ETV Bharat / city

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ

ਕੋਟਕਪੂਰਾ ਗੋਲੀਕਾਂਡ ਮਾਮਲੇ (kotkapura firing case) ਵਿੱਚ ਐਸਆਈਟੀ ਵੱਲੋਂ ਸੁਖਬੀਰ ਬਾਦਲ ਨੂੰ ਤਲਬ ਕੀਤਾ ਗਿਆ ਹੈ। ਦੱਸ ਦਈਏ ਕਿ ਐਸਆਈਟੀ ਨੇ ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਨਿੱਜੀ ਤੌਰ ਉੱਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

kotkapura firing case
ਕੋਟਕਪੂਰਾ ਗੋਲੀਕਾਂਡ ਮਾਮਲੇ
author img

By

Published : Aug 25, 2022, 10:35 AM IST

Updated : Aug 25, 2022, 1:42 PM IST

ਚੰਡੀਗੜ੍ਹ: 2015 ਵਿੱਚ ਸਿੱਖ ਸੰਗਤ 'ਤੇ ਕੋਟਕਪੂਰਾ ਗੋਲੀਬਾਰੀ (kotkapura firing case) ਦੀ ਜਾਂਚ ਦੇ ਇੱਕ ਅਹਿਮ ਘਟਨਾਕ੍ਰਮ ਵਿੱਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਸਿੱਟ ਵੱਲੋਂ ਸੰਮਨ ਵਿੱਚ ਸੁਖਬੀਰ ਬਾਦਲ ਨੂੰ 30 ਅਗਸਤ, 2022 ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਲਈ ਕਿਹਾ ਗਿਆ ਹੈ।

kotkapura firing case
ਕੋਟਕਪੂਰਾ ਗੋਲੀਕਾਂਡ ਮਾਮਲੇ

ਪਹਿਲਾਂ ਵੀ ਕੀਤੀ ਜਾ ਚੁੱਕੀ ਹੈ ਪੁੱਛਗਿੱਛ: ਦੱਸ ਦਈਏ ਕਿ ਕੋਟਕਪੂਰਾ ਵਿੱਚ ਬੇਅਦਬੀ ਮਾਮਲੇ ਵਿੱਚ ਕੀਤੇ ਗਏ ਪ੍ਰਦਰਸ਼ਨ ਦੌਰਾਨ ਸੁਖਬੀਰ ਬਾਦਲ ਉਸ ਸਮੇਂ ਦੇ ਉੱਪ ਮੁੱਖ ਮੰਤਰੀ ਸੀ ਅਤੇ ਗ੍ਰਹਿ ਵਿਭਾਗ ਵੀ ਉਨ੍ਹਾਂ ਦੇ ਕੋਲ ਹੀ ਸੀ। ਉਸ ਸਮੇਂ ਪ੍ਰਦਰਸ਼ਨਕਾਰੀਆਂ ਉੱਤੇ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਤਾਂ ਪੁਲਿਸ ਨੂੰ ਇਸ ਸਬੰਧੀ ਹੁਕਮ ਕਿਸਨੇ ਦਿੱਤੇ ਇਸ ਸਬੰਧੀ ਸੁਖਬੀਰ ਬਾਦਲ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਸਬੰਧੀ ਪਹਿਲਾਂ ਵੀ ਸੁਖਬੀਰ ਬਾਦਲ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਸੁਖਬੀਰ ਬਾਦਲ ਵੱਲੋਂ ਪ੍ਰੈਸ ਕਾਨਫਰੰਸ: ਉੱਥੇ ਹੀ ਦੂਜੇ ਪਾਸੇ ਸੁਖਬੀਰ ਬਾਦਲ ਵੱਲੋਂ ਚੰਡੀਗੜ੍ਹ ਵਿੱਚ ਪਾਰਟੀ ਦਫਤਰ ਵਿੱਚ ਕਰੀਬ 3 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਵੱਲੋਂ ਕੋਟਕਪੁਰਾ ਮਾਮਲੇ ’ਤੇ ਮੀਡੀਆ ਦੇ ਨਾਲ ਗੱਲਬਾਤ ਕਰ ਸਕਦੇ ਹਨ।

ਇਹ ਸੀ ਮਾਮਲਾ ?: ਦਰਅਸਲ ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।

ਇਹ ਵੀ ਪੜੋ: ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼

Last Updated : Aug 25, 2022, 1:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.