ETV Bharat / city

ਸੁਖਬੀਰ ਬਾਦਲ ਨੇ ਮੁੱਕੇਬਾਜ਼ ਸਿਮਰਨਜੀਤ ਨੂੰ ਕੀਤਾ ਸਨਮਾਨਿਤ, ਦਿੱਤਾ 1 ਲੱਖ ਦਾ ਇਨਾਮ

ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਮਹਿਲਾ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਨਮਾਨਿਤ ਕੀਤਾ।

ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਮੁੱਕੇਬਾਜ਼ ਸਿਮਰਨਜੀਤ ਨੂੰ ਕੀਤਾ ਸਨਮਾਨਿਤ
author img

By

Published : Mar 16, 2020, 5:05 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਮਹਿਲਾ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਸ ਵੱਡੀ ਪ੍ਰਾਪਤੀ ਲਈ ਸਨਮਾਨਿਤ ਕਰਦਿਆਂ ਪਾਰਟੀ ਵੱਲੋਂ ਇੱਕ ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਗਿਆ।

ਸਿਮਰਨਜੀਤ ਅੱਜ ਆਪਣੇ ਪਰਿਵਾਰ ਸਮੇਤ ਅਕਾਲੀ ਦਲ ਦੇ ਪ੍ਰਧਾਨ ਨੂੰ ਮਿਲਣ ਲਈ ਆਈ ਸੀ। ਇਸ ਮੌਕੇ ਮੁੱਕੇਬਾਜ਼ ਅਤੇ ਉਸ ਦੇ ਪਰਿਵਾਰ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਸਿਮਰਨਜੀਤ ਦੀ ਬਾਕਸਿੰਗ ਦੀ ਖੇਡ ਚੁਣਨ ਦੀ ਦਲੇਰੀ ਪੰਜਾਬ ਦੀਆਂ ਬਾਕੀ ਕੁੜੀਆਂ ਨੂੰ ਵੀ ਇਸ ਖੇਡ ਵੱਲ ਪ੍ਰੇਰਿਤ ਕਰੇਗੀ।

ਉਨ੍ਹਾਂ ਨੇ ਸਿਮਰਨਜੀਤ ਦੇ ਪਰਿਵਾਰ ਨੂੰ ਮੁਬਾਰਕਬਾਦ ਵੀ ਦਿੱਤੀ। ਉਨ੍ਹਾਂ ਨੇ ਸਿਮਰਨਜੀਤ ਬਾਰੇ ਬੋਲਦਿਆਂ ਕਿਹਾ ਕਿ ਪਿਤਾ ਦੇ ਦੇਹਾਂਤ ਵਰਗਾ ਵੱਡਾ ਸਦਮਾ ਲੱਗਣ ਦੇ ਬਾਵਜੂਦ ਵੀ ਇਹ ਦਲੇਰ ਕੁੜੀ ਆਪਣੇ ਟੀਚੇ ਪ੍ਰਤੀ ਦ੍ਰਿੜ ਰਹੀ।

ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸਿਮਰਨਜੀਤ ਟੋਕਿਓ ਉਲੰਪਿਕ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰੇਗੀ ਅਤੇ ਸੂਬੇ ਲਈ ਤਗਮੇਂ ਜਿੱਤ ਕੇ ਲਿਆਵੇਗੀ। ਉਨ੍ਹਾਂ ਕਿਹਾ ਕਿ ਟੋਕਿਓ ਉਲੰਪਿਕ ਲਈ ਟਿਕਟ ਕਟਾਉਣ ਤੋਂ ਇਲਾਵਾ ਸਿਮਰਨਜੀਤ ਏਆਈਬੀਏ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਪੀਅਨਸ਼ਿਪ ਵਿੱਚ ਸੂਬੇ ਲਈ ਤਗਮੇ ਜਿੱਤ ਚੁੱਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.