ETV Bharat / city

ਸੁਖਬੀਰ ਸਿੰਘ ਬਾਦਲ ਨੇ ਰੱਖੀ ਪ੍ਰਧਾਨ ਮੰਤਰੀ ਅੱਗੇ ਅਜਿਹੀ ਮੰਗ, ਖੁਸ਼ ਹੋਣਗੇ ਕਿਸਾਨ! - ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੀਐੱਮ ਮੋਦੀ ਨੂੰ ਇਹ ਵੀ ਕਿਹਾ ਕਿ ਜਿਹੜੇ ਤਿੰਨ ਕਾਲੇ ਕਾਨੂੰਨਾਂ ਕਾਰਨ ਦੇਸ਼ ਅੱਜ ਇਸ ਨਾਜ਼ੁਕ ਮੋੜ ’ਤੇ ਆ ਕੇ ਖੜਿਆ ਹੋਇਆ ਹੈ, ਉਨ੍ਹਾਂ ਨੂੰ ਰੱਦ ਕਰਨ ਲਈ ਸਰਕਾਰ ਤੁਰੰਤ ਪਾਰਲੀਮੈਂਟ ਦਾ ਇੱਕ ਹੰਗਾਮੀ ਸੈਸ਼ਨ ਬੁਲਾ ਕੇ ਉਨ੍ਹਾਂ ਨੂੰ ਬਿਨਾਂ ਸ਼ਰਤ ਰੱਦ ਕਰਨ ਲਈ ਪਹਿਲ ਕਦਮੀ ਕੀਤੀ ਜਾਵੇ।

'ਕਾਨੂੰਨਾਂ ਨੂੰ ਰੱਦ ਕਰਨ ਲਈ ਸੱਦਿਆ ਜਾਵੇ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ'

author img

By

Published : Sep 28, 2021, 2:10 PM IST

ਚੰਡੀਗੜ੍ਹ: ਇੱਕ ਪਾਸੇ ਜਿੱਥੇ ਕਿਸਾਨ ਦਿੱਲੀ ਦੀ ਹਿੱਕ ’ਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਉੱਥੇ ਹੀ ਦੂਜੇ ਵੱਖ ਵੱਖ ਸਿਆਸੀ ਪਾਰਟੀਆਂ ਵੀ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਜ਼ੋਰ ਪਾ ਰਹੇ ਹਨ। ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ’ਤੇ ਜ਼ੋਰ ਦਿੱਤਾ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਕਿਸਾਨੀ ਮੰਡੀਕਰਨ ਨਾਲ ਸਬੰਧਿਤ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਹੋਰ ਕਿਸਾਨੀ ਸਮੱਸਿਆਵਾਂ ਦਾ ਹੱਲ ਕਰਨ ਲਈ ਤੁਰੰਤ ਅਸਰਦਾਇਕ ਪਹਿਲ ਕਦਮੀ ਕੀਤੀ ਜਾਵੇ ਅਤੇ ਕਿਸਾਨਾਂ ਦੇ ਨਾਲ ਸਿੱਧੀ ਗੱਲਬਾਤ ਲਈ ਫੌਰੀ ਤੇ ਬਿਨਾਂ ਸ਼ਰਤ ਸੱਦਾ ਦਿੱਤਾ ਜਾਵੇ।

ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਸ਼ਾਂਤਮਈ ਭਾਰਤ ਬੰਦ ’ਤੇ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਸ ਬੰਦ ਦੀ ਸਫਲਤਾ ਨਾਲ ਸਰਕਾਰ ਦੀਆਂ ਅੱਖਾਂ ਖੁੱਲ੍ਹ ਜਾਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਇਹ ਇਲਮ ਹੋ ਜਾਣਾ ਚਾਹੀਦਾ ਹੈ ਕਿ ਪੂਰੇ ਭਾਰਤ ਦੇ ਲੋਕ ਆਪਣੇ ਅੰਨਦਾਤਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ।

'ਤੁਰੰਤ ਬੁਲਾਇਆ ਜਾਵੇ ਇੱਕ ਹੰਗਾਮੀ ਸੈਸ਼ਨ ਬੁਲਾ'

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੀਐੱਮ ਮੋਦੀ ਨੂੰ ਇਹ ਵੀ ਕਿਹਾ ਕਿ ਜਿਹੜੇ ਤਿੰਨ ਕਾਲੇ ਕਾਨੂੰਨਾਂ ਕਾਰਨ ਦੇਸ਼ ਅੱਜ ਇਸ ਨਾਜ਼ੁਕ ਮੋੜ ’ਤੇ ਆ ਕੇ ਖੜਿਆ ਹੋਇਆ ਹੈ, ਉਨ੍ਹਾਂ ਨੂੰ ਰੱਦ ਕਰਨ ਲਈ ਸਰਕਾਰ ਤੁਰੰਤ ਪਾਰਲੀਮੈਂਟ ਦਾ ਇੱਕ ਹੰਗਾਮੀ ਸੈਸ਼ਨ ਬੁਲਾ ਕੇ ਉਨ੍ਹਾਂ ਨੂੰ ਬਿਨਾਂ ਸ਼ਰਤ ਰੱਦ ਕਰਨ ਲਈ ਪਹਿਲ ਕਦਮੀ ਕੀਤੀ ਜਾਵੇ।

'ਸਰਕਾਰ ਨੂੰ ਮੰਨਣੀ ਚਾਹੀਦੀ ਸੀ ਸਾਡੀ ਗੱਲ'

ਪ੍ਰਧਾਨ ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਜੇਕਰ ਸਰਕਾਰ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਗੱਲ ਮੰਨ ਲੈਂਦੀ ਜਦੋ ਉਨ੍ਹਾਂ ਨੇ ਇਨ੍ਹਾਂ ਕਾਨੂੰਨਾਂ ਦੇ ਖਿਲਾਫ ਵੋਟ ਪਾਈ ਸੀ ਅਤੇ ਇਨ੍ਹਾਂ ਦੇ ਵਿਰੋਧ ਚ ਕੈਬਨਿਟ ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ ਨਾਲ ਆਪਣਾ ਪੁਰਾਣਾ ਗਠਜੋੜ ਤੋੜ ਲਿਆ ਸੀ ਤਾਂ ਦੇਸ਼ ਦੀ ਹਾਲਤ ਉਹ ਨਹੀਂ ਹੋਣੀ ਸੀ ਜੋ ਇਸ ਸਮੇਂ ਹੈ।

'ਅਕਾਲੀ ਦਲ ਕਿਸਾਨਾਂ ਦੇ ਨਾਲ ਖੜਿਆ ਹੋਇਆ'

ਸੁਖਬੀਰ ਬਾਦਲ ਨੇ ਸਰਕਾਰ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਪਹਿਲੇ ਕਦਮ ਵਜੋਂ ਸਰਕਾਰ ਬਿਨਾਂ ਹੋਰ ਦੇਰੀ ਕੀਤੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਦੁਬਾਰਾ ਸ਼ੁਰੂ ਕਰਨ ਲਈ ਸੱਦਾ ਦੇਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੇ ਕਦੇ ਵੀ ਗੱਲਬਾਤ ਤੋਂ ਨਾਂ ਨਹੀਂ ਕੀਤੀ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਸੰਘਰਸ਼ ਚ ਪੂਰੀ ਤਰ੍ਹਾਂ ਨਾਲ ਖੜਿਆ ਹੈ ਅਤੇ ਖੜਾ ਰਹੇਗਾ।

ਇਹ ਵੀ ਪੜੋ: ਪੰਜਾਬ ਦੌਰੇ 'ਤੇ ਅਰਵਿੰਦ ਕੇਜਰੀਵਾਲ, ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ

ETV Bharat Logo

Copyright © 2025 Ushodaya Enterprises Pvt. Ltd., All Rights Reserved.