ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਵੀਰਵਾਰ ਚੰਡੀਗੜ੍ਹ ਦੇ ਪੀਜੀਆਈ ਵਿੱਚ ਕੋਰੋਨਾ ਵੈਕਸੀਨ ਲਗਵਾਈ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਨਾਲ ਪਰਮਿੰਦਰ ਸਿੰਘ ਢੀਂਡਸਾ ਵੀ ਹਾਜ਼ਰ ਸਨ।
ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਸਾਰੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਵੈਕਸੀਨ ਲਗਵਾਉਣ ਲਈ ਅੱਗੇ ਆਉਣ।
![ਕੋਰੋਨਾ ਵੈਕਸੀਨ ਲਗਵਾਉਂਦੇ ਹੋਏ ਢੀਂਡਸਾ](https://etvbharatimages.akamaized.net/etvbharat/prod-images/pb-cha-dry-dhindsa-7208839_04032021151428_0403f_1614851068_172.jpg)
ਇਸ ਮੌਕ ਢੀਂਡਸਾ ਨੇ ਕਿਹਾ ਕਿ ਸਾਰੇ ਸੀਨੀਅਰ ਨਾਗਰਿਕਾਂ ਨੂੰ ਟੀਕਾ ਲਗਵਾਉਣ ਲਈ ਆਪਣੇ ਆਪ ਅੱਗੇ ਆਉਣਾ ਚਾਹੀਦਾ ਹੈ ਤਾਂਕਿ ਪੰਜਾਬ ਸਮੇਤ ਪੂਰਾ ਦੇਸ਼ ਕੋਰੋਨਾ ਮੁਕਤ ਹੋ ਸਕੇ।
ਇਹ ਵੀ ਪੜ੍ਹੋ: ਬਜਟ 'ਤੇ ਬੋਲੇ ਲੁਧਿਆਣਾ ਦੇ ਵਪਾਰੀ, ਪੰਜਾਬ ਸਰਕਾਰ ਦੇ ਬਜਟ ਤੋਂ ਨਹੀਂ ਕੋਈ ਉਮੀਦ