ETV Bharat / city

ਸੁਖਬੀਰ ਬਾਦਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਰਕਰਾਂ ਨੂੰ ਕੀਤੀ ਅਪੀਲ

author img

By

Published : Aug 19, 2019, 9:30 AM IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਅੰਦਰ ਹੜ੍ਹ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ ਪਾਰਟੀ ਦੇ ਵਰਕਰਾਂ ਅਤੇ ਅਹੁਦੇਰਾਂ ਨੂੰ ਹੁਕਮ ਜਾਰੀ ਕੀਤੇ ਹਨ।

ਸੁਖਬੀਰ ਬਾਦਲ

ਚੰਡੀਗੜ੍ਹ: ਪੰਜਾਬ ਵਿਚ ਭਾਰੀ ਮੀਂਹ ਪੈਣ ਨਾਲ ਅਤੇ ਭਾਖੜਾ ਡੈਮ ਦਾ ਗੇਟ ਖੋਲ੍ਹਣ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਇਸ ਸਥਿਤੀ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਅੰਦਰ ਹੜ੍ਹ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ ਪਾਰਟੀ ਦੇ ਵਰਕਰਾਂ ਅਤੇ ਅਹੁਦਾਰਾਂ ਨੂੰ ਹੁਕਮ ਜਾਰੀ ਕੀਤੇ ਹਨ।

ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਸਾਰੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਲੋਕਾਂ ਦੀ ਮਦਦ ਲਈ ਅੱਗੇ ਆਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਅਤੇ ਅਹੁਦੇਦਾਰ ਇਸ ਮੁਸ਼ਕਿਲ ਦੀ ਘੜੀ ਵਿਚ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਅਤੇ ਪੀੜਤਾਂ ਲਈ ਲੰਗਰ ਅਤੇ ਹੋਰ ਜ਼ਰੂਰੀ ਵਸਤਾਂ ਦੇ ਨਾਲ-ਨਾਲ ਬਚਾਅ ਕਾਰਜਾਂ ਵਿਚ ਵੀ ਵੱਧ ਚੜ੍ਹ ਕੇ ਮਦਦ ਕਰਨ।

ਇਹ ਵੀ ਪੜੋ:ਕਾਂਗਰਸ ਦੇ ਦਿੱਗਜ਼ ਨੇਤਾ ਦਾ ਵਿਵਾਦਤ ਬਿਆਨ, 'ਕਾਂਗਰਸ ਪਹਿਲਾਂ ਵਾਂਗ ਨਹੀਂ ਰਹੀ ਹੁਣ ਭਟਕ ਗਈ'

ਉਨ੍ਹਾਂ ਆਪਣੀ ਵੀਡੀਓ ਵਿਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਵੀ ਇਨ੍ਹਾਂ ਬਚਾਅ ਕਾਰਜਾਂ ਵਿਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਮਦਦ ਲਈ ਤਿਆਰ ਹੈ।

Intro:ਪੰਜਾਬ ਅੰਦਰ ਹੜ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਅਹੁਦਾਰਾਂ ਨੂੰ ਪਾਰਟੀ ਪ੍ਰਧਾਨ ਨੇ ਹੁਕਮ ਕੀਤੇ ਜਾਰੀ,
ਸ਼ੋਸ਼ਲ ਮੀਡੀਆ ਤੇ ਵੀਡੀਓ ਰਾਹੀਂ ਸਾਰੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਲੋਕਾਂ ਦੀ ਮਦਦ ਲਈ ਅੱਗੇ ਆਉਣ ਲਈ ਕਿਹਾBody:

ਪਹਾੜੀ ਏਰੀਏ ਵਿਚ ਲਗਾਤਾਰ ਪੈ ਰਹੀ ਤੇਜ਼ ਬਾਰਸ਼ ਦੇ ਚਲਦੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਛੱਡੇ ਗਏ ਪਾਣੀ ਨਾਲ ਸਤਲੁਜ ਦਰਿਆ ਵਿਚ ਆਏ ਹੜ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਮਦਦ ਲਈ ਸ਼੍ਰੌਮਣੀ ਅਕਾਲੀ ਦਲ ਅੱਗੇ ਆਇਆ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਸ਼ੇਅਰ ਕਰ ਕੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮੁਸ਼ਕਿਲ ਦੀ ਘੜੀ ਵਿਚ ਹੜ੍ਹ ਪ੍ਰਭਾਵਿਤ ਏਰੀਏ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਅਤੇ ਪੀੜਤਾਂ ਲਈ ਲੰਗਰ ਅਤੇ ਹੋਰ ਜਰੂਰੀ ਵਸਤਾਂ ਦੇ ਨਾਲ ਨਾਲ ਬਚਾਅ ਕਾਰਜਾਂ ਵਿਚ ਵੀ ਵੱਧ ਚੜ੍ਹ ਕੇ ਮਦਦ ਕਰਨ। ਉਹਨਾਂ ਆਪਣੀ ਵੀਡੀਓ ਵਿਚ ਪਾਰਟੀ ਦੇ SGPC ਮੈਂਬਰਾਂ ਨੂੰ ਵੀ ਇਹਨਾਂ ਬਚਾਅ ਕਾਰਜਾਂ ਵਿਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ।ਉਹਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਮਦਦ ਲਈ ਤਿਆਰ ਹੈ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.