ETV Bharat / city

ਮੁੱਖ ਮੰਤਰੀ ਕੈਪਟਨ ਨੇ ਦੂਜੀ ਵਾਰ ਪੰਜਾਬ ਦੀ ਜਨਤਾ ਨਾਲ ਕੀਤਾ ਧੋਖਾ: ਸੁਖਬੀਰ ਬਾਦਲ - ਸੁਖਬੀਰ ਬਾਦਲ

ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵੱਖੋਂ ਵੱਖ ਮੁੱਦਿਆਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕੈਪਟਨ ਸਰਕਾਰ 'ਤੇ ਜਮ ਕੇ ਨਿਸ਼ਾਨੇ ਵਿਨ੍ਹੇ। ਉਨ੍ਹਾਂ ਮੁੱਖ ਮੰਤਰੀ ਕੈਪਟਨ ਦੇ ਕਦਮਾਂ ਨੂੰ ਸੰਘੀ ਢਾਂਚੇ 'ਤੇ ਹਮਲਾ ਕਰਾਰ ਦਿੱਤਾ ਹੈ।

ਸੁਖਬੀਰ ਬਾਦਲ
ਸੁਖਬੀਰ ਬਾਦਲ
author img

By

Published : Oct 22, 2020, 6:15 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵੱਖੋਂ-ਵੱਖ ਮੁੱਦਿਆਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨੀ ਅਤੇ ਪਾਣੀਆਂ ਦੇ ਮੁੱਦਿਆਂ 'ਤੇ ਕੈਪਟਨ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਵਿਨ੍ਹੇ। ਉਨ੍ਹਾਂ ਕਿਹਾ ਕਿ ਖ ਮੰਤਰੀ ਕੈਪਟਨ ਨੇ ਦੂਜੀ ਵਾਰ ਪੰਜਾਬ ਦੀ ਜਨਤਾ ਨਾਲ ਧੋਖਾ ਕੀਤਾ ਹੈ।

ਐਸਵਾਈਐਲ ਦੇ ਮੁੱਦੇ 'ਤੇ ਕੈਪਟਨ ਸਰਕਾਰ ਨੂੰ ਘੇਰੇ ਚ ਲੈਂਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਪਹਿਲਾਂ ਐਸਵਾਈਐਲ ਬਿਲ ਲੈ ਕੇ ਆਈ ਸੀ ਅਤੇ ਉਦੋਂ ਵੀ ਇਸ ਬਿਲ ਨੂੰ ਕਿਸੇ ਵੀ ਪਾਰਟੀ ਨੂੰ ਦਿਖਾਇਆ ਨਹੀਂ ਗਿਆ ਸੀ। ਪਰ ਸੱਚ ਇਹ ਸੀ ਕਿ ਉਸ ਬਿਲ 'ਚ ਮੁੱਖ ਮੰਤਰੀ ਕੈਪਟਨ ਨੇ ਸੈਕਸ਼ਨ 5 ਦੀ ਪ੍ਰੋਵੀਜ਼ਨ ਰੱਖ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਸੀ, ਅਤੇ ਹਰਿਆਣਾ ਅਤੇ ਰਾਜਸਥਾਨ ਨੂੰ ਪਾਣੀ ਜਾਂਦਾ ਰਿਹਾ ਸੀ।

  • If @capt_amarinder doesn’t accept the demands of our farmers, I hereby make a promise that SAD will reject the Centre’s ‘black laws’ and declare the whole state a Mandi (Principal Market Yard) in the very first cabinet meeting after forming the government: @officeofssbadal. 5/N

    — Shiromani Akali Dal (@Akali_Dal_) October 22, 2020 " class="align-text-top noRightClick twitterSection" data=" ">

ਕਿਸਾਨੀ ਮੁੱਦੇ ਨੂੰ ਲੈ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਮੋਦੀ ਨਾਲ ਫਰੈਂਡਲੀ ਮੈਚ ਖੇਡ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਵੱਲੋਂ ਸੱਦੇ ਵਿਸ਼ੇਸ਼ ਇਜਲਾਸ ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇਜਲਾਸ 'ਚ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਖਰੜੇ ਦੀ ਮੰਗ ਕੀਤੀ ਗਈ ਸੀ ਅਤੇ ਸੋਧੇ ਗਏ ਬਿਲਾਂ ਨੂੰ ਪੜ੍ਹਨ ਲਈ ਇੱਕ ਦਿਨ ਦਾ ਸਮਾਂ ਵੀ ਮੰਗਿਆ ਸੀ ਪਰ ਸਰਕਾਰ ਨੇ 2 ਘੰਟਿਆਂ 'ਚ ਮਤਾ ਪਾਸ ਕਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਮਤਿਆਂ ਨੂੰ ਪਾਸ ਕਰ ਸਰਕਾਰ ਨੇ ਕਿਸਾਨਾਂ ਦੀ ਅਸਲ ਮੰਗ ਨੂੰ ਠੁਕਰਾ ਦਿੱਤਾ ਹੈ।

ਦੂਜੇ ਪਾਸੇ ਸੁਖਬੀਰ ਬਾਦਲ ਨੇ ਆਪਣੀ ਪਾਰਟੀ ਦੀ ਸ਼ਲਾਘਾ ਵੀ ਵੱਧ ਚੜ੍ਹ ਕੇ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਲਈ ਸਭ ਕੁਝ ਕਰ ਸਕਦੀ ਹੈ, ਇਹੀ ਕਾਰਨ ਹੈ ਕਿ ਕਿਸਾਨੀ ਹਿਤਾਂ ਲਈ ਉਨ੍ਹਾਂ ਸਭ ਤੋਂ ਪੁਰਾਣਾ ਗਠਜੋੜ ਵੀ ਤੋੜ ਦਿੱਤਾ।

ਉਨ੍ਹਾਂ ਕਿਹਾ ਕਿ ਜੇਕਰ ਅਕਲੀ ਦਲ ਮੁੜ ਸਰਕਾਰ ਬਣਦੀ ਹੈ ਤਾਂ ਕਿਸਾਨਾਂ ਦੇ ਹਿਤ ਲਈ ਉਹ ਸੂਬੇ ਨੂੰ ਯਾਰਡ ਐਲਾਨੇਗੀ ਅਤੇ ਕੇਂਦਰੀ ਕਾਨੂੰਨਾਂ ਨੂੰ ਰੱਦ ਕਰੇਗੀ।

ਉਨ੍ਹਾਂ ਮੁੱਖ ਮੰਤਰੀ ਕੈਪਟਨ ਦੇ ਕਦਮਾਂ ਨੂੰ ਸੰਘੀ ਢਾਂਚੇ 'ਤੇ ਹਮਲਾ ਕਰਾਰ ਦਿੱਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.