ਚੰਡੀਗੜ੍ਹ: ਤਿੰਨ ਸਾਲ ਪੁਰਾਣੇ ਮਾਣਹਾਣੀ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਜਾਰੀ ਕੀਤੇ ਗਏ ਬੇਲੇਬਲ ਵਾਰੰਟ ਨੂੰ ਚੁਣੌਤੀ ਦਿੱਤੀ ਗਈ ਹੈ।
ਹੁਣ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ
ਕੋਰਟ ਵਿੱਚ ਸ਼ਿਕਾਇਤਕਰਤਾ ਰਾਜਿੰਦਰਪਾਲ ਸਿੰਘ ਦੇ ਵਕੀਲ ਨੇ ਰਿਪਲਾਈ ਫਾਈਲ ਕਰਨ ਦੇ ਲਈ ਸਮਾਂ ਮੰਗਿਆ ਹੈ, ਜਿਸਦੇ ਚੱਲਦੇ ਕੋਰਟ ਨੇ ਮਾਮਲੇ ਦੀ ਸੁਣਵਾਈ 23 ਮਾਰਚ 2021 ਦੇ ਲਈ ਮੁਲਤਵੀ ਕਰ ਦਿੱਤੀ ਹੈ। ਹਾਈ ਕੋਰਟ ਵਿੱਚ ਅਗਲੀ ਸੁਣਵਾਈ ਤੱਕ ਚੰਡੀਗੜ੍ਹ ਟ੍ਰਾਇਲ ਕੋਰਟ ਵਿੱਚ ਸੁਣਵਾਈ ਤੇ ਹਾਈ ਕੋਰਟ ਨੇ ਅੰਤਰਿਮ ਰੋਕ ਲਗਾ ਦਿੱਤੀ ਹੈ। ਯਾਨੀ ਕਿ ਹਾਈ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਹੀ ਟ੍ਰਾਇਲ ਕੋਰਟ ਵਿੱਚ ਸੁਣਵਾਈ ਹੋਵੇਗੀ।
ਕੀ ਸੀ ਮਾਮਲਾ?
ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਧਾਰਮਿਕ ਸੰਗਠਨ ਅਖੰਡ ਕੀਰਤਨੀ ਜਥੇ ਅਤੇ ਉਨ੍ਹਾਂ ਦੇ ਸਪੋਕਸਪਰਸਨ ਰਾਜਿੰਦਰਪਾਲ ਸਿੰਘ ਵੱਲੋਂ ਜਨਵਰੀ 2017 ਵਿੱਚ ਇੱਕ ਕੇਸ ਫਾਈਲ ਕੀਤਾ ਗਿਆ ਸੀ। ਤਿੰਨ ਸਾਲ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਜਿੰਦਰਪਾਲ ਸਿੰਘ ਦੇ ਘਰ ਆਏ ਸੀ ਉਨ੍ਹਾਂ ਦੀ ਇਸ ਮੁਲਾਕਾਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਜੱਥੇ ਦੇ ਖਿਲਾਫ਼ ਵਿਵਾਦਿਤ ਬਿਆਨ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੇ ਜਥੇ ਨੂੰ ਅਤਿਵਾਦੀ ਸੰਗਠਨ ਦਾ ਰਾਜਨੀਤਕ ਚਿਹਰਾ ਦੱਸਿਆ ਸੀ। ਜਿਸ 'ਤੇ ਰਾਜਿੰਦਰਪਾਲ ਸਿੰਘ ਨੇ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਮਾਣਹਾਣੀ ਦਾ ਕੇਸ ਫਾਈਲ ਕਰ ਦਿੱਤਾ ਸੀ। ਰਾਜਿੰਦਰ ਸਿੰਘ ਦਾ ਕਹਿਣਾ ਸੀ ਕਿ ਬਾਦਲ ਦੇ ਇਸ ਬਿਆਨ ਦੇ ਕਾਰਨ ਉਨ੍ਹਾਂ ਦੇ ਸੰਗਠਨ ਦਾ ਚਰਿੱਤਰ ਖਰਾਬ ਹੋਇਆ ਹੈ।
ਮਾਣਹਾਣੀ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੇ ਕੀਤਾ ਹਾਈ ਕੋਰਟ ਦਾ ਰੁਖ - ਸੁਖਬੀਰ ਸਿੰਘ ਬਾਦਲ
ਤਿੰਨ ਸਾਲ ਪੁਰਾਣੇ ਮਾਣਹਾਣੀ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਜਾਰੀ ਕੀਤੇ ਗਏ ਬੇਲੇਬਲ ਵਾਰੰਟ ਨੂੰ ਚੁਣੌਤੀ ਦਿੱਤੀ ਗਈ ਹੈ।