਲ ਦੇਸ਼ ਦੇ ਅਰਥਚਾਰੇ 'ਤੇ ਬਹੁਤ ਦਬਾਅ ਪਿਆ ਹੈ ਜਦਕਿ ਇਹ ਪਹਿਲਾਂ ਹੀ ਕੋਰੋਨਾ ਤਾਲਾਬੰਦੀ ਦੇ ਕਾਰਨ ਬੇਹਤਾਸ਼ਾ ਮਾਰ ਹੇਠ ਆਇਆ ਹੈ।

ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ
author img

By

Published : Jun 22, 2020, 8:20 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹਾਲ ਹੀ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਨੂੰ ਵਾਪਸ ਲੈਂਦਿਆਂ ਤੇਲ ਕੀਮਤਾਂ ਘਟਾ ਕੇ ਕਿਸਾਨਾਂ ਦੇ ਨਾਲ ਨਾਲ ਆਮ ਆਦਮੀ ਤੇ ਵਪਾਰ ਤੇ ਇੰਡਸਟਰੀ ਨੂੰ ਬਹੁਤ ਲੋੜੀਂਦੀ ਰਾਹਤ ਪ੍ਰਦਾਨ ਕਰੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਤੇਲ 'ਤੇ ਵਧਾਏ ਗਏ ਸੂਬੇ ਦੇ ਵੈਟ ਨੂੰ ਵਾਪਸ ਲੈਣਾ ਚਾਹੀਦਾ ਹੈ।

ਬਾਦਲ ਨੇ ਕਿਹਾ ਕਿ ਪਿਛਲੇ 16 ਦਿਨਾਂ ਵਿਚ ਤੇਲ ਕੀਮਤਾਂ ਵਿਚ ਚੋਖਾ ਵਾਧਾ ਕੀਤਾ ਗਿਆ ਹੈ ਜਿਸ ਨਾਲ ਦੇਸ਼ ਦੇ ਅਰਥਚਾਰੇ 'ਤੇ ਬਹੁਤ ਦਬਾਅ ਪਿਆ ਹੈ, ਜਦਕਿ ਇਹ ਪਹਿਲਾਂ ਹੀ ਕੋਰੋਨਾ ਤਾਲਾਬੰਦੀ ਦੇ ਕਾਰਨ ਬੇਹਤਾਸ਼ਾ ਮਾਰ ਹੇਠ ਆਇਆ ਹੈ। ਉਨ੍ਹਾਂ ਕਿਹਾ ਕਿ 16 ਦਿਨਾਂ ਵਿਚ ਪੈਟਰੋਲ ਦੀ ਕੀਮਤ 9.21 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 8.55 ਰੁਪਏ ਪ੍ਰਤੀ ਲੀਟਰ ਵਧਾਈ ਗਈ ਹੈ। ਹੁਣ ਹਾਲਾਤ ਅਜਿਹੇ ਬਣ ਗਏ ਹਨ ਕਿ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਰਿਟੇਲ ਕੀਮਤਾਂ 'ਤੇ ਟੈਕਸ ਦੋ ਤਿਹਾਈ ਹੋ ਗਿਆ ਹੈ।

ਤੇਲ ਕੀਮਤਾਂ ਵਿਚ ਹੋਏ ਵਾਧੇ ਨਾਲ ਕਿਸਾਨ ਤੇ ਆਮ ਆਦਮੀ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਝੋਨੇ ਦੀ ਲੁਆਈ ਵੇਲੇ ਲੇਬਰ ਕੀਮਤਾਂ ਵਿਚ ਭਾਰੀ ਵਾਧੇ ਦੀ ਮਾਰ ਝੱਲ ਚੁੱਕੇ ਹਨ ਤੇ ਹੁਣ ਤੇਲ ਕੀਮਤਾਂ ਵਿਚ ਹੈਰਾਨੀਜਨਕ ਵਾਧਾ ਕਰ ਦਿੱਤਾ ਗਿਆ ਹੈ।

ਬਾਦਲ ਨੇ ਕਿਹਾ ਕਿ ਇਹ ਵਾਧਾ ਵਾਪਸ ਲੈਣਾ ਇਸ ਲਈ ਵੀ ਵਾਜਬ ਹੋਵੇਗਾ ਕਿਉਂਕਿ ਕੌਮਾਂਤਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਅਣਕਿਆਸੀ ਗਿਰਾਵਟ ਆਈ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਤੇਲ ਕੰਪਨੀਆਂ ਨੂੰ ਹਦਾਇਤ ਦੇਣ ਕਿ ਕੌਮਾਂਤਰੀ ਬਜ਼ਾਰ ਵਿਚ ਤੇਲ ਕੀਮਤਾਂ ਵਿਚ ਹੋਈ ਗਿਰਾਵਟ ਦਾ ਲਾਭ ਆਮ ਆਦਮੀ ਨੂੰ ਦਿੱਤਾ ਜਾਵੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਵੀ ਕਿਸਾਨਾਂ ਅਤੇ ਆਮ ਆਦਮੀ ਦੇ ਹਿੱਤ ਵਿਚ ਤੇਲ ਕੀਮਤਾਂ 'ਤੇ ਸੂਬੇ ਦੇ ਵੈਟ ਵਿਚ ਕੀਤਾ ਗਿਆ ਵਾਧਾ ਵਾਪਸ ਲੈਣਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.