ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ, ਜਿਸ ਨੂੰ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਵਜੋਂ ਵੀ ਮਨਾਇਆ ਜਾ ਰਿਹਾ ਹੈ, ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਇੱਕ ਅਪੀਲ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਚਿੱਠੀ ਲਿਖੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਨਿੱਜੀ ਤੌਰ 'ਤੇ ਦਖਲਅੰਦਾਜ਼ੀ ਕਰ ਉਮਰ ਕੈਦ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਯਕੀਨੀ ਬਣਾਉਣ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।
ਇਹ ਵੀ ਪੜੋ: Weather Report: ਸੂਬੇ ਭਰ ਵਿੱਚ ਮੌਸਮ ਹੋਇਆ ਸਾਫ, ਜਾਣੋ ਹੁਣ ਕਦੋਂ ਪਵੇਗਾ ਮੀਂਹ
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਹੈ ਕਿ ਉਨ੍ਹਾਂ ਨੇ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਵਚਨਬੱਧਤਾ ਜਤਾਈ ਸੀ, ਜਦੋਂ ਉਨ੍ਹਾਂ ਨੇ ਉਮਰ ਕੈਦ ਦੀ ਸਜ਼ਾ ਵੀ ਘਟਾ ਦਿੱਤੀ ਸੀ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ।
ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਸਿੱਖ ਕੈਦੀਆਂ ਨੇ ਅਦਾਲਤਾਂ ਵੱਲੋਂ ਨਿਰਧਾਰਤ ਸਜ਼ਾ ਪੂਰੀ ਕਰ ਲਈ ਹੈ, ਪਰ ਫਿਰ ਵੀ ਉਹ ਜੇਲ੍ਹਾਂ ਵਿੱਚ ਬੰਦ ਹਨ। ਉਹਨਾਂ ਨੇ ਕਿਹਾ ਕਿ ਵੱਖ-ਵੱਖ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਕੈਦ ਦੀ ਮਿਆਦ ਨਾਲੋਂ ਵੱਧ ਸਜਾ ਕੱਟ ਚੁੱਕੇ ਜਿਹਨਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।
ਇਹ ਵੀ ਪੜੋ: ਮਿਲੋ ਇੱਕ ਅਜਿਹੀ ਲੜਕੀ ਨੂੰ ਜਿਸ ਨੇ ਪਰਿਵਾਰ ਦੀ ਦੇਖਭਾਲ ਲਈ ਬਦਲਿਆ ਆਪਣਾ ਰੂਪ