ETV Bharat / city

ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਨੂੰ 14 ਸਤੰਬਰ ਨੂੰ SIT ਨੇ ਪੇਸ਼ ਹੋਣ ਲਈ ਕਿਹਾ

ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ SIT ਨੇ ਸੁਖਬੀਰ ਬਾਦਲ ਨੂੰ 14 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਐਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ SIT ਨੇ ਸੁਖਬੀਰ ਬਾਦਲ ਨੂੰ  14 ਸਤੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

ਸੁਖਬੀਰ ਬਾਦਲ
ਕੋਟਕਪੂਰਾ ਗੋਲੀ ਕਾਂਡ ਮਾਮਲੇ
author img

By

Published : Aug 30, 2022, 2:38 PM IST

Updated : Aug 30, 2022, 4:16 PM IST

ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ SIT ਨੇ ਸੁਖਬੀਰ ਬਾਦਲ ਨੂੰ 14 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਜਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਲਬ ਕੀਤਾ ਸੀ। ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਐਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ SIT ਨੇ ਸੁਖਬੀਰ ਬਾਦਲ ਨੂੰ 14 ਸਤੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

ਉਧਰ, ਅਕਾਲੀ ਦਲ ਨੇ ਆਖਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਕੋਈ ਸੰਮਨ ਨਹੀਂ ਮਿਲਿਆ ਤੇ ਉਨ੍ਹਾਂ ਖੁਦ ਪਹਿਲਕਦਮੀ ਕਰਦਿਆਂ ਆਪਣੇ ਵੱਲੋਂ ਲਿਖ ਕੇ ਭੇਜਿਆ ਗਿਆ ਹੈ ਕਿ ਸੋਸ਼ਲ ਮੀਡੀਆ ਵਿੱਚ ਜੋ ਸੰਮਨ ਘੁੰਮ ਰਿਹਾ, ਕੀ ਉਹ ਸਹੀ ਹੈ।

ਕਾਬਿਲੇਗੌਰ ਹੈ ਕਿ 2015 ਵਿੱਚ ਸਿੱਖ ਸੰਗਤ 'ਤੇ ਕੋਟਕਪੂਰਾ ਗੋਲੀਬਾਰੀ (kotkapura firing case) ਦੀ ਜਾਂਚ ਦੇ ਇੱਕ ਅਹਿਮ ਘਟਨਾਕ੍ਰਮ ਵਿੱਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਸੰਮਨ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਸਿੱਟ ਵੱਲੋਂ ਸੰਮਨ ਵਿੱਚ ਸੁਖਬੀਰ ਬਾਦਲ ਨੂੰ 30 ਅਗਸਤ, 2022 ਯਾਨੀ ਅੱਜ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਲਈ ਕਿਹਾ ਗਿਆ

ਇਹ ਸੀ ਮਾਮਲਾ ?: ਦਰਅਸਲ ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।

ਇਹ ਵੀ ਪੜ੍ਹੋ:- ਗੁਰਦੁਆਰਾ ਅੰਬ ਸਾਹਿਬ ਪਹੁੰਚੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਅੱਜ ਕਈ ਮੀਟਿੰਗਾਂ ਵਿੱਚ ਕਰ ਰਹੇ ਸ਼ਿਰਕਤ

Last Updated : Aug 30, 2022, 4:16 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.