ETV Bharat / city

'ਨਾ ਇਧਰ ਕੇ ਰਹੇ ਨਾ ਉਧਰ ਕੇ ਹੂਏ', ਵਰਗੀ ਹੋਈ ਅਕਾਲੀ ਦਲ ਦੀ ਹਾਲਤ: ਤ੍ਰਿਪਤ ਰਜਿੰਦਰ ਸਿੰਘ ਬਾਜਵਾ - ਪ੍ਰਧਾਨਗੀ ਤੋਂ ਤੁਰੰਤ ਅਸਤੀਫਾ ਦੇਣ ਸੁਖਬੀਰ ਬਾਦਲ

ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ 'ਚ ਲਗਾਤਾਰ ਸਿਆਸਤ ਭੱਖੀ ਹੋਈ ਹੈ। ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਅਕਾਲੀ ਆਗੂਆਂ 'ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ 'ਚ ਬੁਰੀ ਤਰ੍ਹਾਂ ਫੇਲ ਰਹਿਣ ਦੇ ਦੋਸ਼ ਲਾਏ ਅਤੇ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਤੁਰੰਤ ਅਸਤੀਫਾ ਦੇਣ ਦੀ ਗੱਲ ਆਖੀ।

ਪ੍ਰਧਾਨਗੀ ਤੋਂ ਤੁਰੰਤ ਅਸਤੀਫਾ ਦੇਣ ਸੁਖਬੀਰ ਬਾਦਲ

author img

By

Published : Sep 28, 2020, 9:32 AM IST

ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਉੱਤੇ ਰਾਸ਼ਟਰਪਤੀ ਦੀ ਮੋਹਰ ਲੱਗਣ ਮਗਰੋਂ ਪੰਜਾਬ 'ਚ ਸਿਆਸਤ ਹੋਰ ਭੱਖ ਗਈ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਪ੍ਰਧਾਨਗੀ ਤੋਂ ਤੁਰੰਤ ਅਸਤੀਫਾ ਦੇਣ ਦੀ ਗੱਲ ਆਖੀ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਮੋਦੀ ਸਰਕਾਰ ਨਾਲ ਲੰਬੇ ਸਮੇਂ ਭਾਈਵਾਲ ਹੋਣ ਦੇ ਬਾਵਜੂਦ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ 'ਚ ਤਰ੍ਹਾਂ ਫੇਲ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਹੁਣ ਕੋਈ ਨੈਤਿਕ ਅਤੇ ਸਿਆਸੀ ਹੱਕ ਨਹੀਂ ਹੈ ਕਿ ਉਹ ਆਪਣੇ ਅਹੁਦੇ ਉੱਤੇ ਕਾਇਮ ਰਹੇ।

ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਲੋਂ ਰਿਸ਼ਤਾ ਤੋੜ ਕੇ ਕੌਮੀ ਜਮਹੂਰੀ ਗਠਜੋੜ ਵਿਚੋਂ ਬਾਹਰ ਆਉਣ ਦਾ ਫੈਸਲਾ ਦਰਅਸਲ ਅਕਾਲ਼ੀ ਦਲ ਦਾ ‘‘ਕਬੂਲਨਾਮਾ’’ ਹੈ ਕਿ ਉਹ ਹੁਣ ਤੱਕ ਦੇਸ਼ 'ਚ ਹਕੀਕੀ ਫੈਡਰਲ ਢਾਂਚਾ ਲਾਗੂ ਕਰਨ, ਰਾਇਪੇਰੀਅਨ ਸਿਧਾਂਤ ਤੇ ਬੇਸਨ ਸਿਧਾਂਤ ਮੁਤਾਬਕ ਦਰਿਆਈ ਪਾਣੀਆਂ ਦੀ ਵੰਡ ਕਰਨ, ਪੰਜਾਬੀ ਬੋਲਦੇ ਇਲਾਕੇ ਅਤੇ ਚੰਡੀਗੜ ਪੰਜਾਬ ਨੂੰ ਦੇਣ, ਸਵਾਮੀਨਾਥਨ ਰਿਪੋਰਟ ਲਾਗੂ ਕਰ ਕੇ ਕਿਸਾਨਾਂ ਨੂੰ ਖੇਤੀ ਜਿਨਸਾਂ ਦੇ ਲਾਹੇਵੰਦ ਭਾਅ ਦੇਣ ਅਤੇ ਸਜ਼ਾਵਾਂ ਭੁਗਤਣ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲਾਂ 'ਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਲੜਾਈ ਲੜਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੀ ਮੌਜ਼ੂਦਾ ਲੀਡਰਸ਼ਿਪ ਆਪਣੇ ਨਿੱਜੀ ਹਿੱਤਾਂ ਦੀ ਹੀ ਪੂਰਤੀ ਤੱਕ ਹੀ ਸੀਮਤ ਰਹੀ ਹੈ।

ਪੰਚਾਇਤ ਮੰਤਰੀ ਨੇ ਇੱਕ ਪ੍ਰੈਸ ਬਿਆਨ 'ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਕਿਸੇ ਅਸੂਲਪ੍ਰਸਤੀ ਜਾਂ ਨੈਤਿਕਤਾ ਲਈ ਨਹੀਂ ਤੋੜਿਆ ਸਗੋਂ ਸਿਆਸੀ ਮਜ਼ਬੂਰੀ ਕਾਰਨ ਤੋੜਿਆ ਹੈ। ਕਿਉਂਕਿ ਪੰਜਾਬੀਆਂ ਨੇ 25 ਸਤੰਬਰ ਨੂੰ ਅਕਾਲੀ ਦਲ ਵਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ ਨੂੰ ਪੂਰੀ ਤਰਾਂ ਨਜ਼ਰਅੰਦਾਜ਼ ਕਰ ਕੇ ਇਹ ਦਰਸਾ ਦਿੱਤਾ ਕਿ ਉਹ ਹੁਣ ਅਕਾਲੀਆਂ ਦੇ ਝਾਂਸੇ ਵਿਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਸੱਤਵੇਂ ਅਸਮਾਨ ਚੜੇ ਰੋਹ ਅਤੇ ਜੋਸ਼ ਨੇ ਅਕਾਲੀ ਲੀਡਰਸ਼ਿਪ ਦੀ ਹੋਸ਼ ਟਿਕਾਣੇ ਲਿਆਂਦੇ ਅਤੇ ਉਨ੍ਹਾਂ ਨੂੰ ਮਜ਼ਬੂਰਨ ਕਿਸਾਨ ਮਾਰੂ ਬਿਲਾਂ ਦੀ ਹਿਮਾਇਤ ਦਾ ਪਿਛਲੇ ਚਾਰ ਮਹੀਨਿਆਂ ਤੋਂ ਅਲਾਪਿਆ ਜਾ ਰਿਹਾ ਘਰਾਟ ਰਾਗ ਛੱਡ ਕੇ ਮੋਦੀ ਸਰਕਾਰ ਵਿਚੋਂ ਵੀ ਬਾਹਰ ਆਉਣਾ ਪਿਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਭਾਜਪਾ ਨਾਲ ਆਪਣਾ ‘‘ਨਹੁੰ-ਮਾਸ ਵਾਲਾ ਰਿਸ਼ਤਾ’’ ਤੋੜਣਾ ਪਿਆ। ਅਕਾਲੀ ਦਲ ਦੀ ਹਾਲਤ ਹੁਣ ‘‘ਨਾ ਖੁਦਾ ਹੀ ਮਿਲਾ ਨਾ ਵਿਸਾਲ-ਏ-ਸਨਮ, ਨਾ ਇਧਰ ਕੇ ਰਹੇ ਨਾ ਉਧਰ ਕੇ ਹੂਏ’’ ਵਾਲੀ ਹੋ ਗਈ ਹੈ।

ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸਿਆਸੀ ਦੋਗਲੀ ਰਾਜਨੀਤੀ ਜਦੋਂ ਹੁਣ ਖੇਤੀ ਬਿਲਾਂ ਦੇ ਮਾਮਲੇ ਉੱਤੇ ਬਿਲਕੁਲ ਹੀ ਬੇਪਰਦਾ ਹੋ ਗਈ ਹੈ। ਇਸ 'ਤੇ ਪਰਦਾ ਪਾਉਣ ਲਈ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੇ ਪਹਿਲਾਂ ਮੋਦੀ ਸਰਕਾਰ ਚੋਂ ਵਜ਼ਾਰਤ ਛੱਡਣ ਤੇ ਬਾਅਦ 'ਚ ਭਾਜਪਾ ਨਾਲ ਗਠਜੋੜ ਤੋੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਅਕਾਲੀ ਲੀਡਰਸ਼ਿਪ ਨੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਖੇਤੀ ਆਰਡੀਨੈਂਸ ਦੇ ਹੱਕ ਵਿਚ ਬਿਆਨ ਦੁਆ ਕੇ ਉਨ੍ਹਾਂ ਦੇ ਵਕਾਰ ਨੂੰ ਢਾਹ ਲਾਈ।

ਪੰਚਾਇਤ ਮੰਤਰੀ ਨੇ ਅਕਾਲੀ ਲੀਡਰਸ਼ਿਪ ਨੂੰ ਪੱਛਿਆ ਕਿ ਜੇ ਕੈਪਟਨ ਅਮਰਿੰਦਰ ਸਿੰਘ ਹੀ ਕਿਸਾਨਾਂ ਨੂੰ ਖੇਤੀ ਆਰਡੀਨੈਂਸਾਂ ਸਬੰਧੀ ਗੁੰਮਰਾਹ ਕਰ ਰਹੇ ਸਨ ਤਾਂ ਹੁਣ ਤੁਹਾਨੂੰ ਕੌਣ ਗੁੰਮਰਾਹ ਕਰ ਰਿਹਾ ਹੈ? ਉਨ੍ਹਾਂ ਕਿਹਾ ਕਿ ਅਕਾਲੀ ਆਗੂ ਦੱਸਣ ਕਿ ਜਿਹੜੇ ਖੇਤੀ ਆਰਡੀਨੈਂਸ ਕਿਸਾਨਾਂ ਦੇ ਹੱਕ ਵਿਚ ਸਨ ਉਹੀ ਆਰਡੀਨੈਂਸ ਕਾਨੂੰਨ ਬਣਨ ਸਮੇਂ ਰਾਤੋ ਰਾਤ ਕਿਸਾਨ ਵਿਰੋਧੀ ਕਿਵੇਂ ਬਣ ਗਏ?

ਬਾਜਵਾ ਨੇ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਅਸਤੀਫੇ ਦੀ ਮੰਗ ਸਬੰਧੀ ਬੇਤੁਕੀ ਬਿਆਨਬਾਜ਼ੀ ਕਰਾਰ ਦਿੱਤਾ ਹੈ।

ਹੁਦੇ ਤੋਂ ਅਸਤੀਫ਼ਾ ਦੇਣ ਦੀ ਕੀਤੀ ਗਈ ਮੰਗ ਨੂੰ ਬੇਤੁਕੀ ਬਿਆਨਬਾਜ਼ੀ ਕਰਾਰ ਦਿੰਦਿਆਂ, ਸ਼੍ਰੀ ਬਾਜਵਾ ਨੇ ਕਿਹਾ ਕਿ ਦਰਅਸਲ ਅਕਾਲੀ ਆਗੂ ਬੌਖਲਾ ਗਏ ਹਨ ਅਤੇ ਹੁਣ ਉਹ ਬੇਸਿਰ ਪੈਰ ਦੀਆਂ ਗੱਲਾਂ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲੀ ਅਕਤੂਬਰ ਨੂੰ ਪੰਜਾਬ 'ਚ ਸਥਿਤ ਸਿੱਖ ਪੰਥ ਦੇ ਮਹਾਨ ਤਖ਼ਤਾਂ ਤੋਂ ਅਕਾਲੀ ਮਾਰਚ ਸ਼ੁਰੂ ਕਰਨ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ।ਬਾਜਵਾ ਨੇ ਕਿਹਾ ਕਿ ਅਕਾਲੀ ਦਲ ਨੂੰ ਆਪਣੀ ਰਾਜਨੀਤੀ ਲਈ ਧਰਮ ਦੀ ਆੜ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੰਸਥਾਵਾਂ ਨੂੰ ਆਪਣੇ ਸੌੜੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਵਰਤਣ ਦੀ ਨੁਕਸਦਾਰ ਨੀਤੀ ਨੇ ਪੰਜਾਬ ਨੂੰ ਦੋ ਦਹਾਕੇ ਅਤਿਵਾਦ ਦੀ ਭੱਠੀ ਵਿਚ ਝੋਕ ਕੇ ਰੱਖਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.