ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ (Kotkapura firing incident) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਸਆਈਟੀ (Sukhbir Badal appeared before the SIT) ਅੱਗੇ ਪੇਸ਼ ਹੋਏ। ਇਸ ਦੌਰਾਨ ਅਕਾਲੀ ਵਰਕਰ ਵੀ ਵੱਡੀ ਗਿਣਤੀ ਵਿੱਚ ਐਸਆਈਟੀ ਦਫ਼ਤਰ ਦੇ ਬਾਹਰ ਪਹੁੰਚੇ।
6 ਘੰਟੇ ਚੱਲੀ ਜਾਂਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੇਰੇ ਕੋਲੋਂ 6 ਘੰਟੇ ਬੈਠ ਕੇ ਪੁੱਛਗਿੱਛ ਕੀਤੀ ਗਈ ਹੈ, ਪਰ ਉਹੀ ਪੁਰਾਣੀਆਂ ਗੱਲਾਂ ਪੁੱਛੀਆਂ ਜਾ ਰਹੀਆਂ ਹਨ। ਪੁਲਿਸ ਵਾਲਾ ਕੌਣ ਸੀ, ਪੁਲਿਸ ਵਾਲਾ ਕਿੱਥੇ ਖੜ੍ਹਾ ਸੀ ਅਤੇ ਇਹੋ ਜਿਹੀਆਂ ਗੱਲਾਂ ਕਰਕੇ ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਇਸ ਨਾਲ ਕੁਝ ਨਤੀਜ਼ਾ ਨਹੀਂ ਨਿਕਲੇਗਾ। ਉਨ੍ਹਾਂ ਕਿਹਾ ਕਿ ਮੈਂ ਆਪ ਐਸਆਈਟੀ ਨੂੰ ਕਿਹਾ ਹੈ ਕਿ ਭਾਈ ਹੁਣ ਮੈਨੂੰ ਰੋਜ਼ ਫ਼ੋਨ ਕਰੋ, ਮੈਂ ਰੋਜ਼ ਆਵਾਂਗਾ ਪਰ ਦੋਸ਼ੀ ਫੜਨਾ ਚਾਹੀਦਾ, ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ 7 ਸਾਲਾਂ ਤੋਂ ਉਹ ਅਕਾਲੀ ਦਲ ਨੂੰ ਬਦਨਾਮ ਕਰ ਰਹੇ ਹਨ, ਹੁਣ ਤੱਕ ਕੁਝ ਵੀ ਹਾਸਲ ਨਹੀਂ ਹੋਇਆ ਹੈ ਕਿਉਂਕਿ ਉਹ ਸਿਰਫ ਇਸ 'ਤੇ ਰਾਜਨੀਤੀ ਕਰਦੇ ਹਨ ਅਤੇ ਇਨਸਾਫ ਲੈਣ ਦੀ ਕੋਈ ਗੱਲ ਨਹੀਂ ਕਰਦੇ।
ਵਿਧਾਇਕਾਂ ਦੀ ਲਾ ਰਹੇ ਬੋਲੀ: ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 25 ਕਰੋੜ ਰੁਪਏ ਦੀ ਗੱਲ ਕੀਤੀ ਜਾ ਰਹੀ ਹੈ। ਅਜਿਹਾ ਡਰਾਮਾ ਹੈ ਕਿਉਂਕਿ ਤੁਸੀਂ ਆਪਣੇ ਵਿਧਾਇਕ ਅਤੇ ਸੰਸਦ ਮੈਂਬਰ ਨੂੰ ਮੰਡੀਆਂ 'ਚ ਕਿਉਂ ਲਿਜਾ ਰਹੇ ਹੋ ਕਿ ਤੁਸੀਂ ਆਪਣੇ ਵਿਧਾਇਕ ਨੂੰ ਖਰੀਦਣ ਲਈ ਕਿਸੇ ਨੂੰ ਮੌਕਾ ਦੇ ਰਹੇ ਹੋ। ਤੁਸੀਂ 25 ਕਰੋੜ ਦੀ ਬੋਲੀ ਲਗਾ ਕੇ ਆਪਣੇ ਆਪ ਨੂੰ ਬੋਲੀ ਲਗਾ ਰਹੇ ਹੋ ਕਿਉਂਕਿ ਉਨ੍ਹਾਂ ਦੇ ਵਿਧਾਇਕ ਨੂੰ ਲੱਗਦਾ ਹੈ ਕਿ ਦਿੱਲੀ 'ਚ ਕੇਜਰੀਵਾਲ, ਭੰਗਵਤ ਮਾਨ ਅਤੇ ਰਾਘਵ ਚੱਢਾ ਪੈਸੇ ਬਣਾ ਰਹੇ ਹਨ ਤਾਂ ਅਸੀਂ ਕਿਉਂ ਨਾ ਕਮਾ ਲਈਏ।
ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼: ਬਾਦਲ ਨੇ ਇਹ ਵੀ ਕਿਹਾ ਕਿ ਇੱਕ ਵਿਧੀ ਹੈ ਜਿਸ ਵਿੱਚ ਏ ਤੋਂ ਜ਼ੈੱਡ ਤੱਕ ਸਵਾਲ ਪੁੱਛਣੇ ਪੈਂਦੇ ਹਨ, ਉਨ੍ਹਾਂ ਵਿੱਚ ਕੋਈ ਨਵੀਂ ਗੱਲ ਨਹੀਂ ਹੈ। ਸੁਖਬੀਰ ਬਾਦਲ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ 'ਤੇ ਕਿਹਾ ਕਿ ਉਸ ਨੇ ਜਾਣਬੁੱਝ ਕੇ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਅਜਿਹੀ ਰਿਪੋਰਟ ਤਿਆਰ ਕੀਤੀ ਸੀ ਜਿਸ ਦਾ ਨਤੀਜਾ ਉਸ ਨੂੰ ਜ਼ਰੂਰ ਭੁਗਤਣਾ ਪਵੇਗਾ ਕਿਉਂਕਿ ਉਸ ਨੂੰ ਹਾਈ ਕੋਰਟ ਨੇ ਵੀ ਫਟਕਾਰ ਲਗਾਈ ਸੀ।
6 ਸਤੰਬਰ ਨੂੰ ਵੀ ਹੋਈ ਸੀ ਪੇਸ਼ੀ: ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ 6 ਸਤੰਬਰ ਨੂੰ ਵੀ ਐਸਆਈਟੀ (Sukhbir Badal appeared before the SIT) ਅੱਗੇ ਪੇਸ਼ ਹੋਏ ਸਨ। ਇਸ ਦੌਰਾਨ ਐਸਆਈਟੀ ਵੱਲੋਂ ਸੁਖਬੀਰ ਬਾਦਲ ਦੇ ਨਾਲ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਗਈ ਸੀ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਮਾਮਲੇ ਦੀ ਜਾਂਚ ਨਹੀਂ ਸਗੋਂ ਰਾਜਨੀਤੀ ਕਰ ਰਹੀ ਹੈ। ਮਾਮਲੇ ਦੇ ਦੋਸ਼ੀਆਂ ਨੂੰ ਫੜਿਆ ਜਾਵੇ ਇਸ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅੱਗੇ ਕਿਹਾ ਕਿ ਸਾਰਾ ਪੰਜਾਬ ਚਾਹੁੰਦਾ ਹੈ ਕਿ ਮਾਮਲੇ ਦੇ ਦੋਸ਼ੀ ਨੂੰ ਫੜਿਆ ਜਾਵੇ। ਪਰ ਸਰਕਾਰ ਵੱਲੋਂ ਕਾਰਵਾਈ ਨਹੀਂ ਰਾਜਨੀਤੀ ਹੋ ਰਹੀ ਹੈ। ਆਮ ਆਦਮੀ ਪਾਰਟੀ ਨੇ ਪਿਛਲੇ 6 ਮਹੀਨਿਆਂ ਵਿੱਚ ਕੁਝ ਨਹੀਂ ਕੀਤਾ। ਬਦਲਾਖੋਰੀ ਦੇ ਚੱਲਦੇ ਉਨ੍ਹਾਂ ਦੇ ਖਿਲਾਫ ਸੰਮਨ ਕਰਵਾਇਆ ਹੈ।
ਇਹ ਸੀ ਮਾਮਲਾ : ਦਰਅਸਲ ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।