ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ SYL ਦੇ ਮੁੱਦੇ ਨੂੰ ਲੈ ਕੇ ਕਿਹਾ ਕਿ SYL ‘ਤੇ ਪੰਜਾਬ ਕਾਂਗਰਸ ਅਤੇ ਬੀਜੇਪੀ ਦਾ ਕੀ ਸਟੈਂਡ ਹੈ? ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਇਹ ਲੋਕ ਜਾਂਦੇ ਹਨ ਤਾਂ ਕਹਿੰਦੇ ਹਨ ਕਿ SYL ਬਣਨ ਹੀ ਨਹੀਂ ਦੇਵਾਂਗੇ ਅਤੇ ਜਦੋਂ ਹਰਿਆਣਾ ਵਿੱਚ ਆਉਂਦੇ ਹਨ ਤਾਂ ਕਹਿੰਦੇ ਹਨ ਕਿ SYL ਲੈ ਕੇ ਰਹਾਂਗੇ। ਉਨ੍ਹਾਂ ਕਿਹਾ ਕਿ ਇਸੀ ਗੰਦੀ ਰਾਜਨੀਤੀ ਨੇ ਭਾਰਤ ਨੂੰ ਹੁਣ ਤੱਕ ਨੰਬਰ 1 ਨਹੀਂ ਬਣਨ ਦਿੱਤਾ।
ਅਜਿਹੇ ਲੋਕ ਸਿਰਫ ਗੰਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਕਿਹਾ ਕਿ SYL ਬਹੁਤ ਹੀ ਅਹਿਮ ਮੁੱਦਾ ਹੈ ਅਤੇ ਪਾਣੀ ਬੁਹਤ ਹੀ ਅਹਿਮ ਮੁੱਦਾ ਹੈ। ਦੋਨਾਂ ਰਾਜਾਂ ਵਿੱਚ ਪਾਣੀ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਣੀ ਦਾ ਸਤਰ ਨੀਚੇ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕ ਪਾਣੀ ਤੋਂ ਪਿਆਸੇ ਹਨ ਅਤੇ ਹਰਿਆਣਾ ਵਿੱਚ ਵੀ ਪਾਣੀ ਵੀ ਬਹੁਤ ਕਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਾਣੀ ਚਾਹੀਦਾ ਹੈ ਅਤੇ ਹਰਿਆਣਾ ਨੂੰ ਵੀ ਪਾਣੀ ਚਾਹੀਦਾ ਹੈ ਇਹ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹਰਿਆਣਾ ਲਈ ਵੀ ਪਾਣੀ ਦਾ ਇੰਤਜਾਮ ਕਰੇ ਅਤੇ ਪੰਜਾਬ ਲਈ ਪਾਣੀ ਦਾ ਇੰਤਜਾਮ ਕਰੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕੰਮ ਨਹੀਂ ਹੈ ਕਿ ਉਹ ਦੋਨਾਂ ਰਾਜਾਂ ਨੂੰ ਇੱਕ ਦੂਸਰੇ ਨਾਲ ਲੜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇੱਕ ਦੂਜੇ ਨਾਲ ਲੜਦੇ ਰਹੇ ਤਾਂ ਭਾਰਤ ਇੱਕ ਨੰਬਰ 1 ਕਿਸ ਤਰ੍ਹਾਂ ਬਣੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਹਰਿਆਣਾ ਵਿੱਚ ਕੇਜਰੀਵਾਲ ਨੇ ਜੋ ਕਿਹਾ ਉਹ ਨਿੰਦਣਯੋਗ ਹੈ।। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਧੋਖਾ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਇਸ ਤਰ੍ਹਾਂ ਦੀ ਗੱਲ ਕਰ ਰਹੇ ਸੀ ਤਾਂ ਪੰਜਾਬ ਦੇ ਸੀਐਮ ਨਾਲ ਹੀ ਬੈਠੇ ਸੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਪਾਣੀਆਂ ਦੀ ਗੱਲ ਕੀਤੀ ਜਾਵੇ ਅਤੇ ਪੰਜਾਬ ਦਾ ਪਾਣੀ ਖੋਹਣ ਦੀ ਗੱਲ ਹੋਵੇ ਤਾਂ ਜੇਕਰ ਪੰਜਾਬ ਦੇ ਮੁੱਖ ਮੰਤਰੀ ਵੀ ਹਾਂ ਵਿੱਚ ਹਾਂ ਕਰ ਦਿੰਦੇ ਹਨ ਤਾਂ ਕੋਈ ਮਾੜੀ ਗੱਲ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਕਿਹਾ ਸੀ ਕਿ ਜੇਕਰ ਅਰਵਿੰਦ ਕੇਜਰੀਵਾਲ ਨੂੰ ਰਾਜ ਦਿੱਤਾ ਗਿਆ ਤਾਂ ਕੇਜਰੀਵਾਲ ਪੰਜਾਬ ਦਾ ਪਾਣੀ ਖੋਹ ਕੇ ਲੈ ਜਾਵੇਗਾ ਕਿਉਂਕਿ ਕੇਜਰੀਵਾਲ ਪਹਿਲਾਂ ਵੀ ਅਜਿਹੀਆਂ ਗੱਲਾਂ ਕਰਦੇ ਰਹਿੰਦੇ ਹਨ।
ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਇੰਦਰਾ ਗਾਂਧੀ ਨੇ ਸਭ ਤੋਂ ਪਹਿਲਾਂ ਰਾਜਸਥਾਨ ਲਈ ਪਾਣੀ ਦੀ ਨਹਿਰ ਬਣਵਾਈ ਅਤੇ ਅੱਧਾ ਪਾਣੀ ਰਾਜਸਥਾਨ ਨੂੰ ਦਿੱਤਾ। ਫਿਰ ਇੰਦਰਾ ਗਾਂਧੀ I ਅਤੇ SYL ਦਾ ਪਾਣੀ ਦੇਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ ਦਾ ਪਾਣੀ ਪੰਜਾਬ ਵਿੱਚੋਂ ਨਹੀਂ ਜਾ ਸਕਦਾ ਇਸ ਦੇ ਲਈ ਭਾਵੇਂ ਸਾਡੀਆਂ ਜਾਨਾਂ ਚਲੀਆਂ ਜਾਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਕੇਜਰੀਵਾਲ ਦੀ ਹਾਂ ਵਿੱਚ ਹਾਂ ਮਿਲਾਈ ਹੈ ਉਨ੍ਹਾਂ ਨੇ ਇਹ ਨਹੀਂ ਦੇਖਿਆ ਕਿ ਇਹ ਪੰਜਾਬ ਦੇ ਹੱਕ ਵਿੱਚ ਹੈ ਜਾਂ ਨਹੀਂ।
ਉਨ੍ਹਾ ਕਿਹਾ ਕਿ ਹਾਲ ਹੀ 'ਚ ਹਰਿਆਣਾ ਦੀ ਵੱਖਰੀ ਹਾਈਕੋਰਟ ਅਤੇ ਵਿਧਾਨ ਸਭਾ ਦੀ ਗੱਲ ਚੱਲੀ ਸੀ, ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਨੇ ਬਿਆਨ ਦੇ ਕੇ ਪੰਜਾਬ ਦੀ ਸੱਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੈਂ ਭਗਵੰਤ ਮਾਨ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਹਰਿਆਣਾ ਅਤੇ ਦਿੱਲੀ ਸਰਕਾਰ ਨਾਲ ਮੀਟਿੰਗ ਕਰਨ ਲਈ ਨਾ ਜਾਣ, ਜੇਕਰ ਉਹ ਅਜਿਹਾ ਕਰਨਗੇ ਤਾਂ ਉਹ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਕੰਮ ਕਰਨਗੇ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੇਂਡੂ ਵਿਕਾਸ ਬਾਰੇ ਕੇਂਦਰੀ ਰਾਜ ਮੰਤਰੀ ਸਾਧਵੀ ਨਿਰੰਜਨ ਜੋਤੀ ਨਾਲ ਮੁਲਾਕਾਤ