ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਫ਼ਗਾਨਿਸਤਾਨ ਵਿੱਚ ਫ਼ਸੇ ਉਹਨਾਂ ਸਿੱਖਾਂ ਦੇ ਲਈ ਤੁਰੰਤ ਹਵਾਈ ਜਹਾਜ਼ਾਂ ਰਾਹੀਂ ਲਿਆਉਣ ਦਾ ਪ੍ਰਬੰਧ ਕਰਨ ਲਈ ਕਿਹਾ ਹੈ, ਜਿਹੜੇ ਆਪਣੇ ਮੁਲਕ ਵਾਪਸ ਆਉਣਾ ਚਾਹੁੰਦੇ ਹਨ।
-
Concerned about the safety & security of our Sikh brethren in Afghanistan, I have urged Prime Minister @narendramodi ji to take up the matter with Afghanistan President @ashrafghani & make immediate arrangement to airlift all those willing to return to India.#KabulGurdwaraAttack
— Sukhbir Singh Badal (@officeofssbadal) March 27, 2020 " class="align-text-top noRightClick twitterSection" data="
">Concerned about the safety & security of our Sikh brethren in Afghanistan, I have urged Prime Minister @narendramodi ji to take up the matter with Afghanistan President @ashrafghani & make immediate arrangement to airlift all those willing to return to India.#KabulGurdwaraAttack
— Sukhbir Singh Badal (@officeofssbadal) March 27, 2020Concerned about the safety & security of our Sikh brethren in Afghanistan, I have urged Prime Minister @narendramodi ji to take up the matter with Afghanistan President @ashrafghani & make immediate arrangement to airlift all those willing to return to India.#KabulGurdwaraAttack
— Sukhbir Singh Badal (@officeofssbadal) March 27, 2020
ਪ੍ਰਧਾਨ ਮੰਤਰੀ ਨੂੰ ਲਿਖੀ ਇੱਕ ਚਿੱਠੀ ਵਿੱਚ ਸੁਖਬੀਰ ਬਾਦਲ ਨੇ ਬੇਨਤੀ ਕੀਤੀ ਹੈ ਕਿ ਕਾਬੁਲ ਵਿੱਚ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੂੰ ਪੰਜਾਬੀਆਂ ਖ਼ਾਸ ਕਰਕੇ ਸਿੱਖ ਆਗੂਆਂ ਨਾਲ ਇਸ ਸੰਬੰਧੀ ਤਾਲਮੇਲ ਬਣਾਉਣ ਲਈ ਆਖਿਆ ਜਾਵੇ। ਉਹਨਾਂ ਕਿਹਾ ਕਿ ਉੱਥੇ ਵੱਡੀ ਗਿਣਤੀ ਵਿੱਚ ਸਿੱਖ ਪਰਿਵਾਰ ਰਹਿੰਦੇ ਹਨ, ਜਿਹੜੇ ਜਲਦੀ ਤੋਂ ਜਲਦੀ ਉਸ ਦੇਸ਼ ਵਿਚੋਂ ਨਿਕਲਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਉਹਨਾਂ ਪਰਿਵਾਰਾਂ ਨੂੰ ਭਾਰਤ ਲਿਆਉਣ ਲਈ ਤੁਰੰਤ ਹਵਾਈ ਜਹਾਜ਼ਾਂ ਦਾ ਪ੍ਰਬੰਧ ਕਰਨ ਦੀ ਲੋੜ ਹੈ।
ਅਕਾਲੀ ਦਲ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੁੱਚਾ ਸ਼ਾਂਤੀ ਪਸੰਦ ਅਤੇ ਦੇਸ਼ ਭਗਤ ਸਿੱਖ ਭਾਈਚਾਰਾ ਤੁਹਾਡੇ ਵੱਲ ਨਜ਼ਰਾਂ ਲਾਈ ਬੈਠਾ ਹੈ ਕਿ ਜਿੱਥੇ ਵੀ ਸਿੱਖਾਂ ਨੂੰ ਕੋਈ ਸੰਭਾਵੀ ਖ਼ਤਰਾ ਹੈ, ਤੁਸੀਂ ਉਹਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਦਮ ਚੁੱਕੋ।
ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ਼ ਅਫ਼ਗਾਨਿਸਤਾਨ ਦੇ ਸਿੱਖਾਂ ਦੀ, ਬਲਕਿ ਹੋਰ ਵੀ ਸੰਵੇਦਨਸ਼ੀਲ ਮੁਲਕ ਜਿੱਥੇ ਸਿੱਖ ਵਸਦੇ ਹਨ ਉਨ੍ਹਾਂ ਤੱਕ ਪਹੁੰਚ ਕਰਨ ਲਈ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਾਜ਼ੁਕ ਸਥਿਤੀ ਹੈ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਕੂਟਨੀਤਿਕ ਚੈਨਲਾਂ ਦੀ ਵਰਤੋਂ ਕਰਨ ਦੀ ਲੋੜ ਹੈ।
ਸੁਖਬੀਰ ਬਾਦਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਫ਼ਗਾਨਿਸਤਾਨ ਅਤੇ ਬਾਕੀ ਮੁਲਕਾਂ ਵਿੱਚ ਰਹਿੰਦੇ ਬਹੁਤ ਸਾਰੇ ਸਿੱਖਾਂ ਨੇ ਉਨ੍ਹਾਂ ਨੂੰ ਫ਼ੋਨ ਕੀਤੇ ਹਨ ਅਤੇ ਆਪਣੀ ਸੁਰੱਖਿਆ ਦੀ ਮੰਗ ਕਰ ਰਹੇ ਹਨ।