ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਲਈ ਰਜਿਸਟ੍ਰੇਸ਼ਨ ‘ਤੇ ਲੱਗਣ ਵਾਲੀ 20 ਡਾਲਰ ਫ਼ੀਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਬੇਨਤੀ ਕੀਤੀ ਹੈ ਕਿ ਇਸ ਨੂੰ ਆਮਦਨੀ ਦਾ ਸਾਧਨ ਨਾ ਬਣਾਉਣ ਇੱਹ ਇੱਕ ਤੀਰਥ ਯਾਤਰਾ ਹੈ।
ਉੱਥੇ ਹੀ ਪੱਤਰਕਾਰਾਂ ਵੱਲੋਂ ਨਵਜੋਤ ਸਿੰਘ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਪਾਕਿਸਤਾਨ ਵੱਲੋਂ ਨਵਜੋਤ ਸਿੱਧੂ ਨੂੰ ਦਿੱਤੇ ਗਏ ਸੱਦੇ ਬਾਰੇ ਕੁਝ ਨਹੀਂ ਬੋਲਣਾ ਚਾਹੁੰਦੇ ਹਨ। ਦੱਸ ਦਈਏ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਲਈ ਰਜਿਸਟ੍ਰੇਸ਼ਨ ‘ਤੇ ਲੱਗਣ ਵਾਲੀ 20 ਡਾਲਰ ਦੀ ਫੀਸ ਭਾਰਤ ਵੱਲੋਂ ਮਨਜ਼ੂਰ ਕਰ ਲਈ ਗਈ ਸੀ।