ETV Bharat / city

ਸੁਖਬੀਰ ਬਾਦਲ ਦਾ ਕਿਸਾਨਾਂ ਦੇ ‘ਦਿੱਲੀ ਚੱਲੋ’ ਅੰਦੋਲਨ ਲਈ ਵੱਡਾ ਐਲਾਨ - Delhi Sikh Gurdwara Management Committee

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ 26 ਨਵੰਬਰ ਨੂੰ ਪੰਜਾਬ ਦੇ ਕਿਸਾਨ ਦਿੱਲੀ ਵਿਖੇ ਇਕੱਠੇ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਮੇਰੀ ਅਪੀਲ ਹੈ ਕਿ ਕਿਸਾਨ ਜੱਥੇਬੰਦੀਆਂ ਦਾ ਇਹ ਸੰਘਰਸ਼ ਸਮੁੱਚੇ ਦੇਸ਼ ਦਾ ਸੰਘਰਸ਼ ਹੈ, ਅਤੇ ਉਨ੍ਹਾਂ ਤੱਕ ਲੰਗਰ, ਚਾਹ, ਪਾਣੀ ਆਦਿ ਦੇ ਨਾਲ ਨਾਲ ਹਰ ਕਿਸਮ ਦੀਆਂ ਲੋੜੀਂਦੀਆਂ ਸੇਵਾਵਾਂ ਨਿਰਵਿਘਨ ਪਹੁੰਚਾਏਗੀ।

sukhbir-badals-announcement-on-delhi-chalo-kisan-protest
ਸੁਖਬੀਰ ਬਾਦਲ ਦਾ ਕਿਸਾਨਾਂ ਦੇ ‘ਦਿੱਲੀ ਚੱਲੋ’ ਅੰਦੋਲਨ ਲਈ ਵੱਡਾ ਐਲਾਨ
author img

By

Published : Nov 24, 2020, 10:35 AM IST

ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ 26-27 ਨਵੰਬਰ ਨੂੰ ਕਿਸਾਨਾਂ ਦਾ ਦਿੱਲੀ ਚੱਲੋ ਅੰਦੋਲਨ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿਸਾਨਾਂ ਲਈ ਲੰਗਰ ਤੇ ਜ਼ਰੂਰੀ ਵਸਤਾਂ ਦਾ ਇੰਤਜ਼ਾਮ ਅਸੀਂ ਕਰਾਂਗੇ। ਸਿਰਸਾ ਨੇ ਦੱਸਿਆ ਕਿ ਦੇਸ਼ ਦੇ ਕਿਸਾਨਾਂ ਦੀ ਲੜਾਈ ਸਾਡੀ ਆਪਣੀ ਲੜਾਈ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦੀ ਇਸ ਸਬੰਧੀ ਡਿਊਟੀ ਲਾਈ ਹੈ।

  • Spoke to SAD's Delhi unit president Harmeet Singh Kalka & DSGMC president @mssirsa to support 'Delhi Chalo' call of farmer orgs for Nov 26-27 & also appealed to arrange for 'langar' & essentials. SAD has always supported movements of farmers & the poor and will continue to do so. pic.twitter.com/FZxigIWlLa

    — Sukhbir Singh Badal (@officeofssbadal) November 23, 2020 " class="align-text-top noRightClick twitterSection" data=" ">

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੀ ਦਿੱਲੀ ਇਕਾਈ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਹੈ ਕਿ ਉਹ 26 ਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ‘ਦਿੱਲੀ ਚੱਲੋ’ ਅੰਦੋਲਨ ਦੀ ਹਮਾਇਤ ਕਰਨ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ।

ਸੁਖਬੀਰ ਬਾਦਲ ਨੇ ਸੋਮਵਾਰ ਨੂੰ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਇਸ ਬਾਰੇ ਚਰਚਾ ਕਰਕੇ ਅਗਲੀ ਰਣਨੀਤੀ ਉਲੀਕੀ। ਸੁਖਬੀਰ ਬਾਦਲ ਨੇ ਕਿਹਾ ਕਿਸਾਨ ਜੱਥੇਬੰਦੀਆਂ ਦਾ ਇਹ ਸੰਘਰਸ਼ ਸਮੁੱਚੇ ਦੇਸ਼ ਦਾ ਸੰਘਰਸ਼ ਹੈ, ਅਤੇ ਉਨ੍ਹਾਂ ਤੱਕ ਲੰਗਰ, ਚਾਹ, ਪਾਣੀ ਆਦਿ ਦੇ ਨਾਲ ਨਾਲ ਹਰ ਕਿਸਮ ਦੀਆਂ ਲੋੜੀਂਦੀਆਂ ਸੇਵਾਵਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨਿਰਵਿਘਨ ਪਹੁੰਚਾਏਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.