ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵਿੱਟਰ 'ਤੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ। ਹਾਲਾਂਕਿ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਤਬੀਅਤ ਠੀਕ ਹੈ ਤੇ ਉਨ੍ਹਾਂ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਉਨ੍ਹਾਂ ਦੇ ਸੰਪਰਕ 'ਚ ਆਏ ਹਨ, ਉਹ ਖੁਦ ਨੂੰ ਕੁਆਰੰਟੀਨ ਕਰ ਲੈਣ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ 31 ਮਾਰਚ ਤੱਕ ਹੋਣ ਵਾਲੀਆਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਰੈਲੀਆਂ ਰੱਦ ਕਰ ਦਿੱਤੀਆਂ ਹਨ।
ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਸੋਮਵਾਰ ਨੂੰ ਖੇਮਕਰਨ ਵਿਖੇ ਰੈਲੀ ਕੀਤੀ ਸੀ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ। ਇਸ ਤੋਂ ਪਹਿਲਾਂ ਐਤਵਾਰ ਉਨ੍ਹਾਂ ਜਲਾਲਾਬਾਦ ਤੋਂ ਖੁਦ ਚੋਣ ਲੜਨ ਦਾ ਐਲਾਨ ਕੀਤਾ ਸੀ।
ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਵਲੋਂ ਹਾਲ ਹੀ, ਵਿਚ ਜਲਾਲਾਬਾਦ ਅਤੇ ਖੇਮਕਰਨ ਵਿਖੇ ਵੱਡੀਆਂ ਰੈਲੀਆਂ ਕੀਤੀਆਂ ਗਈਆਂ ਸਨ, ਇਸ ਦੇ ਚੱਲਦੇ ਉਨ੍ਹਾਂ ਆਪਣੇ ਸੰਪਰਕ ਵਿਚ ਆਉਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।